Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੇ ਚਾਰ ਵਾਰਡਾਂ ’ਚ ਮੇਰਾ ਸ਼ਹਿਰ ਮੇਰਾ ਮਾਣ ਮੁਹਿੰਮ ਦਾ ਆਗਾਜ਼

Nirmal Pandori by Nirmal Pandori
09/07/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਦੇ ਚਾਰ ਵਾਰਡਾਂ ’ਚ ਮੇਰਾ ਸ਼ਹਿਰ ਮੇਰਾ ਮਾਣ ਮੁਹਿੰਮ ਦਾ ਆਗਾਜ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸੁੱਕੇ-ਗਿੱਲੇ ਕੂੜੇ ਦੇ ਸੁਚੱਜੇ ਪ੍ਰਬੰਧ ਲਈ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

ਬਰਨਾਲਾ ,06 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਆਲਾ-ਦੁਆਲਾ ਸਾਫ ਰੱਖਣ ਦੇ ਉਦੇਸ਼ ਨਾਲ ਕੂੜੇ ਦੇ ਪ੍ਰਬੰਧਨ ਵਾਸਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਸ਼ਹਿਰ ’ਚ ਵਿੱਢੀ ‘ਮੇਰਾ ਸ਼ਹਿਰ ਮੇਰਾ ਮਾਣ’ ਮੁਹਿੰਮ ਦਾ 4 ਹੋਰ ਵਾਰਡਾਂ ’ਚ ਆਗਾਜ਼ ਕੀਤਾ ਗਿਆ। ਇਸ ਸਬੰਧੀ ਸਮਾਗਮ ਸ਼ਹਿਰ ਦੇ ਬਾਬਾ ਸਾਹਿਰ ਭੀਮ ਰਾਓ ਅੰਬੇਦਕਰ ਪਾਰਕ ’ਚ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਪਹਿਲਾਂ ਪਾਇਲਟ ਪ੍ਰਾਜੈਕਟ ਵਜੋਂ ਵਾਰਡ ਨੰਬਰ 26 ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ ਤੇ ਅੱਜ ਸ਼ਹਿਰ ਦੇ 4 ਹੋਰ ਵਾਰਡਾਂ 5, 6, 12 ਤੇ 13 ਵਿਚ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿੱਥੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖੋ ਵੱਖ ਰੱਖਣ ਬਾਰੇ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਕੂੜੇ ਦਾ 100 ਫੀਸਦੀ ਪ੍ਰਬੰਧਨ ਹੋ ਸਕੇ। ਇਸ ਤੋਂ ਬਾਅਦ ਪੜਾਅਵਾਰ ਸਾਰੇ ਵਾਰਡਾਂ ਵਿਚ ਇਹ ਪ੍ਰਾਜੈਕਟ ਲਾਗੂ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਪਰਮਵੀਰ ਸਿੰਘ ਨੇ ਕਿਹਾ ਕਿ ਕੂੜੇ ਦਾ ਨਿਬੇੜਾ ਤਾਂ ਹੀ ਹੋ ਸਕਦਾ ਹੈ, ਜੇਕਰ ਕੂੜਾ ਵੱਖੋ ਵੱਖ ਰੱਖਿਆ ਜਾਵੇ। ਉਨਾਂ ਦੱਸਿਆ ਕਿ ਗਿੱਲੇ ਕੂੜੇ ਨੂੰ ਪਿਟਸ ’ਚ ਪਾ ਕੇ ਖਾਦ ਤਿਆਰ ਕੀਤੀ ਜਾਂਦੀ ਹੈ ਅਤੇ ਸੁੱਕੇ ਕੂੜੇ ਨੂੰ ਅੱਗੇ ਵੱਖ-ਵੱਖ ਕਰ ਕੇ ਉਸਦਾ ਨਿਬੇੜਾ ਕੀਤਾ ਜਾਂਦਾ ਹੈ। ਇਸ ਮੌਕੇ ਐਸਡੀਐਮ ਸ. ਗੋਪਾਲ ਸਿੰਘ ਨੇ ਸਫਾਈ ਕਰਮੀਆਂ ਦੀਆਂ ਸੇਵਾਵਾਂ ਨੂੰ ਸਲਾਹਿਆ ਅਤੇ ਉਨਾਂ ਨੂੰ ਹੋਰ ਸ਼ਿੱਦਤ ਨਾਲ ਕੰਮ ਕਰਨ ਲਈ ਪ੍ਰੇਰਿਆ। ਇਸ ਮੌਕੇ ਓਐਸਡੀ ਹਸਨਪ੍ਰੀਤ ਭਾਰਦਵਾਜ ਨੇ ਕਿਹਾ ਕਿ ਆਲਾ-ਦੁਆਲਾ ਸਾਫ ਰੱਖਣਾ ਸਾਡਾ ਹਰ ਇਕ ਦਾ ਫਰਜ਼ ਹੈ ਤੇ ਇਸ ਮੁਹਿੰਮ ਵਿਚ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ। ਇਸ ਮੌਕੇ ਕਾਰਜਸਾਧਕ ਅਫਸਰ ਮਨਪ੍ਰੀਤ ਸਿੱਧੂ ਨੇ ਕਿਹਾ ਕਿ ਕੂੜੇ ਦੇ ਪ੍ਰਬੰਧਨ ਲਈ ਸ਼ਹਿਰ ’ਚ 150 ਦੇ ਕਰੀਬ ਹੋਰ ਨਵੀਆਂ ਰੇਹੜੀਆਂ ਲਾਈਆਂ ਜਾਣਗੀਆਂ। ਇਸ ਮੌਕੇ ਸਫਾਈ ਸੇਵਕਾਂ ਨੂੰ ਰਿਫਲੈਕਟਰ ਜੈਕੇਟਾਂ, ਦਸਤਾਨੇ ਅਤੇ ਵਾਰਡ ਵਾਸੀਆਂ ਨੂੰ ਥੈਲੇ ਅਤੇ ਗਿੱਲੇ ਕੂੜੇ ਤੋਂ ਤਿਆਰ ਖਾਦ ਵੀ ਵੰਡੀ ਗਈ। ਇਸ ਮੌਕੇ ਐਮਸੀ ਰੁਪਿੰਦਰ ਸਿੰਘ ਸੀਤਲ, ਪਰਮਿੰਦਰ ਸਿੰਘ ਭੰਗੂ, ਜੇਈ ਮੁਹੰਮਦ ਸਲੀਮ, ਅੰਕੁਰ ਗੋਇਲ, ਕਮਿਊਨਿਟੀ ਫੈਸਿਲੀਟੇਟਰ ਪਾਰੁਲ ਗਰਗ, ਹਰਕੇਸ਼ ਕੁਮਾਰ, ਮੋਟੀਵੇਟਰ ਅਰਜੁਨ ਕੁਮਾਰ, ਜਯੋਤੀ, ਸੂਜਲ, ਅਮਨਦੀਪ ਕੌਰ, ਖੁਸ਼ੀ ਗੋਇਲ, ਸਫਾਈ ਸੇਵਕ ਤੇ ਵਾਰਡ ਵਾਸੀ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਬੀਕੇਯੂ ਉਗਰਾਹਾਂ ਬਰਨਾਲਾ ਵਿਖੇ ਕਰੇਗੀ ਵੱਡਾ ਇਕੱਠ

Next Post

ਜ਼ਿਲ੍ਹਾ ਯੋਜਨਾ ਬੋਰਡ ਦੇ 8 ਚੇਅਰਮੈਨਾਂ ਦੀ ਨਿਯੁਕਤੀ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਜ਼ਿਲ੍ਹਾ ਯੋਜਨਾ ਬੋਰਡ ਦੇ 8 ਚੇਅਰਮੈਨਾਂ ਦੀ ਨਿਯੁਕਤੀ

ਜ਼ਿਲ੍ਹਾ ਯੋਜਨਾ ਬੋਰਡ ਦੇ 8 ਚੇਅਰਮੈਨਾਂ ਦੀ ਨਿਯੁਕਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend