Gee 98News

ਛਾਪਾ ਸਕੂਲ ’ਚ ਕਰਵਾਇਆ ਪਾਣੀ ਦੀ ਸੰਭਾਲ ਅਤੇ ਬੱਚਤ ਬਾਰੇ ਸੈਮੀਨਾਰ

ਬਰਨਾਲਾ, 06 ਅਗਸਤ (ਨਿਰਮਲ ਸਿੰਘ ਪੰਡੋਰੀ) :

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ ਵਿਖੇ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਭਾਰਤ ਸਰਕਾਰ ਦੇ ਜਲ ਸ਼ਕਤੀ ਵਿਭਾਗ ਵੱਲੋਂ ਪਾਣੀ ਦੀ ਸਾਂਭ ਸੰਭਾਲ ਸੰਬੰਧੀ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਮੁੱਖ ਮਹਿਮਾਨ ਸਾਕਿਬ ਆਜ਼ਮੀ ਨੇ ਧਰਤੀ ਹੇਠਲੇ ਪਾਣੀ ਦੇ ਘਟ ਰਹੇ ਪੱਧਰ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਦੱਸਿਆ ਕਿ ਇਹ ਕਿਵੇ ਖ਼ਤਰਨਾਕ ਸਥਿਤੀ ’ਤੇ ਪਹੁੰਚ ਗਿਆ ਹੈ। ਉਨ੍ਹਾਂ ਸਾਡੀ ਰੋਜ਼ਾਨਾ ਜ਼ਿੰਦਗੀ ਵਿੱਚ ਪਾਣੀ ਦੀ ਹੋ ਰਹੀ ਬਰਬਾਦੀ ’ਤੇ ਵੀ ਚਾਨਣਾ ਪਾਇਆ। ਇਸ ਮੌਕੇ ਸ੍ਰੀ ਮਨੀਸ਼ ਸ੍ਰੀਵਾਸਤਵ ਨੇ ਪਾਣੀ ਦੀ ਸਾਂਭ ਸੰਭਾਲ ਕਰਨ ਦੇ ਵੱਖ -ਵੱਖ ਤਰੀਕਿਆਂ ਸੰਬੰਧੀ ਚਰਚਾ ਕੀਤੀ ਅਤੇ ਬੱਚਿਆਂ ਨੂੰ ਮੀਹ ਦੇ ਪਾਣੀ ਨੂੰ ਧਰਤੀ ਹੇਠ ਰੀਚਾਰਜ਼ ਕਰਨ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਬੁਲਾਰਿਆਂ ਨੇ ਬੱਚਿਆਂ ਨੂੰ ਪਾਣੀ ਦੀ ਸੁਯੋਗ ਵਰਤੋਂ ਅਤੇ ਸਾਂਭ ਸੰਭਾਲ ਪ੍ਰਤੀ ਪ੍ਰੇਰਿਤ ਕੀਤਾ। ਸਕੂਲ ਮੁਖੀ ਖੁਸ਼ਦੀਪ ਗੋਇਲ ਨੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੇ ਸੈਮੀਨਾਰ ਸਮੇਂ ਦੀ ਜ਼ਰੂਰਤ ਬਣ ਚੁੱਕੇ ਹਨ ਤਾਂ ਜੋ ਪਾਣੀ ਦੀ ਸਾਂਭ ਸੰਭਾਲ ਅਤੇ ਬੱਚਤ ਪ੍ਰਤੀ ਜਾਗਰੂਕਤਾ ਫੈਲੇ । ਇਸ ਮੌਕੇ ਸਕੂਲ ਦਾ ਸਟਾਫ਼ ਵੀ ਹਾਜ਼ਰ ਸੀ

error: Content is protected !!