Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਸਾਹਿਤ ਸਿਰਜਣ ਅਤੇ ਕਵਿਤਾ ਉਚਾਰਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ

Nirmal Pandori by Nirmal Pandori
08/31/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਸਾਹਿਤ ਸਿਰਜਣ ਅਤੇ ਕਵਿਤਾ ਉਚਾਰਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,31 ਅਗਸਤ (ਨਿਰਮਲ ਸਿੰਘ ਪੰਡੋਰੀ) :

ਭਾਸ਼ਾ ਵਿਭਾਗ ਵੱਲੋਂ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ , ਭਾਸ਼ਾਵਾਂ ਬਾਰੇ ਵਿਭਾਗ ਦੇ ਸਕੱਤਰ ਮੈਡਮ ਜਸਪ੍ਰੀਤ ਤਲਵਾੜ ਆਈਏਐੱਸ ਦੀ ਅਗਵਾਈ ਅਤੇ ਵਿਭਾਗ ਦੇ ਸੰਯੁਕਤ ਡਾਇਰੈਕਟਰ ਮੈਡਮ ਵੀਰਪਾਲ ਕੌਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸਥਾਨਕ ਵਾਈਐੱਸ ਸਕੂਲ ਵਿਖੇ ਜ਼ਿਲੇ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਾਹਿਤ ਸਿਰਜਣ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਖੋਜ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਹਿਤ ਸਿਰਜਣ ਮੁਕਾਬਲਿਆਂ ਅਧੀਨ ਲੇਖ,ਕਵਿਤਾ ਅਤੇ ਕਹਾਣੀ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਾਈਐੱਸ ਸਕੂਲ ਦੀ ਪ੍ਰਿੰਸੀਪਲ ਮੈਡਮ ਬਿੰਮੀ ਪੁਰੀ ਵੱਲੋ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ। ਤੇਜਾ ਸਿੰਘ ਤਿਲਕ ਅਤੇ ਮੈਡਮ ਸਿਮਰਨ ਅਕਸ ਸਹਾਇਕ ਪ੍ਰੋਫੈਸਰ ਵੱਲੋਂ ਕਵਿਤਾ, ਲੇਖ ਅਤੇ ਕਹਾਣੀ ਲਿਖਣ ਮੁਕਾਬਲਿਆਂ ਦੀ ਜਜਮੈਂਟ ਕੀਤੀ ਗਈ। ਲੇਖ ਲਿਖਣ ਮੁਕਾਬਲੇ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪਹਿਲੇ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ ਦੀ ਵਿਦਿਆਰਥਣ ਮਨਪ੍ਰੀਤ ਕੌਰ ਦੂਜੇ ਸਥਾਨ ‘ਤੇ ਰਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ ਦੀ ਹੀ ਵਿਦਿਆਰਥਣ ਅਵਨੀਤ ਕੌਰ ਤੀਜੇ ਸਥਾਨ ‘ਤੇ ਰਹੀ।ਕਹਾਣੀ ਲਿਖਣ ਮੁਕਾਬਲੇ ਵਿੱਚੋਂ ਵਾਈਐੱਸ ਸਕੂਲ ਬਰਨਾਲਾ ਦੀ ਵਿਦਿਆਰਥਣ ਅਨੁਸ਼ਿਕਾ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਦੀ ਵਿਦਿਆਰਥਣ ਜਸ਼ਨ ਕੌਰ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਦੀ ਹੀ ਵਿਦਿਆਰਥਣ ਹਰਮਨਪ੍ਰੀਤ ਕੌਰ ਤੀਜੇ ਸਥਾਨ ‘ਤੇ ਰਹੀ। ਇਸੇ ਤਰਾਂ ਕਵਿਤਾ ਲਿਖਣ ਮੁਕਾਬਲੇ ਵਿੱਚੋਂ ਸਰਕਾਰੀ ਹਾਈ ਸਕੂਲ ਨੰਗਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ ਦੀ ਵਿਦਿਆਰਥਣ ਸੁਨੀਤਾ ਰਾਣੀ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ ਦੀ ਹੀ ਵਿਦਿਆਰਥਣ ਮਨਪ੍ਰੀਤ ਕੌਰ ਤੀਜੇ ਸਥਾਨ ‘ਤੇ ਰਹੀ। ਮਨਜੀਤ ਸਿੰਘ ਸਾਗਰ ਅਤੇ ਡਾ.ਰਾਮਪਾਲ ਸਹਾਇਕ ਪ੍ਰੋਫੈਸਰ ਵੱਲੋਂ ਕਵਿਤਾ ਗਾਇਨ ਮੁਕਾਬਲੇ ਦੀ ਕੀਤੀ ਜਜਮੈਂਟ ਅਨੁਸਾਰ ਸਰਕਾਰੀ ਹਾਈ ਸਕੂਲ ਸਹਿਜੜਾ ਦੀ ਵਿਦਿਆਰਥਣ ਚਰਨਕੰਵਲ ਕੌਰ ਪਹਿਲੇ ਸਥਾਨ ‘ਤੇ ਰਹੀ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਦਾ ਵਿਦਿਆਰਥੀ ਸ਼ਾਹ ਨਵਾਜ਼ ਦੂਜੇ ਸਥਾਨ ‘ਤੇ ਰਿਹਾ ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਭਦੌੜ ਦਾ ਵਿਦਿਆਰਥੀ ਸਹਿਜ਼ ਤੀਜੇ ਸਥਾਨ ‘ਤੇ ਰਿਹਾ। ਹਰ ਵੰਨਗੀ ਦੇ ਮੁਕਾਬਲੇ ਵਿੱਚੋਂ ਪਹਿਲਾ,ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1000,750 ਅਤੇ 500 ਰੁਪਏ ਦੀ ਨਕਦ ਰਾਸ਼ੀ ਅਤੇ ਪ੍ਰਸ਼ੰਸ਼ਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜਗਦੇਵ ਸਿੰਘ ਜੂਨੀਅਰ ਸਹਾਇਕ ਜ਼ਿਲਾ ਭਾਸ਼ਾ ਦਫਤਰ ਅਤੇ ਗੋਬਿੰਦ ਸਿੰਘ ਸਮੇਤ ਵਿਦਿਆਰਥੀਆਂ ਦੇ ਗਾਈਡ ਅਧਿਆਪਕ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
Load More
Previous Post

ਸੜਕ ਹਾਦਸੇ ’ਚ ਪੰਜਾਬੀ ਗਾਇਕ ਦੀ ਮੌਤ

Next Post

ਵਿਦੇਸ਼ਾਂ ’ਚ ਪੀਆਰ ਲੈਣ ਵਾਲੇ ਅਧਿਕਾਰੀਆਂ ਦੀ ਹੁਣ ਖ਼ੈਰ ਨਹੀਂ, ਮੁੱਖ ਮੰਤਰੀ ਨੇ ਲਿਆ ਨੋਟਿਸ

Nirmal Pandori

Nirmal Pandori

Related Posts

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
Load More
Next Post
ਵਿਦੇਸ਼ਾਂ ’ਚ ਪੀਆਰ ਲੈਣ ਵਾਲੇ ਅਧਿਕਾਰੀਆਂ ਦੀ ਹੁਣ ਖ਼ੈਰ ਨਹੀਂ, ਮੁੱਖ ਮੰਤਰੀ ਨੇ ਲਿਆ ਨੋਟਿਸ

ਵਿਦੇਸ਼ਾਂ ’ਚ ਪੀਆਰ ਲੈਣ ਵਾਲੇ ਅਧਿਕਾਰੀਆਂ ਦੀ ਹੁਣ ਖ਼ੈਰ ਨਹੀਂ, ਮੁੱਖ ਮੰਤਰੀ ਨੇ ਲਿਆ ਨੋਟਿਸ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend