Gee 98News

ਰਿਸ਼ਵਤ ਮੰਗਦਾ ਪੰਚਾਇਤ ਸਕੱਤਰ ਵਿਜੀਲੈਂਸ ਦੇ ਸਿਕੰਜੇ ’ਚ ਆਇਆ

ਮੋਗਾ, 30 ਜੁਲਾਈ (ਜੀ98 ਨਿਊਜ਼ ਸਰਵਿਸ) :-

ਪੰਜਾਬ ਵਿਜੀਲੈਂਸ ਬਿਊਰੋ ਨੇ ਸਥਾਨਕ ਬੀਡੀਪੀਓ ਦਫ਼ਤਰ ਵਿੱਚ ਤਾਇਨਾਤ ਪੰਚਾਇਤ ਸਕੱਤਰ ਖਿਲਾਫ਼ ਰਿਸ਼ਵਤ ਲੈਣ ਦਾ ਮੁਕੱਦਮਾ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੰਦੀਪ ਸਿੰਘ ਵਾਸੀ ਪਿੰਡ ਚੂਹੜਚੱਕ ਜ਼ਿਲ੍ਹਾ ਮੋਗਾ ਵੱਲੋਂ ਵਿਜੀਲੈਂਸ ਬਿਊਰੋ ਦੀ ਹੈਲਪਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਉਪਰੰਤ ਪੰਚਾਇਤ ਸਕੱਤਰ ਖਿਲਾਫ਼ ਕਾਰਵਾਈ ਕੀਤੀ ਗਈ ਹੈ। ਸ਼ਿਕਾਇਤ ਕਰਤਾ ਨੇ ਪੰਚਾਇਤ ਸਕੱਤਰ ਉੱਪਰ ਪਿੰਡ ਵਿੱਚ ਇੱਕ ਨੀਵੀ ਗਲੀ ਨੂੰ ਉੱਚਾ ਚੁੱਕ ਕੇ ਬਣਾਉਣ ਦੇ ਮਾਮਲੇ ’ਚ 5 ਹਜ਼ਾਰ ਰੁਪਏ ਰਿਸ਼ਵਤ ਮੰਗਣ ਦਾ ਦੋਸ਼ ਲਗਾਇਆ ਸੀ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਕਰਤਾ ਵੱਲੋਂ ਦਿੱਤੇ ਗਏ ਦਸਤਾਵੇਜ਼ਾਂ ਦੇ ਆਧਾਰ ’ਤੇ ਪੰਚਾਇਤ ਸਕੱਤਰ ਖਿਲਾਫ਼ ਭਿ੍ਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: Content is protected !!