Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਠੀਕਰੀਵਾਲ ਵਿਖੇ ਪਸ਼ੂਆਂ ‘ਚ ਧੱਫ਼ੜੀ ਰੋਗ ਫ਼ੈਲਣ ਤੋਂ ਰੋਕਣ ਲਈ ਟੀਕਾਕਰਨ ਕੈਂਪ ਸੁਰੂ

Nirmal Pandori by Nirmal Pandori
08/08/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪਿੰਡ ਠੀਕਰੀਵਾਲ ਵਿਖੇ ਪਸ਼ੂਆਂ ‘ਚ ਧੱਫ਼ੜੀ ਰੋਗ ਫ਼ੈਲਣ ਤੋਂ ਰੋਕਣ ਲਈ ਟੀਕਾਕਰਨ ਕੈਂਪ ਸੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 08 ਅਗਸਤ (ਮੰਗਲ ਸਿੰਘ) :

ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਅ ਲਈ ਪਸ਼ੂ ਪਾਲਣ ਵਿਭਾਗ ਬਰਨਾਲਾ ਵੱਲੋਂ ਪਿੰਡ ਠੀਕਰੀਵਾਲ ਵਿਖੇ ਤੰਦਰੁਸਤ ਪਸ਼ੂਆਂ ਦਾ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬਰਨਾਲਾ ਡਾ. ਲਖਬੀਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਭੇਜੀ ਗਈ ਗੋਅਟ ਪੋੋਕਸ ਵੈਕਸੀਨ ਤੰਦਰੁਸਤ ਪਸ਼ੂਆਂ ਦੇ ਲਗਾਈ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ। ਠੀਕਰੀਵਾਲ ਵਿਖੇ 56 ਪਸ਼ੂ ਪਾਲਕਾਂ ਨੂੰ ਦਵਾਈਆਂ, ਫੀਡ ਸਪਲੀਮੈਂਟ ਆਦਿ ਵੰਡੇ ਗਏ। ਡਾ. ਲਖਬੀਰ ਸਿੰਘ ਨੇੇ ਵੇਰਵਾ ਦਿੰਦਿਆਂ ਦੱਸਿਆ ਕਿ ਇਸ ਵੈਕਸੀਨ ਨਾਲ ਤੰਦਰੁਸਤ ਜਾਨਵਰਾਂ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ‘ਚ ਵਾਧਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬੀਮਾਰ ਜਾਨਵਰ ਅਤੇ ਤੰਦਰੁਸਤ ਜਾਨਵਰ ਨੂੰ ਇਕ ਦੂਜੇ ਤੋਂ ਦੂਰ ਰੱਖਣਾ ਹੋਵੇਗਾ। ਡਾ. ਲਖਬੀਰ ਸਿੰਘ ਨੇ ਦੱਸਿਆ ਕਿ ਇਹ ਇਕ ਚਮੜੀ ਦਾ ਰੋਗ ਹੈ ਜਿਸ ਤੋਂ ਘਬਰਾਉਣ ਦੀ ਲੋੜ ਨਹੀਂ ਤੇ ਇਸ ਬਿਮਾਰੀ ਨੂੰ ਸਹੀ ਇਲਾਜ ਨਾਲ ਦੋ ਤੋਂ ਤਿੰਨ ਹਫਤੇ ਦੌਰਾਨ ਪਸ਼ੂ ਸਿਹਤਮੰਦ ਹੋ ਜਾਂਦਾ ਹੈ। ਉਨ੍ਹਾਂ ਕਿਹਾ ਪਸ਼ੂ ਮਾਹਰਾਂ ਦੇ ਇਲਾਜ ਨਾਲ 3-5 ਦਿਨ ਵਿਚ ਬੁਖਾਰ ਠੀਕ ਹੋ ਜਾਂਦਾ ਹੈ ਅਤੇ 14-21 ਦਿਨਾਂ ਵਿਚ ਚਮੜੀ ਠੀਕ ਹੋ ਜਾਂਦੀ ਹੈ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੇ ਦੱਸਿਆ ਕਿ ਪਸ਼ੂ ਮਾਹਿਰਾਂ ਅਨੁਸਾਰ ਧੱਫ਼ੜੀ ਰੋਗ ਤੋਂ ਪੀੜਤ ਪਸ਼ੂ ਨੂੰ ਬਾਕੀਆਂ ਤੋਂ ਅਲੱਗ ਰੱਖਣ ਦੀ ਲੋੜ ਹੈ ਅਤੇ ਉਸ ਦੀ ਨਿਯਮਿਤ ਰੂਪ ’ਚ ਨੇੜਲੇ ਵੈਟਰਨਰੀ ਡਾਕਟਰ ਤੋਂ ਜਾਂਚ ਕਰਵਾਉਣ ਦੀ ਸਲਾਹ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਮਾਹਿਰਾਂ ਅਨੁਸਾਰ ਧੱਫ਼ੜੀ ਰੋਗ ਤੋਂ ਪੀੜਤ ਪਸ਼ੂ ਇਲਾਜ ਤੋਂ ਚਾਰ-ਪੰਜ ਦਿਨ ਬਾਅਦ ਪੱਠੇ ਖਾਣਾ ਸ਼ੁਰੂ ਕਰ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਮਾਹਿਰਾਂ ਨੇ ਇਸ ਰੋਗ ਤੋਂ ਬਚਾਅ ਲਈ ਜਾਰੀ ਹਦਾਇਤਾਂ ’ਚ ਉਨਾਂ ਦੇ ਢਾਰੇ ਜਾਂ ਛੱਪੜ (ਸ਼ੈਡ) ’ਚ ਮੱਖੀ, ਚਿੱਚੜ ਤੇ ਮੱਛਰ ਤੋਂ ਬਚਾਅ ਰੱਖਣ ਅਤੇ ਪੂਰੀ ਸਾਫ਼ ਸਫ਼ਾਈ ਰੱਖਣ ਲਈ ਕਿਹਾ ਗਿਆ ਹੈ। ਬਿਮਾਰ ਪਸ਼ੂ ਨੂੰ ਬਾਹਰ ਨਾ ਲਿਜਾਣ ਲਈ ਆਖਿਆ ਗਿਆ ਹੈ। ਉਨਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਚਾਹੇ ਇਹ ਰੋਗ ਮਾਰੂ ਨਹੀਂ ਹੈ ਪੰਤੂ ਪਸ਼ੂ ਧਨ ਦੀ ਰੱਖਿਆ ਲਈ ਕਿਸੇ ਵੀ ਪਸ਼ੂ ਦੇ ਸਰੀਰ ’ਤੇ ਧੱਫ਼ੜੀ ਦੇ ਲੱਛਣ ਉਭਰਨ ’ਤੇ ਤੁਰੰਤ ਪਸ਼ੂ ਮਾਹਿਰਾਂ ਨਾਲ ਸੰਪਰਕ ਕਰਕੇ ਲੋੜੀਂਦਾ ਇਲਾਜ ਸ਼ੁਰੂ ਕਰਵਾਇਆ ਜਾਵੇ। ਇਸ ਮੌਕੇ ਡਾਕਟਰ ਅਸ਼ੋਕ ਬਾਂਸਲ, ਆਮ ਆਦਮੀ ਪਾਰਟੀ ਦੇ ਇਕਾਈ ਪ੍ਰਧਾਨ ਜਗਰੂਪ ਸਿੰਘ, ਮਾਸਟਰ ਚਰਨਜੀਤ ਸਿੰਘ , ਡਾ. ਦਰਸ਼ਨ ਸਿੰਘ ਅਤੇ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
Load More
Previous Post

