ਬਰਨਾਲਾ, 04 ਅਗਸਤ (ਨਿਰਮਲ ਸਿੰਘ ਪੰਡੋਰੀ) :-
ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਨੇ ਦਿੱਲੀ ਵਿਖੇ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ । ਜਾਣਕਾਰੀ ਅਨੁਸਾਰ ਸ੍ਰੀ ਚੱਢਾ ਨੇ ਕੇਂਦਰ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਕੰਪਲੈਕਸ ਦੀਆਂ ਸਰਾਵਾਂ ’ਤੇ 12 ਫ਼ੀਸਦੀ ਜੀਐਸਟੀ ਲਗਾਉਣ ਦਾ ਮੁੱਦਾ ਵਿਚਾਰਿਆ ਅਤੇ ਇਹ ਟੈਕਸ ਵਾਪਸ ਲੈਣ ਦੀ ਅਪੀਲ ਕੀਤੀ । ਇਸ ਤੋਂ ਇਲਾਵਾ ਸ੍ਰੀ ਚੱਢਾ ਨੇ ਪੰਜਾਬ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਵੀ ਮੰਗ ਕੀਤੀ।