Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਾਰੋਬਾਰੀ ਸੁਧਾਰ ਕਾਰਜ ਯੋਜਨਾ ਤਹਿਤ ਸਾਰੇ ਸੁਧਾਰਾਂ ਨੂੰ ਜਲਦੀ ਲਾਗੂ ਕੀਤਾ ਜਾਵੇ : ਮੁੱਖ ਸਕੱਤਰ

Nirmal Pandori by Nirmal Pandori
09/06/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਕਾਰੋਬਾਰੀ ਸੁਧਾਰ ਕਾਰਜ ਯੋਜਨਾ ਤਹਿਤ ਸਾਰੇ ਸੁਧਾਰਾਂ ਨੂੰ ਜਲਦੀ ਲਾਗੂ ਕੀਤਾ ਜਾਵੇ : ਮੁੱਖ ਸਕੱਤਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ, 6 ਸਤੰਬਰ :

ਲੋਕਾਂ ਨੂੰ ਨਿਰਵਿਘਨ ਕਾਰੋਬਾਰ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕਾਰੋਬਾਰੀ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2022 ਤਹਿਤ ਸਾਰੇ ਵਿਭਾਗਾਂ ਨੂੰ ਇੱਕ ਮਹੀਨੇ ਅੰਦਰ ਸਾਰੇ ਸੁਧਾਰਾਂ ਨੂੰ ਲਾਗੂ ਕਰਨਾ ਯਕੀਨੀ ਬਣਾਉਣ ਲਈ ਕਿਹਾ। ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਾਰੇ ਸਬੰਧਤ ਪ੍ਰਬੰਧਕੀ ਸਕੱਤਰਾਂ ਨਾਲ ਬੀ.ਆਰ.ਏ.ਪੀ. 2022 ਦੇ ਲਾਗੂ ਕਰਨ ਦੀ ਸਮੀਖਿਆ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਯੋਜਨਾ ਦੇ ਲਾਗੂ ਕਰਨ ਦੇ ਨਾਲ-ਨਾਲ ਭਾਰਤ ਸਰਕਾਰ ਦੇ ਉਪਭੋਗਤਾ ਫੀਡਬੈਕ ਦੇ ਮੰਤਵ ਲਈ ਲਾਭਪਾਤਰੀਆਂ ਦਾ ਲੋੜੀਂਦਾ ਡਾਟਾਬੇਸ ਵੀ ਤਿਆਰ ਕੀਤਾ ਜਾਵੇ। ਉਨ੍ਹਾਂ ਵਿਭਾਗਾਂ ਨੂੰ ਸੰਪਰਕ ਨੰਬਰਾਂ ਸਮੇਤ ਲਾਭਪਾਤਰੀਆਂ ਦੀ ਸੂਚੀ ਮੁਹੱਈਆ ਕਰਵਾਉਣ ਦੇ ਨਿਰਦੇਸ ਵੀ ਦਿੱਤੇ, ਤਾਂ ਜੋ ਉਨ੍ਹਾਂ ਨੂੰ ਅਸਲ ਫੀਡਬੈਕ ਮਿਲ ਸਕੇ। ਸ੍ਰੀ ਜੰਜੂਆ ਨੇ ਕਿਹਾ ਕਿ ਭਾਰਤ ਸਰਕਾਰ ਦਾ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ ਕਾਰੋਬਾਰ ਨੂੰ ਸੁਖਾਲਾ ਬਣਾਉਣ (ਈ.ਡੀ.ਬੀ.) ਨੂੰ ਉਤਸਾਹਿਤ ਕਰਨ ਸਬੰਧੀ ਸੁਧਾਰਾਂ ਦੇ ਲਾਗੂ ਕਰਨ ਲਈ ਵੱਖ-ਵੱਖ ਸੂਬਿਆਂ ਦੀ ਦਰਜਾਬੰਦੀ ਕਰਦਾ ਹੈ। ਮੁੱਖ ਸਕੱਤਰ ਨੇ ਦੱਸਿਆ ਕਿ ਪਿਛਲੀ ਦਰਜਾਬੰਦੀ ਵਿੱਚ ਪੰਜਾਬ ਨੂੰ ‘ਟੌਪ ਅਚੀਵਰਜ’ ਦੀ ਸ੍ਰੇਣੀ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੂਨ 2022 ਦੇ ਮਹੀਨੇ ਵਿੱਚ ਵਿਭਾਗ ਵੱਲੋਂ ਜਾਰੀ ਮੌਜੂਦਾ ਯੋਜਨਾ ਤਹਿਤ ਕਾਰੋਬਾਰ ਨੂੰ ਸੁਖਾਲਾ ਬਣਾਉਣ ਸਬੰਧੀ 261 ਸੁਧਾਰ ਕੀਤੇ ਗਏ ਅਤੇ ਰਹਿਣ-ਸਹਿਣ ਨੂੰ ਸੁਖਾਲਾ ਬਣਾਉਣ ਸਬੰਧੀ 94 ਹੋਰ ਸੁਧਾਰ ਵੀ ਸ਼ਾਮਲ ਕੀਤੇ ਗਏ ਹਨ। ਸ੍ਰੀ ਜੰਜੂਆ ਨੇ ਦੱਸਿਆ ਕਿ ਸਬੰਧਤ ਵਿਭਾਗਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਲਈ ਸਿੰਗਲ ਵਿੰਡੋ ਸਿਸਟਮ ਸਮੇਤ ਆਨਲਾਈਨ ਸਿਸਟਮ ਤਿਆਰ ਕੀਤੇ ਜਾ ਰਹੇ ਹਨ ਜਿਨਾਂ ਵਿੱਚ ਆਨਲਾਈਨ ਬਿਨੈ-ਪੱਤਰ ਜਮਾਂ ਕਰਵਾਉਣਾ, ਆਨਲਾਈਨ ਭੁਗਤਾਨ ਕਰਨਾ, ਆਨਲਾਈਨ ਟਰੈਕਿੰਗ, ਫਾਈਨਲ ਸਰਟੀਫਿਕੇਟ ਡਾਊਨਲੋਡ ਕਰਨਾ, ਆਨਲਾਈਨ ਤੀਜੀ ਧਿਰ ਵੱਲੋਂ ਜਾਂਚ ਕਰਨਾ, ਨਿੱਜੀ ਤੌਰ ‘ਤੇ ਹਾਜ਼ਰ ਨਾ ਹੋਣਾ, ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨਾ ਅਤੇ ਹੋਰ ਸੇਵਾਵਾਂ ਸ਼ਾਮਲ ਹਨ। ਮੁੱਖ ਸਕੱਤਰ ਨੇ ਕਿਹਾ ਕਿ ਬੀ.ਆਰ.ਏ.ਪੀ. 2022 ਵਿੱਚ ਸ਼ਾਮਲ ਪ੍ਰਮੁੱਖ ਸੁਧਾਰ ਮਾਲ ਵਿਭਾਗ, ਪੀ.ਪੀ.ਸੀ.ਬੀ., ਕਿਰਤ, ਮਕਾਨ ਉਸਾਰੀ ਤੇ ਸਹਿਰੀ ਵਿਕਾਸ, ਸਥਾਨਕ ਸਰਕਾਰਾਂ, ਲੀਗਲ ਮੈਟਰੋਲੋਜੀ ਅਤੇ ਪ੍ਰਸਾਸ਼ਨਿਕ ਸੁਧਾਰਾਂ ਬਾਰੇ ਵਿਭਾਗ ਨਾਲ ਸਬੰਧਤ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਕੰਮ ਨੂੰ ਸਮਾਂਬੱਧ ਅਤੇ ਨਤੀਜਾਮੁਖੀ ਢੰਗ ਨਾਲ ਮੁਕੰਮਲ ਕਰਕੇ ਲੋਕਾਂ ਨੂੰ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਕੇ ਸਿਵਾ ਪ੍ਰਸਾਦ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਡੀ.ਕੇ ਤਿਵਾੜੀ, ਪ੍ਰਮੁੱਖ ਸਕੱਤਰ ਬਿਜਲੀ ਤੇ ਪ੍ਰਸਾਸਨਿਕ ਸੁਧਾਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਉਦਯੋਗ ਤੇ ਵਣਜ ਦਲੀਪ ਕੁਮਾਰ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ, ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਗੁਰਕੀਰਤ ਕਿ੍ਰਪਾਲ ਸਿੰਘ, ਟੈਕਸ ਕਮਿਸ਼ਨਰ ਕੇ.ਕੇ.ਯਾਦਵ, ਸਕੱਤਰ ਕਿਰਤ ਮਨਵੇਸ ਸਿੰਘ ਸਿੱਧੂ, ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਸਿਬਿਨ ਸੀ, ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਜਸਵਿੰਦਰ ਕੌਰ ਸਿੱਧੂ, ਨੈਸ਼ਨਲ ਹੈਲਥ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਅਭਿਨਵ ਤਿ੍ਰਖਾ ਤੇ ਸੀਏ ਪੁੱਡਾ ਅਪਨੀਤ ਰਿਆਤ ਸਾਮਲ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
Load More
Previous Post

