Gee 98News

ਪਿੰਡ ਠੀਕਰੀਵਾਲਾ ਦੇ ਗੁਰਦੁਆਰਾ ਸਾਹਿਬ ਦੀ ਕਮੇਟੀ ਨੂੰ ਐਸਪੀਜੀਸੀ ਨੇ ਦਿੱਤੀ ਮਾਨਤਾ

ਬਰਨਾਲਾ, 06 ਅਗਸਤ (ਮੰਗਲ ਸਿੰਘ ) :

ਪਿੰਡ ਠੀਕਰੀਵਾਲਾ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ (ਪੰਚਾਇਤੀ) ਦੀ ਨਵੀਂ ਚੁਣੀ ਗਈ ਪ੍ਰਬੰਧਕੀ ਕਮੇਟੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵੱਲੋਂ ਮਾਨਤਾ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਲਈ ਪਹਿਲਾਂ ਕੰਮ ਕਰ ਰਹੀ ਕਮੇਟੀ ਦੇ ਅਸਤੀਫ਼ਾ ਦੇਣ ਤੋਂ ਬਾਅਦ ਇਲਾਕੇ ਦੀਆਂ ਸੰਗਤਾਂ ਨੇ ਪੰਜ ਮੈਂਬਰੀ ਨਵੀਂ ਕਮੇਟੀ ਦੀ ਚੋਣ ਕੀਤੀ ਸੀ ਪ੍ਰੰਤੂ ਐਸਜੀਪੀਸੀ ਵੱਲੋਂ ਇਸ ਕਮੇਟੀ ਦੀ ਚੋਣ ਦੀ ਪੁਸ਼ਟੀ ਨਹੀਂ ਕੀਤੀ ਗਈ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 6 ਜੁਲਾਈ 2022 ਨੂੰ ਹੋਈ ਅੰਤਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਮਤਾ ਨੰਬਰ 646 ਅਨੁਸਾਰ ਪਿੰਡ ਠੀਕਰੀਵਾਲਾ ਦੇ ਗੁਰਦੁਆਰਾ ਸਾਹਿਬ ਦੀ ਨਵੀਂ ਚੁਣੀ ਗਈ ਕਮੇਟੀ ਦੀ ਚੋਣ ਦੀ ਪੁਸ਼ਟੀ ਕੀਤੀ ਗਈ ਹੈ। ਜਿਸ ਵਿੱਚ ਜਗਸੀਰ ਸਿੰਘ ਪ੍ਰਧਾਨ, ਰਾਮ ਸਿੰਘ ਮੀਤ ਪ੍ਰਧਾਨ, ਹਰਪਾਲ ਸਿੰਘ ਸਕੱਤਰ, ਪਰਮਜੀਤ ਸਿੰਘ ਖ਼ਜਾਨਚੀ ਅਤੇ ਨਿਰਪਾਲ ਸਿੰਘ ਮੈਂਬਰ ਚੁਣੇ ਗਏ ਹਨ। ਨਵੇਂ ਚੁਣੇ ਗਏ ਪ੍ਰਧਾਨ ਜਗਸੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਵਿਸ਼ਵਾਸ਼ ਦਿਵਾਇਆ ਕਿ ਉਹ ਗੁਰਮਰਯਾਦਾ ਅਨੁਸਾਰ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਦੀ ਸੇਵਾ ਕਰਨਗੇ ਅਤੇ ਧਰਮ ਪ੍ਰਚਾਰ, ਲੰਗਰ ਦੇ ਸੁਚੱਜੇ ਪ੍ਰਬੰਧਾਂ ਸਮੇਤ ਸੰਗਤਾਂ ਲਈ ਹਰ ਸੁਵਿਧਾ ਦਾ ਧਿਆਨ ਰੱਖਿਆ ਜਾਵੇਗਾ। ਨਵੀਂ ਚੁਣੀ ਗਈ ਕਮੇਟੀ ਨੇ ਉਕਤ ਮਾਮਲੇ ਸੰਬੰਧੀ ਐਸਜੀਪੀਸੀ ਤੱਕ ਚੰਗੀ ਪਹੁੰਚ ਕਰਨ ਲਈ ਸੰਤ ਬਲਵੀਰ ਸਿੰਘ ਘੁੰਨਸ ਮੈਂਬਰ ਸ਼੍ਰੋਮਣੀ ਕਮੇਟੀ ਦਾ ਵੀ ਉੱਚੇਚੇ ਤੌਰ ’ਤੇ ਧੰਨਵਾਦ ਕੀਤਾ।

error: Content is protected !!