Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਸ. ਡੀ. ਕਾਲਜ ਫ਼ਰੀ ਪੁਲਿਸ ਸਿਖਲਾਈ ਕੈਂਪ ਦੇ 22 ਨੌਜਵਾਨਾਂ ਦੀ ਪੁਲਿਸ ਵਿਭਾਗ ’ਚ ਨਿਯੁਕਤੀ

Nirmal Pandori by Nirmal Pandori
07/20/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਐਸ. ਡੀ. ਕਾਲਜ ਫ਼ਰੀ ਪੁਲਿਸ ਸਿਖਲਾਈ ਕੈਂਪ ਦੇ 22 ਨੌਜਵਾਨਾਂ ਦੀ ਪੁਲਿਸ ਵਿਭਾਗ ’ਚ ਨਿਯੁਕਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 20 ਜੁਲਾਈ (ਨਿਰਮਲ ਸਿੰਘ ਪੰਡੋਰੀ) :

ਐਸਡੀ ਕਾਲਜ ਫ਼ਰੀ ਪੁਲਿਸ ਸਿਖਲਾਈ ਕੈਂਪ ਦੇ 22 ਸਿੱਖਿਆਰਥੀਆਂ ਦੀ ਪੁਲਿਸ ਵਿਭਾਗ ’ਚ ਨਿਯੁਕਤੀ ਹੋਈ ਹੈ। ਸੰਸਥਾ ਦੇ ਪੀਆਰਓ ਪ੍ਰੋ. ਸ਼ੋਇਬ ਜ਼ਫ਼ਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੈਂਪ ਇੰਚਾਰਜ ਪ੍ਰੋ. ਬਲਵਿੰਦਰ ਕੁਮਾਰ ‘ਬਿੱਟੂ’ ਦੀ ਦੇਖਰੇਖ ਵਿਚ ਲਗਭਗ ਇਕ ਦਹਾਕੇ ਤੋਂ ਬਹੁਤ ਸਫ਼ਲਤਾ ਨਾਲ ਚੱਲ ਰਹੇ ਇਸ ਸਿਖਲਾਈ ਕੈਂਪ ਦੇ ਸਿੱਖਿਆਰਥੀਆਂ ਨੇ ਇਕ ਵਾਰ ਫ਼ਿਰ ਸਫ਼ਲਤਾ ਦੇ ਝੰਡੇ ਗੱਡ ਕੇ ਸਮੁੱਚੇ ਇਲਾਕੇ ਦਾ ਮਾਣ ਵਧਾਉਂਦਿਆਂ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਸਾਰੇ ਨਿਯੁਕਤ ਸਿੱਖਿਆਰਥੀਆਂ ਨੇ ਲਿਖਤੀ ਟੈਸਟ ਬਹੁਤ ਵਧੀਆ ਅੰਕਾਂ ਨਾਲ ਪਾਸ ਕਰਨ ਉਪਰੰਤ ਫਿਜ਼ੀਕਲ ਟੈਸਟ ਪਾਸ ਕੀਤਾ। ਸੈਂਟਰ ਵਿਚ ਸਿੱਖਿਆਰਥੀਆਂ ਨੂੰ ਫਿਜ਼ੀਕਲ ਟੈਸਟ ਦੀ ਟ੍ਰੇਨਿੰਗ ਦੇ ਨਾਲ-ਨਾਲ ਲਿਖਤੀ ਟੈਸਟ ਦੀ ਵੀ ਤਿਆਰੀ ਕਰਵਾਈ ਜਾਂਦੀ ਹੈ। ਸਮੁੱਚੀ ਤਿਆਰੀ ਬਿਲਕੁਲ ਫ਼ਰੀ ਕਰਵਾਈ ਜਾਂਦੀ ਹੈ। ਸਫ਼ਲ ਹੋਣ ਵਾਲੇ ਸਿੱਖਿਆਰਥੀ ਅਤਿੰਦਰ ਸਿੰਘ, ਬਲਜਿੰਦਰ ਸਿੰਘ, ਅਮਨਦੀਪ ਸਿੰਘ, ਅਮਨਦੀਪ ਸਿੰਘ, ਸਨਮ ਪੰਧੇਰ, ਕੰਵਰਪਾਲ ਸਿੰਘ, ਕਮਲ ਚੀਮਾ, ਜਗਦੀਪ ਸਿੰਘ, ਬਿਨੂੰ ਤਾਹੀਮ, ਵੀਰਪਾਲ ਕੌਰ, ਜਸਪ੍ਰੀਤ ਕੌਰ, ਸਰੋਜ ਰਾਣੀ, ਰਮਨ ਕੌਰ, ਕਮਲ ਕੌਰ, ਬੇਅੰਤ ਕੌਰ, ਜਸ਼ਨਪ੍ਰੀਤ ਕੌਰ, ਜਸਲੀਨ ਕੌਰ, ਜਸਪ੍ਰੀਤ ਕੌਰ, ਸਪਨਾ, ਰਾਜਵੀਰ, ਸੁਮਨ ਕੌਰ ਅਤੇ ਸੋਨੀ ਹਨ। ਜ਼ਿਕਰਯੋਗ ਹੈ ਕਿ ਪਿਛਲੀ ਵਾਰ ਪੁਲਿਸ ਭਰਤੀ ਦੌਰਾਨ ਵੀ ਪ੍ਰੋ. ਬਿੱਟੂ ਨੇ ਇਸੇ ਤਰਾਂ ਦਾ ਬੇਹੱਦ ਸਫ਼ਲ ਫ਼ਰੀ ਕੈਂਪ ਲਾਇਆ ਸੀ ਅਤੇ ਕੈਂਪ ਦੇ ਵੱਡੀ ਗਿਣਤੀ ਵਿਚ ਨੌਜਵਾਨ ਇਸ ਸਮੇਂ ਪੁਲਿਸ ਵਿਭਾਗ ਵਿਚ ਨਿਯੁਕਤ ਹੋ ਕੇ ਸੇਵਾ ਨਿਭਾ ਰਹੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਇਸ ਟ੍ਰੇਨਿੰਗ ਸੈਂਟਰ ਤੋਂ ਤਿਆਰੀ ਕਰਕੇ ਸੈਂਕੜੇ ਨੌਜਵਾਨ ਆਪਣੀਆਂ ਸੇਵਾਵਾਂ ਦੇ ਰਹੇ ਹਨ। ਸੈਂਟਰ ਦੇ ਸਿੱਖਿਆਰਥੀਆਂ ਦੀ ਸਫ਼ਲਤਾ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਐਸ ਡੀ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਨਰੇਸ਼ ਸਿੰਗਲਾ, ਜਨਰਲ ਸਕੱਤਰ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ, ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਨੇ ਚੁਣੇ ਗਏ ਸਿੱਖਿਆਰਥੀਆਂ ਦੇ ਨਾਲ ਨਾਲ ਕੈਂਪ ਇਚਾਰਜ ਪ੍ਰੋ. ਬਲਵਿੰਦਰ ਕੁਮਾਰ ‘ਬਿੱਟੂ’ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਚੁਣੇ ਗਏ ਨੌਜਵਾਨ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸਮਾਜ ਦੀ ਸੇਵਾ ਕਰਨਗੇ। ਕੈਬਨਿਟ ਮੰਤਰੀ ਗੁਰਮੀਤ ਸਿੰਘ ‘ਮੀਤ ਹੇਹਰ’ ਨੇ ਵੀ ਇਸ ਸੈਂਟਰ ਵਿੱਚੋਂ ਵੱਡੀ ਗਿਣਤੀ ਵਿਚ ਹੋਈ ਪੁਲਿਸ ਭਰਤੀ ’ਤੇ ਖ਼ੁਸ਼ੀ ਪ੍ਰਗਟ ਕੀਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
Load More
Previous Post

ਮੰਤਰੀ ਦੇ ਬਰੇਕਫਾਸਟ ਸਮਾਗਮ ’ਚ ਕਈ ਵਰਿਆਂ ਤੋਂ ਲੱਗੀ ਪ੍ਰੈਸ ਭਵਨ ਦੀ ਬਰੇਕ ਨਹੀਂ ਟੁੱਟੀ

Next Post

ਭਾਈ ਜਗਸੀਰ ਸਿੰਘ ਖਾਲਸਾ ਮੁੜ ਬਣੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
Load More
Next Post
ਭਾਈ ਜਗਸੀਰ ਸਿੰਘ ਖਾਲਸਾ ਮੁੜ ਬਣੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ

ਭਾਈ ਜਗਸੀਰ ਸਿੰਘ ਖਾਲਸਾ ਮੁੜ ਬਣੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend