Gee 98News

ਮੁੱਖ ਮੰਤਰੀ ਭਗਵੰਤ ਮਾਨ ਦੀ ਅਦਾਲਤ ’ਚ ਪਈ ਪੇਸ਼ੀ

ਚੰਡੀਗੜ੍ਹ, 06 ਅਗਸਤ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਦੀ ਇੱਕ ਅਦਾਲਤ ਵਿੱਚ ਪੇਸ਼ ਹੋਏ। ਸੈਕਟਰ-43 ਦੀ ਅਦਾਲਤ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ਼ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਦਾ ਮਾਮਲਾ ਸੁਣਵਾਈ ਅਧੀਨ ਹੈ। ਕੈਪਟਨ ਸਰਕਾਰ ਮੌਕੇ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਵੱਲੋਂ ਆਪਣੇ ਵਰਕਰਾਂ ਦੀ ਅਗਵਾਈ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਸੀ ਜਿਸ ਸੰਬੰਧੀ ਭਗਵੰਤ ਮਾਨ ’ਤੇ ਮਾਮਲਾ ਦਰਜ ਕੀਤਾ ਗਿਆ ਸੀ। ਅਦਾਲਤ ਵਿੱਚ ਪੇਸ਼ੀ ਸਮੇਂ ਭਗਵੰਤ ਮਾਨ ਦੇ ਨਾਲ ਸੂਬੇ ਦੇ ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਵੀ ਸਨ।

error: Content is protected !!