Gee 98News

ਦੋ ਸਕੇ ਭਰਾਵਾਂ ਦੀ ਕਰੰਟ ਲੱਗਣ ਕਾਰਨ ਮੌਤ

ਬਰਨਾਲਾ, 23 ਜੁਲਾਈ (ਨਿਰਮਲ ਸਿੰਘ ਪੰਡੋਰੀ) :

ਖੇਤ ਵਿੱਚ ਕੰਮ ਕਰਨ ਗਏ ਦੋ ਸਕੇ ਭਰਾਵਾਂ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਸੰਗਰੂਰ ਜ਼ਿਲ੍ਹੇ ਦੇ ਪਿੰਡ ਫਲੇੜਾ ਦੇ ਦੋ ਸਕੇ ਭਰਾ ਬੱਲਾ ਰਾਮ (23) ਅਤੇ ਵਿੱਕੀ ਸ਼ਰਮਾ (28) ਸਪੁੱਤਰ ਸਵ. ਮਿੱਠੂ ਰਾਮ ਦੀ ਆਪਣੇ ਖੇਤ ਕੰਮ ਕਰਦੇ ਸਮੇਂ ਕਰੰਟ ਲੱਗਣ ਕਾਰਨ ਮੌਤ ਹੋ ਗਈ। ਪਿੰਡ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਨੇ ਪਰਿਵਾਰ ਲਈ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ।

error: Content is protected !!