Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖਾਧ ਪਦਾਰਥਾਂ ’ਚ ਮਿਲਾਵਟ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਸਿਹਤ ਮੰਤਰੀ

Nirmal Pandori by Nirmal Pandori
08/29/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਖਾਧ ਪਦਾਰਥਾਂ ’ਚ ਮਿਲਾਵਟ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਸਿਹਤ ਮੰਤਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 29 ਅਗਸਤ (ਨਿਰਮਲ ਸਿੰਘ ਪੰਡੋਰੀ) :

ਦੁੱਧ ਤੇ ਹੋਰ ਖਾਧ ਪਦਾਰਥਾਂ ’ਚ ਮਿਲਾਵਟ ਕਰ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਨਾਂ ਸ਼ਬਦਾ ਦਾ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਹਿਮ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ । ਬਰਨਾਲਾ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ । ਉਨ੍ਹਾਂ ਹਦਾਇਤ ਕੀਤੀ ਕਿ ਸਿਹਤ ਵਿਭਾਗ ਅਜਿਹੇ ਅਨਸਰਾਂ ਖ਼ਿਲਾਫ਼ ਸਖਤੀ ਦਿਖਾਵੇ ਅਤੇ ਵੱਧ ਤੋਂ ਵੱਧ ਸੈਂਪਲ ਭਰੇ ਜਾਣ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਖਾਧ ਪਦਾਰਥਾਂ ਦੇ ਨਮੂਨੇ ਲੈਣ ਦੀ ਮੁਹਿੰਮ ਸਿਰਫ ਤਿਉਹਾਰਾਂ ਦੌਰਾਨ ਨਹੀਂ, ਬਲਕਿ ਸਾਰਾ ਸਾਲ ਚਲਾਈ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਦੁੱਧ ਅਤੇ ਦੁੱਧ ਨਾਲ ਬਣਨ ਵਾਲੇ ਉਤਪਾਦਾਂ ਦੇ ਨਮੂਨੇ ਫੇਲ ਹੋਣ ’ਤੇ ਨੇਮਾਂ ਅਨੁਸਾਰ ਭਾਰੀ ਜੁਰਮਾਨਾ ਕੀਤਾ ਜਾਵੇ। ਖੇਤੀਬਾੜੀ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀ ਮਸ਼ੀਨਾਂ ਵਿਚੋਂ ਜ਼ਿਲਾ ਬਰਨਾਲਾ ’ਚ 9 ਫ਼ੀਸਦੀ ਮਸ਼ੀਨਾਂ ਕਿਸਾਨਾਂ ਕੋਲ ਮੌਜੂਦ ਨਾ ਹੋਣ ਦੇ ਮਾਮਲੇ ਵਿਚ ਜੌੜਾਮਾਜਰਾ ਨੇ ਹਦਾਇਤ ਕੀਤੀ ਕਿ ਜਿਹੜੇ ਵੀ ਲੋਕ ਇਸ ਧਾਂਦਲੀ ਵਿਚ ਸ਼ਾਮਲ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਦਿਆਂ 15 ਦਿਨਾਂ ਦੇ ਅੰਦਰ ਰਿਪੋਰਟ ਉਨ੍ਹਾਂ ਨੂੰ ਜਮਾਂ ਕਰਵਾਈ ਜਾਵੇ। ਇਸ ਤੋਂ ਇਲਾਵਾ ਗ਼ਲਤ ਉਮਰ ਤੇ ਹੋਰ ਸਬੂਤਾਂ ਦੇ ਆਧਾਰ ਉੱਤੇ ਪੈਨਸਨ ਦਾ ਲਾਭ ਲੈਣ ਵਾਲੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਗਲਤ ਸਬੂਤ ਤਿਆਰ ਕਰਨ ਵਾਲੇ ਕਾਮਨ ਸਰਵਿਸ ਸੈਂਟਰਾਂ ’ਤੇ ਸ਼ਿਕੰਜਾ ਕਸਿਆ ਜਾਵੇ। ਉਨ੍ਹਾਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਪੈਨਸ਼ਨ ਸਬੰਧੀ ਲਗਾਏ ਜਾਣ ਵਾਲੇ ਕੈਂਪਾਂ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਤਾਂ ਜੋ ਸਰਕਾਰ ਵੱਲੋਂ ਦਿੱਤੀ ਜਾਣ ਵਾਲੀਆਂ ਸੇਵਾਵਾਂ ਦਾ ਲਾਹਾ ਜ਼ਮੀਨੀ ਪੱਧਰ ਤੱਕ ਪਹੁੰਚ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵੱਡੇ ਪੱਧਰ ’ਤੇ ਪੌਦੇ ਲਾਏ ਜਾ ਰਹੇ ਹਨ ਅਤੇ ਹੁਣ ਤੱਕ 2 ਲੱਖ ਦੇ ਕਰੀਬ ਪੌਦੇ ਲਾਏ ਜਾ ਚੁੱਕੇ ਹਨ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਬਰਨਾਲਾ ਜ਼ਿਲੇ ’ਚ 3000 ਤੋਂ ਵੱਧ ਖਿਡਾਰੀ ਆਪਣੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਇਸ ਮੌਕੇ ਜਿਹੜੇ ਠੇਕੇਦਾਰਾਂ ਜਾਂ ਏਜੰਸੀਆਂ ਵੱਲੋਂ ਉਸਾਰੀ ਦੇ ਕੰਮ (ਸਰਕਾਰੀ ਇਮਾਰਤਾਂ, ਸੜਕਾਂ ਅਤੇ ਹੋਰ ਸਰਕਾਰੀ ਉਸਾਰੀ ਦੇ ਕੰਮ) ਸਮਾਂਬੱਧ ਨਹੀਂ ਕੀਤੇ ਜਾ ਰਹੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਬਲੈਕਲਿਸਟ ਕਰਨ ਦੇ ਹੁਕਮ ਸਿਹਤ ਮੰਤਰੀ ਨੇ ਦਿੱਤੇ। ਇਸ ਮੌਕੇ ਵਿਧਾਇਕ ਹਲਕਾ ਭਦੌੜ ਲਾਭ ਸਿੰਘ ਉਗੋਕੇ, ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਕੁਮਾਰ ਮਲਿਕ, ਡਿਵੀਜ਼ਨਲ ਜੰਗਲਾਤ ਅਫਸਰ ਡਾ. ਮੋਨਿਕਾ ਦੇਵੀ ਯਾਦਵ, ਐੱਸਡੀਐੱਮ ਗੋਪਾਲ ਸਿੰਘ, ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ, ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
Load More
Previous Post

ਧਨੌਲਾ ਕਾਂਡ : ਦਫ਼ਤਰੀ ਬਾਬੂਆਂ ਦੀ ਬੇਰੁਖੀ ਨੇ ਦਾਅ ’ਤੇ ਲਗਾਈ ਜ਼ਿੰਦਗੀ

Next Post

ਜ਼ੋਨਲ ਪੱਧਰ ਦੀਆਂ ਖੇਡਾਂ ’ਚ ਸ.ਹ.ਸ ਮਹਿਲ ਖੁਰਦ ਦੀ ਝੰਡੀ

Nirmal Pandori

Nirmal Pandori

Related Posts

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
Load More
Next Post
ਜ਼ੋਨਲ ਪੱਧਰ ਦੀਆਂ ਖੇਡਾਂ ’ਚ ਸ.ਹ.ਸ ਮਹਿਲ ਖੁਰਦ ਦੀ ਝੰਡੀ

ਜ਼ੋਨਲ ਪੱਧਰ ਦੀਆਂ ਖੇਡਾਂ ’ਚ ਸ.ਹ.ਸ ਮਹਿਲ ਖੁਰਦ ਦੀ ਝੰਡੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend