Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੋਣ ਪ੍ਰਚਾਰ ਦੇ ਰੰਗ : ਸਭ ਨੇ ਆਪਣੀ ਵਜਾਈ ਡਫ਼ਲੀ .. .. ਪੰਜਾਬ ਸਿਹੁੰ ਦੀ ਕਿਸੇ ਨਾ ਕੀਤੀ ਗੱਲ

Nirmal Pandori by Nirmal Pandori
06/21/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਚੋਣ ਪ੍ਰਚਾਰ ਦੇ ਰੰਗ : ਸਭ ਨੇ ਆਪਣੀ ਵਜਾਈ ਡਫ਼ਲੀ .. .. ਪੰਜਾਬ ਸਿਹੁੰ ਦੀ ਕਿਸੇ ਨਾ ਕੀਤੀ ਗੱਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਹਲਕੇ-ਫੁਲਕੇ, ਲੱਛੇਦਾਰ ਭਾਸ਼ਣਾਂ ਨੇ ਲੋਕਾਂ ਦਾ ਕੀਤਾ ਖ਼ੂਬ ਮਨੋਰੰਜਨ

ਬਰਨਾਲਾ,21 ਜੂਨ (ਨਿਰਮਲ ਸਿੰਘ ਪੰਡੋਰੀ) :

ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਬੰਦ ਹੋ ਚੁੱਕਿਆ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਉਮੀਦਵਾਰ ਅਤੇ ਉਨ੍ਹਾਂ ਦੇ ਹਮਾਇਤੀ ਡੋਰ-ਟੂ-ਡੋਰ ਚੋਣ ਪ੍ਰਚਾਰ ਕਰ ਸਕਣਗੇ। ਸਮੁੱਚੇ ਚੋਣ ਪ੍ਰਚਾਰ ਦੌਰਾਨ ਮੁੱਖ ਸਿਆਸੀ ਪਾਰਟੀਆਂ ਕਾਂਗਰਸ , ਆਮ ਆਦਮੀ ਪਾਰਟੀ, ਅਕਾਲੀ ਦਲ ਬਾਦਲ, ਭਾਜਪਾ ਅਤੇ ਅਕਾਲੀ ਦਲ ਮਾਨ ਨੇ ਇੱਕ ਦੂਜੇ ਦੇ ਉਮੀਦਵਾਰਾਂ ਉੱਪਰ ਤਿੱਖੇ ਸਿਆਸੀ ਹਮਲੇ ਕੀਤੇ। ਇਨ੍ਹਾਂ ਹਮਲਿਆਂ ਦੀ ਭਾਸ਼ਾ ਬੇਹੱਦ ਹਲਕੇ ਪੱਧਰ ਦੀ ਰਹੀ। ਕਈ ਚੋਣ ਰੈਲੀਆਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੇ ਆਹੁਦੇ ਦੀ ਮਰਿਆਦਾ ਦਾ ਧਿਆਨ ਨਾ ਰੱਖਦੇ ਹੋਏ ਹਲਕੇ ਸ਼ਬਦਾਂ ਦੀ ਵਰਤੋਂ ਕੀਤੀ। ਸੁਖਬੀਰ ਸਿੰਘ ਬਾਦਲ ਨੇ ਜ਼ਿਆਦਾਤਰ ਭਗਵੰਤ ਮਾਨ ਅਤੇ ਸਿਮਰਨਜੀਤ ਸਿੰਘ ਮਾਨ ਨੂੰ ਨਿਸ਼ਾਨੇ ’ਤੇ ਰੱਖਿਆ। ਅਕਾਲੀ ਦਲ ਦੇ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਦੇ ਜਜ਼ਬਾਤੀ ਭਾਸ਼ਣ ਨੇ ਲੋਕਾਂ ਦੀਆਂ ਅੱਖਾਂ ਵਿੱਚ ਹੰਝੂ ਲਿਆਂਦੇ। ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੇ ਭਗਵੰਤ ਮਾਨ ਦੇ ਤਿੰਨ ਮਹੀਨਿਆਂ ਦੀ ਕਾਰਜਕਾਲ ਨੂੰ ਆਪਣੇ ਭਾਸ਼ਣ ਦਾ ਮੁੱਖ ਬਿੰਦੂ ਬਣਾਈ ਰੱਖਿਆ। ਗੋਲਡੀ ਦੀ ਪਤਨੀ ਸਿਮਰਤ ਕੌਰ ਦੀਆਂ ਚੋਣ ਸਰਗਰਮੀਆਂ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੇ ਲੱਛੇਦਾਰ ਭਾਸ਼ਣਾਂ ਨੇ ਲੋਕਾਂ ਦਾ ਖ਼ੂਬ ਮਨੋਰੰਜਨ ਕੀਤਾ। ਰਾਜਾ ਵੜਿੰਗ ਨੇ ਭਗਵੰਤ ਮਾਨ, ਸੁਖਬੀਰ ਬਾਦਲ, ਸਿਮਰਨਜੀਤ ਮਾਨ ਅਤੇ ਕਾਂਗਰਸ ਪਾਰਟੀ ਛੱਡ ਕੇ ਗਏ ਕੇਵਲ ਸਿੰਘ ਢਿੱਲੋਂ ਨੂੰ ਜੰਮ ਕੇ ਰਗੜੇ ਲਾਏ।

