Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਠੋਸ ਕੂੜਾ ਪ੍ਰਬੰਧਨ ਪ੍ਰਾਜੈਕਟ ਲਈ ਚੁਣੀਆਂ 6 ਸਥਾਨਕ ਸ਼ਹਿਰੀ ਇਕਾਈਆਂ ’ਚ ਸ਼ੁਮਾਰ ਬਰਨਾਲਾ

Nirmal Pandori by Nirmal Pandori
08/24/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਠੋਸ ਕੂੜਾ ਪ੍ਰਬੰਧਨ ਪ੍ਰਾਜੈਕਟ ਲਈ ਚੁਣੀਆਂ 6 ਸਥਾਨਕ ਸ਼ਹਿਰੀ ਇਕਾਈਆਂ ’ਚ ਸ਼ੁਮਾਰ ਬਰਨਾਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 24 ਅਗਸਤ (ਨਿਰਮਲ ਸਿੰਘ ਪੰਡੋਰੀ) :

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਆਲਾ-ਦੁਆਲਾ ਸਾਫ ਰੱਖਣ ਲਈ ਕੂੜੇ ਦਾ ਪ੍ਰਬੰਧਨ ਸਭ ਤੋਂ ਅਹਿਮ ਹੈ। ਜ਼ਿਲ੍ਹਾ ਬਰਨਾਲਾ ਵਿੱਚ ਭਾਵੇਂ ਕੂੜੇ ਦਾ ਪ੍ਰਬੰਧਨ ਪਹਿਲਾਂ ਤੋਂ ਹੀ ਹੋ ਰਿਹਾ ਹੈ, ਪਰ ਇਸ ਨੂੰ 100 ਫੀਸਦੀ ਲਾਗੂ ਕਰਨਾ ਬਹੁਤ ਜ਼ਰੂਰੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਵਾਰਡ ਨੰਬਰ 26 ਵਿੱਚ ਕੂੜਾ ਪ੍ਰਬੰਧਨ ਮੁਹਿੰਮ ਦੇ ਆਗਾਜ਼ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ 100 ਫੀਸਦੀ ਕੂੜਾ ਪ੍ਰਬੰਧਨ ਦੇ ਪਾਇਲਟ ਪ੍ਰਾਜੈਕਟ ’ਚ ਸੂਬੇ ਦੀਆਂ 6 ਸ਼ਹਿਰੀ ਸਥਾਨਕ ਇਕਾਈਆਂ ਚੁਣੀਆਂ ਗਈਆਂ ਹਨ, ਜਿਨ੍ਹਾਂ ’ਚ ਬਰਨਾਲਾ ਵੀ ਸ਼ਾਮਲ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖੋ-ਵੱਖ ਇਕੱਠਾ ਕਰਨ ਅਤੇ ਉਸ ਦਾ ਅੱਗੇ ਯੋਗ ਨਿਬੇੜਾ ਕਰਨ ਦਾ 100 ਫੀਸਦੀ ਟੀਚਾ ਪੂਰਾ ਕਰਨ ਦੀ ਸ਼ੂਰੂਆਤ ਵਾਰਡ ਨੰਬਰ 26 ਤੋਂ ਕੀਤੀ ਗਈ ਅਤੇ ਇਸ ਤੋਂ ਬਾਅਦ ਪੜਾਅਵਾਰ ਸਾਰੇ ਵਾਰਡਾਂ ਵਿਚ ਇਹ ਪ੍ਰਾਜੈਕਟ ਲਾਗੂ ਕੀਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਜੇਕਰ ਕੂੜਾ ਅਸੀਂ ਪੈਦਾ ਕਰ ਦੇ ਹਾਂ ਤਾਂ ਉਸ ਦੇ ਯੋਗ ਪ੍ਰਬੰਧਨ ਵਿਚ ਵੀ ਸਾਨੂੰ ਸਭ ਨੂੰ ਸਹਿਯੋਗ ਦੇਣ ਦੀ ਲੋੜ ਹੈ ਤਾਂ ਜੋ ਅਸੀਂ ਬਰਨਾਲਾ ਸ਼ਹਿਰ ਨੂੰ ਸਾਫ-ਸੁੱਥਰਾ ਬਣਾ ਸਕੀਏ। ਇਸ ਮੌਕੇ ਕਾਰਜਸਾਧਕ ਅਫਸਰ ਮਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰ ਵੱਲੋਂ ਠੋਸ ਕੂੁੜਾ ਪ੍ਰਬੰਧਨ ਦੇ ਪ੍ਰਾਜੈਕਟ ਤਹਿਤ ਪਹਿਲੇ ਪੜਾਅ ’ਚ 6 ਸ਼ਹਿਰੀ ਸਥਾਨਕ ਇਕਾਈਆਂ ਨੂੰ ਚੁਣਿਆ ਗਿਆ ਹੈ, ਜਿਸ ਵਿਚ ਬਰਨਾਲਾ ਵੀ ਸ਼ਾਮਲ ਹੈ। ਇਸ ਪ੍ਰਾਜੈਕਟ ਨੂੰ ਬਰਨਾਲੇ ’ਚ 100 ਫੀਸਦੀ ਲਾਗੂ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਵਾਰਡ ਵਾਸੀਆਂ ਨੂੰ ਕੱਪੜੇ ਦੇ ਥੈਲੇ ਅਤੇ ਗਿੱਲੇ ਕੂੜੇ ਤੋਂ ਤਿਆਰ ਖਾਦ ਵੀ ਵੰਡੀ ਗਈ। ਇਸ ਮੌਕੇ ਐਸਡੀਐਮ ਗੋਪਾਲ ਸਿੰਘ, ਐਮਸੀ ਰੁਪਿੰਦਰ ਸਿੰਘ ਸੀਤਲ, ਜੇਈ ਮੁਹੰਮਦ ਸਲੀਮ, ਹਸਨਪ੍ਰੀਤ ਭਾਰਦਵਾਜ, ਅੰਕੁਰ ਗੋਇਲ, ਸੈਨੇਟਰੀ ਇੰਸਪੈਕਟਰ ਅੰਕੁਸ਼, ਕਮਿਊਨਿਟੀ ਫੈਸਿਲੀਟੇਟਰ ਪਾਰੁਲ ਗਰਗ, ਹਰਕੇਸ਼ ਕੁਮਾਰ, ਮੋਟੀਵੇਟਰ ਖੁਸ਼ੀ, ਅਰਜੁਨ, ਮੇਟ ਮੁਕੇਸ਼ ਕੁਮਾਰ, ਰਮੇਸ਼ ਕੁਮਾਰ, ਸਫਾਈ ਸੇਵਕ ਤੇ ਵਾਰਡ ਵਾਸੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
Load More
Previous Post

ਹਾਈਕੋਰਟ ਦਾ ਸਰਕਾਰ ਕਾਨੂੰਨੀ ਝਟਕਾ, ਵੀਆਈਪੀਜ਼ ਦੀ ਸੁਰੱਖਿਆ ਬਹਾਲ ਕਰਨ ਦੇ ਹੁਕਮ

Next Post

ਜੀ ਹੋਲੀਹਾਰਟ ਪਬਲਿਕ ਸਕੂਲ ਦੀਆਂ ਕਿ੍ਕਟ ਟੀਮਾਂ ਜ਼ੋਨਲ ਵਿਜੇਤਾ

Nirmal Pandori

Nirmal Pandori

Related Posts

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
Load More
Next Post
ਜੀ ਹੋਲੀਹਾਰਟ ਪਬਲਿਕ ਸਕੂਲ ਦੀਆਂ ਕਿ੍ਕਟ ਟੀਮਾਂ ਜ਼ੋਨਲ ਵਿਜੇਤਾ

ਜੀ ਹੋਲੀਹਾਰਟ ਪਬਲਿਕ ਸਕੂਲ ਦੀਆਂ ਕਿ੍ਕਟ ਟੀਮਾਂ ਜ਼ੋਨਲ ਵਿਜੇਤਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend