Gee 98News

5 ਸਤੰਬਰ ਦੀ ਕੈਬਨਿਟ ਮੀਟਿੰਗ ’ਤੇ ਟਿਕੀਆਂ ਕੱਚੇ ਕਾਮਿਆਂ ਦੀ ਨਜ਼ਰਾਂ

ਬਰਨਾਲਾ ,03 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਕੈਬਨਿਟ ਦੀ ਮੀਟਿੰਗ 5 ਸਤੰਬਰ ਨੂੰ ਹੋਵੇਗੀ। ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਮਹੱਤਵਪੂਰਨ ਫ਼ੈਸਲੇ ਕੀਤੇ ਜਾਣ ਦੇ ਆਸਾਰ ਹਨ। ਕੱਚੇ ਕਾਮਿਆਂ ਨੂੰ ਪੱਕੇ ਕਰਨ ਸੰਬੰਧੀ ਤਿੰਨ ਕੈਬਨਿਟ ਮੰਤਰੀਆਂ ’ਤੇ ਅਧਾਰਿਤ ਕਮੇਟੀ ਆਪਣੀ ਰਿਪੋਰਟ ਇਸ ਮੀਟਿੰਗ ਵਿੱਚ ਰੱਖ ਸਕਦੀ ਹੈ। ਪੰਜਾਬ ਰੋਡਵੇਜ਼ , ਪੀਆਰਟੀਸੀ ਅਤੇ ਪਨਬੱਸ ਦੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੇ ਵੀ ਸਰਕਾਰ ਨੂੰ ਸੰਘਰਸ਼ ਦੀ ਚਿਤਾਵਨੀ ਦੇ ਦਿੱਤੀ ਹੈ। ਇਨ੍ਹਾਂ ਮੁਲਾਜ਼ਮਾਂ ਨਾਲ ਉੱਚ ਪੱਧਰੀ ਮੀਟਿੰਗਾਂ ਵੀ ਹੋ ਚੁੱਕੀਆਂ ਹਨ। 5 ਸਤੰਬਰ ਦੀ ਮੀਟਿੰਗ ਵਿੱਚ ਸਰਕਾਰੀ ਟਰਾਂਸਪੋਰਟ ਦੇ ਮੁਲਾਜ਼ਮਾਂ ਦੀ ਕੱਚੀ ਨੌਕਰੀ ਦੀ ਗੱਡੀ ਵੀ ਪੱਕੀ ਸੜਕ ’ਤੇ ਚੜ ਸਕਦੀ ਹੈ। ਪੰਜਾਬ ਦੇ ਖਜ਼ਾਨੇ ਦੀ ਹਾਲਤ ਵੀ ਬਹੁਤੀ ਚੰਗੀ ਨਹੀਂ ਹੈ। ਸਰਕਾਰ ਅਜੇ ਵੀ ਮਾਲੀਆ ਜੁਟਾਉਣ ਲਈ ਪੂਰੇ ਯਤਨ ਕਰ ਰਹੀ ਹੈ। ਸੂਬੇ ਦੇ ਮੁਲਾਜ਼ਮ ਸਰਕਾਰ ਨੂੰ ਹੋਰ ਸਮਾਂ ਦੇਣ ਦੇ ਰੌਂਅ ਵਿੱਚ ਨਹੀਂ ਹਨ, ਇਸ ਲਈ 5 ਸਤੰਬਰ ਦੀ ਕੈਬਨਿਟ ਮੀਟਿੰਗ ਉੱਪਰ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

error: Content is protected !!