Gee98 Ads

ਸਿਮਰਨਜੀਤ ਸਿੰਘ ਮਾਨ ਨੇ ਜ਼ਿਆਦਾਤਰ ਆਪਣੀਆਂ ਚੋਣ ਮੀਟਿੰਗਾਂ ’ਚ ਸੁਖਬੀਰ ਬਾਦਲ ਵੱਲੋਂ ਉਠਾਏ ਬੰਦੀ ਸਿੰਘਾਂ ਦੇ ਮਾਮਲੇ ’ਤੇ ਬਾਦਲ ਪਰਿਵਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਕਦੇ-ਕਦੇ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਖ਼ਾਸ ਕਰਕੇ ਅਰਵਿੰਦ ਕੇਜਰੀਵਾਲ ਸੰਬੰਧੀ ਸਖ਼ਤ ਟਿੱਪਣੀਆਂ ਵੀ ਕੀਤੀਆਂ। ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਆਪਣੇ ਚੋਣ ਭਾਸ਼ਣਾਂ ਦਾ ਬਿੰਦੂ ਆਮ ਆਦਮੀ ਪਾਰਟੀ ਦਾ ਪੰਜਾਬ ’ਚ ਤਿੰਨ ਕੁ ਮਹੀਨਿਆਂ ਦਾ ਕਾਰਜਕਾਲ ਮੁੱਖ ਰੱਖਿਆ। ਢਿੱਲੋਂ ਨੇ ਆਪ ਦੇ ਕੌਮੀ ਪ੍ਰਧਾਨ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿਰੋਧੀ ਸਿੱਧ ਕਰਨ ’ਤੇ ਆਪਣਾ ਪੂਰਾ ਜ਼ੋਰ ਲਗਾਇਆ। ਭਾਜਪਾ ਆਗੂਆਂ ਦੀ ਪੂਰੀ ਕੋਸ਼ਿਸ਼ ਰਹੀ ਕਿ ਢਿੱਲੋਂ ਦੀ ਪ੍ਰਚਾਰ ਮੁਹਿੰਮ ਵਿੱਚ ਇੱਕਜੁਟਤਾ ਦਿਖਾਈ ਜਾਵੇ। ਕੇਵਲ ਸਿੰਘ ਢਿੱਲੋਂ ਨੇ ਜਿਨਾਂ ਲੋਕਾਂ ਦੇ ਕਾਂਗਰਸ ਦੀ ਸਰਕਾਰ ਮੌਕੇ ਨਿੱਜੀ ਕੰਮ ਕੀਤੇ, ਇਸ ਜ਼ਿਮਨੀ ਚੋਣ ਦੌਰਾਨ ਢਿੱਲੋਂ ਨੇ ਉਨ੍ਹਾਂ ਲੋਕਾਂ ’ਤੇ ਸਿਆਸੀ ਡੋਰੇ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ ਅਤੇ ਕਾਫ਼ੀ ਹੱਦ ਤੱਕ ਕਾਮਯਾਬ ਦੀ ਰਹੇ। ਇਹ ਵੱਖਰੀ ਗੱਲ ਹੈ ਕਿ ਢਿੱਲੋਂ ਦੇ ਸਿਰ ’ਤੇ ਢੋਲੇ ਦੀਆਂ ਲਾਉਣ ਵਾਲੇ ਨਗਰ ਕੌਂਸਲ ਤੇ ਨਗਰ ਸੁਧਾਰ ਟਰੱਸਟ ਦੇ ਮੁਖੀ ਢਿੱਲੋਂ ਦੀ ਗਲਵੱਕੜੀ ’ਚ ਨਹੀਂ ਆਏ।

ਕਿਸੇ ਵੀ ਪਾਰਟੀ ਵੱਲੋਂ ਕੋਈ ਵੱਡੀ ਚੋਣ ਰੈਲੀ ਨਹੀਂ ਕੀਤੀ ਗਈ। ‘ਆਪ’ ਉਮੀਦਵਾਰ ਦੇ ਹੱਕ ’ਚ ਸ੍ਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੰਗਰੂਰ , ਬਰਨਾਲਾ ਸ਼ਹਿਰ ਤੇ ਕੁਝ ਪਿੰਡਾਂ ’ਚ ਰੋਡ ਸ਼ੋਅ ਕੀਤਾ। ਸਿਮਰਨਜੀਤ ਸਿੰਘ ਮਾਨ ਵੱਲੋਂ ਕੀਤੇ ਰੋਡ ਸ਼ੋਅ ਨੇ ਲੋਕਾਂ ਦਾ ਧਿਆਨ ਖਿੱਚਿਆ। ਅਕਾਲੀ ਦਲ ਬਾਦਲ ਨੇ ਬੀਬੀ ਰਾਜੋਆਣਾ ਦੇ ਹੱਕ ’ਚ ਨੁਕੜ ਮਟਿੰਗਾਂ, ਛੋਟੀਆਂ ਚੋਣ ਰੈਲੀਆਂ ਵੱਲ ਜ਼ਿਆਦਾ ਧਿਆਨ ਦਿੱਤਾ। ਬੀਬੀ ਰਾਜੋਆਣਾ ਦੇ ਹੱਕ ’ਚ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਹਰਸਿਮਰਤ ਕੌਰ ਬਾਦਲ ਨੇ ਡੱਟ ਕੇ ਚੋਣ ਪ੍ਰਚਾਰ ਨਹੀਂ ਕੀਤਾ। ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਚੋਣ ਹੈ ਜਿਸ ਦੇ ਪੋਸਟਰਾਂ ਉੱਪਰ ਬਾਦਲ ਪਿਉ-ਪੁੱਤਰਾਂ ਦੇ ਚਿਹਰੇ ਨਹੀਂ ਚਮਕੇ। ਸਿਮਰਨਜੀਤ ਸਿੰਘ ਮਾਨ ਦੇ ਪੋਸਟਰਾਂ ਉੱਪਰ ਮਰਹੂਮ ਦੀਪ ਸਿੱਧੂ, ਸੰਦੀਪ ਨੰਗਲ ਅੰਬੀਆਂ ਤੇ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਲਗਾ ਕੇ ਨੌਜਵਾਨ ਵਰਗ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਜ਼ਿਮਨੀ ਚੋਣ ਦੌਰਾਨ ਸਮੁੱਚੇ ਚੋਣ ਪ੍ਰਚਾਰ ਦਾ ਇੱਕ ਪੱਖ ਇਹ ਵੀ ਰਿਹਾ ਕਿ ‘‘ਵਿਧਾਨ ਸਭਾ ਚੋਣਾਂ ’ਚ ਜਿਹੜੇ ਨੌਜਵਾਨ ਵਰਗ ਨੇ ‘ਆਪ’ ਦੀ ਤਨ-ਮਨ-ਧਨ ਨਾਲ ਮੱਦਦ ਕੀਤੀ ਸੀ ਉਨਾਂ ’ਚੋਂ ਬਹੁ ਗਿਣਤੀ ਨੌਜਵਾਨ ਚਿਹਰੇ ਸਿਮਰਨਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਦਾ ਹਿੱਸਾ ਬਣੇ ਹੋਏ ਦਿਖਾਈ ਦਿੱਤੇ, ਮਾਨ ਦੀ ਚੋਣ ਮੁਹਿੰਮ ਦੇ ਇਸ ਪੱਖ ਨੇ ਸੱਤਾਧਾਰੀ ਪਾਰਟੀ ਦੇ ਬੁੱਲਾਂ ’ਤੇ ਸਿਕਰੀ ਲਿਆਉਣ ਵਾਲਾ ਕੰਮ ਕੀਤਾ।

