Gee 98News

ਆਪ ਦੇ ਵਿਧਾਇਕ ਗੱਜਣਮਾਜਰਾ ’ਤੇ ਈਡੀ ਦੀ ਛਾਪੇਮਾਰੀ

ਬਰਨਾਲਾ, 08 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਆਮ ਆਦਮੀ ਪਾਰਟੀ ਦੇ ਹਲਕਾ ਅਮਰਗੜ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਟਿਕਾਣਿਆਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਛਾਪੇਮਾਰੀ ਨੇ ਸੂਬੇ ਦਾ ਰਾਜਨੀਤਿਕ ਮਾਹੌਲ ਗਰਮਾ ਦਿੱਤਾ ਹੈ। ਈਡੀ ਨੇ ਵਿਧਾਇਕ ਗੱਜਣਮਾਜਰਾ ਦੁਆਰਾ ਚਲਾਏ ਜਾ ਰਹੇ ਵਿੱਦਿਅਕ ਅਦਾਰਿਆਂ ਅਤੇ ਤਾਰਾ ਫੀਡ ਫੈਕਟਰੀ ਦੇ ਟਿਕਾਣਿਆਂ ’ਤੇ ਰੇਡ ਕੀਤੀ ਹੈ। ਇਸ ਤੋਂ ਇਲਾਵਾ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਰੀਅਲ ਅਸਟੇਟ ਦੇ ਕਾਰੋਬਾਰ ਨੂੰ ਵੀ ਈਡੀ ਨੇ ਘੇਰੇ ’ਚ ਲਿਆ ਹੈ। ਵਿਧਾਇਕ ਗੱਜਣਮਾਜਰਾ ਦੇ ਟਿਕਾਣਿਆਂ ’ਤੇ ਈਡੀ ਦੀ ਰੇਡ ਦਾ ਇੱਕ ਅਹਿਮ ਪੱਖ ਹੈ ਕਿ ਈਡੀ ਦੀ ਟੀਮ ਦੇ ਨਾਲ ਕੇਂਦਰੀ ਸੁਰੱਖਿਆ ਬਲਾਂ ਦੇ ਨੌਜਵਾਨ ਵੱਡੀ ਗਿਣਤੀ ਵਿੱਚ ਤਾਇਨਾਤ ਹਨ ।

error: Content is protected !!