ਅੱਖਾਂ ਦਾਨ ਪੰਦਰਵਾੜਾ : ਐਸਐਮਓ ਡਾ. ਜੋਤੀ ਕੌਸ਼ਲ ਨੇ ਭਰੇ ਅੱਖਾਂ ਦਾਨ ਕਰਨ ਦੇ ਫਾਰਮ

Next Post

ਗਰੀਬਾਂ ਦੇ ਹੱਕਾਂ ’ਤੇ ਡਾਕਾ ਮਾਰਨ ਵਾਲੇ ਜਾਣਗੇ ਜੇਲ੍ਹ : ਲਾਲ ਚੰਦ ਕਟਾਰੂਚੱਕ

Nirmal Pandori

Nirmal Pandori

Related Posts

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
Load More
Next Post
ਗਰੀਬਾਂ ਦੇ ਹੱਕਾਂ ’ਤੇ ਡਾਕਾ ਮਾਰਨ ਵਾਲੇ ਜਾਣਗੇ ਜੇਲ੍ਹ : ਲਾਲ ਚੰਦ ਕਟਾਰੂਚੱਕ

ਗਰੀਬਾਂ ਦੇ ਹੱਕਾਂ ’ਤੇ ਡਾਕਾ ਮਾਰਨ ਵਾਲੇ ਜਾਣਗੇ ਜੇਲ੍ਹ : ਲਾਲ ਚੰਦ ਕਟਾਰੂਚੱਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend