Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਆਸੀ ਯੋਗੀਆਂ ਨੇ ਪਟਾਰੀਆਂ ’ਚੋਂ ਕੱਢ ਦਿੱਤੇ ਜ਼ਹਿਰੀਲੇ ਸੱਪ, ਡੰਗ ਦਾ ਨਿਸ਼ਾਨਾ ਹੈ ਪੰਜਾਬ

Nirmal Pandori by Nirmal Pandori
07/24/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਿਆਸੀ ਯੋਗੀਆਂ ਨੇ ਪਟਾਰੀਆਂ ’ਚੋਂ ਕੱਢ ਦਿੱਤੇ ਜ਼ਹਿਰੀਲੇ ਸੱਪ, ਡੰਗ ਦਾ ਨਿਸ਼ਾਨਾ ਹੈ ਪੰਜਾਬ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,24 ਜੁਲਾਈ (ਨਿਰਮਲ ਸਿੰਘ ਪੰਡੋਰੀ) :-

ਸੰਗਰੂਰ ਦੀ ਜ਼ਿਮਨੀ ਚੋਣ ਜਿੱਤ ਕੇ ਮੈਂਬਰ ਪਾਰਲੀਮੈਟ ਸਿਮਰਨਜੀਤ ਸਿੰਘ ਮਾਨ ਵੱਲੋਂ ਆਪਣੇ ਤੇਵਰ ਤਿੱਖੇ ਕਰ ਲਏ ਹਨ। ਮਾਨ ਵੱਲੋਂ ਰੋਜ਼ਾਨਾ ਕੋਈ ਨਾ ਕੋਈ ਅਜਿਹਾ ਬਿਆਨ ਦਿੱਤਾ ਜਾ ਰਿਹਾ ਹੈ, ਜਿਹੜਾ ਵਿਵਾਦ ਦਾ ਕਾਰਨ ਬਣ ਜਾਂਦਾ ਹੈ। ਪਿਛਲੇ ਕੁਝ ਦਿਨਾਂ ਤੋਂ ਸਿਮਰਨਜੀਤ ਸਿੰਘ ਮਾਨ ਦੇ ਹਮਾਇਤੀਆਂ ਅਤੇ ਵਿਰੋਧੀਆਂ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਵੀ ਵਿਚਾਰਾਂ ਦੀ ਬਹਿਸ ਤਿੱਖੀ ਹੁੰਦੀ ਜਾ ਰਹੀ ਹੈ। ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ, ਬਲਿਊ ਸਟਾਰ ਰੋਕਣ ਲਈ ਇੰਦਰਾ ਗਾਂਧੀ ਨੂੰ ਸਿਰੋਪਾ ਦੇਣ ਦੀ ਸਲਾਹ ਦੇਣ ਅਤੇ ਹੁਣ ਹਿੰਦੂਤਵ ਨੂੰ ਸਿੱਖ ਕੌਮ ਲਈ ਵੱਡੇ ਖ਼ਤਰੇ ਵਾਲਾ ਬਿਆਨ ਦੇ ਕੇ ਸ. ਮਾਨ ਨੇ ਦੇਸ਼ ਵਿਦੇਸ਼ ਵਿੱਚ ਵੱਖਰੀ ਬਹਿਸ ਛੇੜ ਦਿੱਤੀ ਹੈ। ਮੈਂਬਰ ਪਾਰਲੀਮੈਟ ਬਣਨ ਤੋਂ ਬਅਦ ਸਿਮਰਨਜੀਤ ਸਿੰਘ ਦੇ ਬਿਆਨਾਂ ਨੂੰ ਦੇਖਦੇ ਹੋਏ ਭਾਜਪਾ ਨੇ ਵੀ ਆਪਣੇ ਗਰਮ ਖਿਆਲੀ ਆਗੂਆਂ ਦੀਆਂ ਲਗਾਮਾਂ ਖੋਲ ਦਿੱਤੀਆਂ ਹਨ। ਭਾਜਪਾ ਆਗੂ ਟੀਨਾ ਕਪੂਰ ਸ਼ਰਮਾ ਨੇ ਮਾਨ ਦੇ ਖਿਲਾਫ਼ ਪੁਲਿਸ ਸ਼ਿਕਾਇਤ ਵੀ ਦਰਜ ਕਰਵਾਈ ਹੈ। ਟੀਨਾ ਕਪੂਰ ਸ਼ਰਮਾ ਜਿਸ ਦਾ ਪਿਛੋਕੜ ਪੰਜਾਬ ਤੋਂ ਹੈ, ਨੇ ਪੰਜਾਬ ’ਚ ਮਾਨ ਦੇ ਖਿਲਾਫ਼ ਯੋਜਨਾਬੱਧ ਤਰੀਕੇ ਨਾਲ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਦੌਰਾਨ ਕੱਟੜ ਹਿੰਦੂਤਵੀ ਚਿਹਰਿਆਂ ਨੂੰ ਨਾਲ ਜੋੜਿਆ ਜਾ ਰਿਹਾ ਹੈ। ਪੰਜਾਬ ਦੀਆਂ ਸਿਆਸੀ ਪਾਰਟੀਆਂ ਵੀ ਸਿਮਰਨਜੀਤ ਸਿੰਘ ਮਾਨ ਦੇ ਬਿਆਨਾਂ ਦੀ ਨਿੰਦਾ ਕਰ ਰਹੀਆਂ ਹਨ। ਸਮੁੱਚਾ ਇਲੈਟ੍ਰੋਨਿਕ ਮੀਡੀਆ ਮਾਨ ਦੇ ਬਿਆਨਾਂ ’ਤੇ ਹੀ ਕੇਂਦਰਿਤ ਹੈ ।