ਉਚੇਰੀ ਸਿੱਖਿਆ ਮੰਤਰੀ ਮੀਤ ਹੇਹਰ ਦੇ ਅਧਿਆਪਕ ਨੇ ਮੰਗੀ ਗੁਰੂ ਦਕਸ਼ਨਾ

Next Post

ਬਰਨਾਲਾ ਵਿੱਚ ਘਰ ਘਰ ਤਿਰੰਗਾ ਮੁਹਿੰਮ ਦੀ ਕੇਵਲ ਸਿੰਘ ਢਿੱਲੋਂ ਨੇ ਕੀਤੀ ਸ਼ੁਰੂਆਤ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
Load More
Next Post
ਬਰਨਾਲਾ ਵਿੱਚ ਘਰ ਘਰ ਤਿਰੰਗਾ ਮੁਹਿੰਮ ਦੀ ਕੇਵਲ ਸਿੰਘ ਢਿੱਲੋਂ ਨੇ ਕੀਤੀ ਸ਼ੁਰੂਆਤ

ਬਰਨਾਲਾ ਵਿੱਚ ਘਰ ਘਰ ਤਿਰੰਗਾ ਮੁਹਿੰਮ ਦੀ ਕੇਵਲ ਸਿੰਘ ਢਿੱਲੋਂ ਨੇ ਕੀਤੀ ਸ਼ੁਰੂਆਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend