Gee 98News

ਬਰਨਾਲਾ ’ਚ ਸਿਹਤ ਮੰਤਰੀ ਲਹਿਰਾਉਣਗੇ ਕੌਮੀ ਝੰਡਾ

ਬਰਨਾਲਾ, 13 ਅਗਸਤ (ਨਿਰਮਲ ਸਿੰਘ ਪੰਡੋਰੀ) :

ਆਜ਼ਾਦੀ ਦੀ 75 ਵਰੇਗੰਢ ਦੇ ਜਸ਼ਨਾਂ ਮੌਕੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਸਥਾਨਕ ਬਾਬਾ ਕਾਲਾ ਮਹਿਰ ਸਟੇਡੀਅਮ ’ਚ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਦੇ ਹੋਏ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਪੀਟੀ ਸ਼ੋਅ, ਝਾਕੀਆਂ, ਸੱਭਿਆਚਾਰ ਪੇਸ਼ਕਾਰੀਆਂ ਆਜ਼ਾਦੀ ਦਿਵਸ ਦੇ ਜਸ਼ਨਾਂ ਦਾ ਹਿੱਸਾ ਹੋਣਗੀਆਂ। ਆਜ਼ਾਦੀ ਦਿਵਸ ਸਮਾਗਮ ’ਚ ਪਵਨ ਸੇਵਾ ਸਮਿਤੀ ਦੇ ਵਿਸ਼ੇਸ਼ ਬੱਚਿਆਂ ਵੱਲੋਂ ਵੀ ਪੇਸ਼ਕਾਰੀ ਦਿੱਤੀ ਜਾਵੇਗੀ। ਪਰੇਡ ਕਮਾਂਡਰ ਡੀ ਐਸ ਪੀ ਸਤਵੀਰ ਸਿੰਘ ਦੀ ਅਗਵਾਈ ’ਚ ਮਾਰਚ ਵਿੱਚ ਪੰਜਾਬ ਪੁਲਿਸ ਪੁਰਸ਼ਾਂ ਦੀ ਟੁਕੜੀ, ਮਹਿਲਾ ਪੁਲੀਸ ਦੀ ਟੁਕੜੀ, ਹੋੋਮ ਗਾਰਡਜ਼ ਦੀ ਟੁਕੜੀ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਐਨਸੀਸੀ ਕੈਡਿਟਾਂ ਅਤੇ ਸਕੂਲ ਬੈਂਡ ਸ਼ਾਮਲ ਹੋਣਗੇ। ਇਸ ਮੌਕੇ ਜ਼ਿਲਾ ਪੁਲੀਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਵੀ ਹਾਜ਼ਰ ਸਨ। ਇਸ ਮੌਕੇ ਐਸਡੀਐਮ ਗੋਪਾਲ ਸਿੰਘ, ਐਸਪੀ ਮੇਜਰ ਸਿੰਘ, ਸਹਾਇਕ ਕਮਿਸ਼ਨਰ ਸੁਖਪਾਲ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਵਿਦਿਆਰਥੀ ਹਾਜ਼ਰ ਸਨ।

error: Content is protected !!