ਸਿਮਰਨਜੀਤ ਮਾਨ ਨਾਲ ਕਈ ਵਰਿਆਂ ਤੋਂ ਕੰਮ ਕਰ ਰਹੇ ਕੁਝ ਆਗੂ ਭਾਵੇਂ ਕਿ ਮਾਨ ਦੇ ਬਿਆਨਾਂ ਦੀ ਹਮਾਇਤ ਕਰ ਰਹੇ ਹਨ ਪ੍ਰੰਤੂ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਇਹ ਆਗੂ ਪੰਜਾਬ ਦੇ ਚਿਰਾਂ ਤੋਂ ਲਟਕਦੇ ਮੁੱਦਿਆਂ ਨੂੰ ਲੋਕ ਸਭਾ ਦੇ ਪਲੇਟਫਾਰਮ ’ਤੇ ਉਠਾਉਣ ਦੇ ਹਾਮੀ ਹਨ। ਕਦੇ -ਕਦੇ ਇੰਝ ਪ੍ਰਤੀਤ ਹੁੰਦਾ ਹੈ ਕਿ ਪੰਜਾਬ ’ਚ ਸਿਆਸੀ ਪਾਰਟੀਆਂ ਵੱਲੋਂ ਇੱਕ ਅਜਿਹੀ ਖੇਡ-ਖੇਡੀ ਜਾ ਰਹੀ ਹੈ ਜਿਸ ਦੇ ਮਾੜੇ ਨਤੀਜੇ ਪੰਜਾਬ ਭੁਗਤ ਚੁੱਕਾ ਹੈ। ਸ਼ੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਣਾ, ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸ਼ੋਮਣੀ ਕਮੇਟੀ ਦੀ ਕਮਜ਼ੋਰੀ ਨੂੰ ਸ਼ਰੇਆਮ ਪ੍ਰਚਾਰਨਾ, ਸਿਮਰਨਜੀਤ ਸਿੰਘ ਮਾਨ ਵੱਲੋਂ ਪੰਜਾਬ ਦੇ ਰਵਾਇਤੀ ਮੁੱਦਿਆਂ ਤੋਂ ਹਟ ਕੇ ਇੱਕ ਵਰਗ ਵਿਸੇਸ਼ ਨਾਲ ਟਕਰਾਅ ਦੀਆਂ ਗੱਲਾਂ ਕਰਨਾ, ਭਾਜਪਾ ਵੱਲੋਂ ਆਪਣੇ ਸਿੱਖ ਚਿਹਰਿਆਂ ਨੂੰ ਪੰਜਾਬ ਦੀ ਰਾਜਨੀਤੀ ’ਚ ਪ੍ਰਮੋਟ ਕਰਨਾ, ਕੁਝ ਅਜਿਹੇ ਮੁੱਦੇ ਹਨ ਜਿਹੜੇ ਅਚਾਨਕ ਪੈਦਾ ਨਹੀਂ ਹੋਏ ਸਗੋਂ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਅਨੁਸਾਰ ਇਨ੍ਹਾਂ ਜ਼ਹਿਰੀ ਸੱਪਾਂ ਨੂੰ ਸਿਆਸੀ ਯੋਗੀਆਂ ਵੱਲੋਂ ਪਟਾਰੀ ’ਚੋਂ ਕੱਢਿਆ ਗਿਆ ਹੈ ਅਤੇ ਇਨਾਂ ਸੱਪਾਂ ਦੇ ਡੰਗ ਦਾ ਨਿਸ਼ਾਨਾ ਪੰਜਾਬ ਦਾ ਭਾਈਚਾਰਾ ਹੀ ਹੈ ਕਿਉਂਕਿ ਜਿਨਾਂ ਚਿਰ ਪੰਜਾਬ ’ਚ ਵੱਖ-ਵੱਖ ਵਰਗਾਂ ਦਾ ਭਾਈਚਾਰਾ ਕਾਇਮ ਹੈ ਉਨਾ ਚਿਰ ਇਨਾਂ ਸਿਆਸੀ ਯੋਗੀਆਂ ਦੀਆਂ ਫਿਰਕੂ ਬੀਨਾਂ ਦੀਆਂ ਧੁਨਾਂ ਸੂਬੇ ਦੇ ਆਮ ਲੋਕਾਂ ਨੂੰ ਨਹੀਂ ਕੀਲ ਸਕਣਗੀਆਂ। ਪੰਜਾਬ ’ਚ ਜਿਹੜੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ, ਅਜਿਹੇ ਹਾਲਾਤਾਂ ਨੂੰ ਸੂਬੇ ਦੇ ਆਮ ਲੋਕਾਂ ਨੂੰ ਸੁਚੇਤ ਰਹਿਣਾ ਪਵੇਗਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
Load More
Previous Post

ਵਿਦਿਆਰਥੀ ਵੀਜ਼ੇ ’ਤੇ ਕੈਨੇਡਾ ਗਈ ਕੁੜੀ ਨੇ ਕੀਤੀ ਆਤਮਹੱਤਿਆ

Next Post

ਭਾਰਤੀ ਕੌਮੀ ਝੰਡਾ ਤਿਰੰਗਾ ਝੁਲਾਉਣ ਸੰਬੰਧੀ ਨਿਯਮਾਂ ’ਚ ਸੋਧ

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
Load More
Next Post
ਭਾਰਤੀ ਕੌਮੀ ਝੰਡਾ ਤਿਰੰਗਾ ਝੁਲਾਉਣ ਸੰਬੰਧੀ ਨਿਯਮਾਂ ’ਚ ਸੋਧ

ਭਾਰਤੀ ਕੌਮੀ ਝੰਡਾ ਤਿਰੰਗਾ ਝੁਲਾਉਣ ਸੰਬੰਧੀ ਨਿਯਮਾਂ ’ਚ ਸੋਧ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend