Gee 98News

ਪਿੰਡ ਠੀਕਰੀਵਾਲਾ ਵਿਖੇ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਤਹਿਤ ਲਗਾਏ ਬੂਟੇ

ਬਰਨਾਲਾ, 04 ਅਗਸਤ (ਮੰਗਲ ਸਿੰਘ) :

ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਤਹਿਤ ਪਿੰਡ ਠੀਕਰੀਵਾਲਾ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਸੀਰ ਸਿੰਘ ਔਲਖ, ਆਮ ਆਦਮੀ ਪਾਰਟੀ ਦੇ ਪਿੰਡ ਇਕਾਈ ਦੇ ਪ੍ਰਧਾਨ ਜਗਰੂਪ ਸਿੰਘ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਧਰਤੀ ਨੂੰ ਬਚਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਧਰਤੀ ਦੇ ਹੇਠਲਾ ਪਾਣੀ ਬਹੁਤ ਥੱਲੇ ਚਲਾ ਗਿਆ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਹਰ ਇੱਕ ਮਨੁੱਖ ਨੂੰ ਘੱਟੋ ਘੱਟ ਚਾਰ ਬੂਟੇ ਲਗਾ ਕੇ ਉਨ੍ਹਾਂ ਦੇ ਵੱਡਾ ਹੋਣ ਤੱਕ ਉਸ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅਜੋਕੇ ਦੌਰ ਵਿੱਚ ਬੂਟੇੇ ਲਗਾ ਕੇ ਉਨਾਂ ਦੀ ਸਾਂਭ ਸੰਭਾਲ ਆਪਣੇ ਪੁੱਤ-ਪੋਤਿਆਂ ਵਾਂਗ ਕਰਾਂਗੇ ਤਾਂ ਭਵਿੱਖ ‘ਚ ਸਾਡੇ ਪੁੱਤ- ਪੋਤਿਆਂ ਨੂੰ ਸ਼ੁੱਧ ਵਾਤਾਵਰਣ ਮਿਲੇਗਾ। ਇਸ ਮੌਕੇ ਪਟਵਾਰੀ ਰਜੇਸ ਭੁਟਾਨੀ, ਮਲਕੀਤ ਸਿੰਘ ਮਾਨ ਸਟੂਡੀਓ, ਤਰਸੇਮ ਸਿੰਘ ,ਗੁਰਲਾਲ ਸਿੰਘ, ਪਰਮਜੀਤ ਸਿੰਘ ਪੰਮਾ, ਤਾਰੀ ਸਿੰਘ ਅਤੇ ਹਸਪਤਾਲ ਦਾ ਸਟਾਫ਼ ਵੀ ਹਾਜ਼ਰ ਸੀ।

error: Content is protected !!