ਇਸ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਉਪਰ ਜ਼ਿਕਰ ਕੀਤੇ ਸਾਰੇ ਉਮੀਦਵਾਰਾਂ ਨੇ ਆਪਣੇ ਵਿਰੋਧੀ ਉਮੀਦਵਾਰਾਂ ਤੇ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ’ਤੇ ਰੱਖਿਆ। ਸਮੁੱਚੇ ਚੋਣ ਪ੍ਰਚਾਰ ਦਾ ਇੱਕ ਦੁਖਦ ਪਹਿਲੂ ਇਹ ਵੀ ਰਿਹਾ ਕਿ ਪੰਜਾਬ ਦੇ ਅਸਲ ਮੁੱਦਿਆਂ ਦੀ ਗੱਲ ਕਿਸੇ ਵੀ ਉਮੀਦਵਾਰ ਅਤੇ ਕਿਸੇ ਵੀ ਪਾਰਟੀ ਦੇ ਆਗੂ ਨੇ ਹਿੱਕ ਠੋਕ ਕੇ ਨਹੀਂ ਕੀਤੀ। ਇਸ ਜ਼ਿਮਨੀ ਚੋਣ ਦੇ ਨਤੀਜੇ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਕਿਉਂਕਿ ਅਕਾਲੀ ਦਲ ਬਾਦਲ, ਕਾਂਗਰਸ, ਭਾਜਪਾ ਤੇ ਅਕਾਲੀ ਦਲ ਮਾਨ ਕੋਲ ਗੁਆਉਣ ਲਈ ਕੁਝ ਨਹੀਂ ਪ੍ਰੰਤੂ ਜੇਕਰ ਕੋਈ ਜੱਗੋ ਤੇਰਵੀਂ ਹੋ ਗਈ ਤਾਂ ਭਗਵੰਤ ਮਾਨ ਦਾ ਰਹਿਣਾ ਕੱਖ ਨਹੀਂ।

Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਜ਼ਿਲ੍ਹੇ ਤੋਂ ਬਾਹਰਲੇ ਵਿਅਕਤੀਆਂ ਨੂੰ ਜ਼ਿਲਾ ਛੱਡਣ ਦੀਆਂ ਸਖ਼ਤ ਹਦਾਇਤਾਂ ਜਾਰੀ

Next Post

ਅਧਿਆਪਕਾਂ ਦੀ ਵਿਦੇਸ਼ੀ ਛੁੱਟੀ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਅਧਿਆਪਕਾਂ ਦੀ ਵਿਦੇਸ਼ੀ ਛੁੱਟੀ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ

ਅਧਿਆਪਕਾਂ ਦੀ ਵਿਦੇਸ਼ੀ ਛੁੱਟੀ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend