Gee 98News

ਗਿਣਤੀ ਕੇਂਦਰ ਦੇ 100 ਮੀਟਰ ਘੇਰੇ ਤੱਕ ਵਹੀਕਲ ਲਿਜਾਣ ’ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

ਬਰਨਾਲਾ, 25 ਜੂਨ (ਨਿਰਮਲ ਸਿੰਘ ਪੰਡੋਰੀ) :

ਜ਼ਿਲ੍ਹਾ ਮੈਜਿਸਟ੍ਰਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਉਪ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਭਲਕੇ 26 ਜੂਨ ਨੂੰ ਹੋਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵੋਟਾਂ ਦੀ ਗਿਣਤੀ ਵਾਲੇ ਦਿਨ ਬਰਨਾਲਾ ਵਿਖੇ ਗਿਣਤੀ ਕੇਂਦਰ ਐਸਡੀ ਕਾਲਜ ਬਰਨਾਲਾ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜ਼ੋਨ’ ਐਲਾਨ ਕਰਦਿਆਂ ਕਿਸੇ ਵੀ ਤਰਾਂ ਦੇ ਪ੍ਰਾਈਵੇਟ ਵਾਹਨ ਦੀ ਐਂਟਰੀ ’ਤੇ ਪਾਬੰਦੀ ਲਗਾਈ ਗਈ ਹੈ। ਇਸ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵੋਟਾਂ ਦੀ ਗਿਣਤੀ ਵਾਲੇ ਕੇਂਦਰ ਦੀ ਜਗਾ ਅੰਦਰ ਮੋਬਾਈਲ ਫੋਨ ਲਿਜਾਣ/ਰੱਖਣ/ਵਰਤੋਂ ਕਰਨ ’ਤੇ ਨਤੀਜਿਆਂ ਦੇ ਐਲਾਨ ਤੱਕ ਪੂਰਨ ਤੌਰ ’ਤੇ ਪਾਬੰਦੀ ਲਾਈ ਗਈ ਹੈ, ਸਿਵਾਏ ਉਨ੍ਹਾਂ ਵਿਅਕਤੀਆਂ ਦੇ ਜਿਨ੍ਹਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੋਬਾਈਲ ਰੱਖਣ ਦੀ ਪ੍ਰਵਾਨਗੀ ਹੈ।

error: Content is protected !!