ਚੰਡੀਗੜ, 01 ਸਤੰਬਰ :
ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲਿਆਂ ਨੂੰ ਵੱਡੀ ਛੋਟ ਦੇਣ ਦਾ ਫੈਸਲਾ ਕੀਤਾ ਹੈ। ਲੋਕਾਂ ਨੂੰ ਟੈਕਸ ਜਮ੍ਹਾਂ ਕਰਵਾਉਣ ਲਈ ਉਤਸ਼ਾਹਿਤ ਕਰਨ ਹਿੱਤ ਸਰਕਾਰ ਨੇ 30 ਸਤੰਬਰ 2022 ਤੱਕ ਸਾਲ 2022-23 ਦਾ ਬਣਦਾ ਟੈਕਸ ਜਮ੍ਹਾਂ ਕਰਵਾਉਣ ਵਾਲਿਆ ਨੂੰ 10 ਫ਼ੀਸਦੀ ਛੋਟ ਦਿੱਤੇ ਜਾਣ ਦਾ ਐਲਾਨ ਕੀਤਾ ਹੈ। ਵਿਭਾਗ ਦੇ ਬੁਲਾਰੇ ਨੇ ਲੋਕਾਂ ਨੂੰ ਚਾਲੂ ਸਾਲ ’ਤੇ ਇਸ ਛੋਟ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ।