Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਮਾਰਟ ਮੀਟਰ : ਬਿਜਲੀ ਜਾਂ ਰੋਟੀ ’ਚੋਂ ਇੱਕ ਦੀ ਚੋਣ ਕਰਨੀ ਪਵੇਗੀ ਗਰੀਬ ਲੋਕਾਂ ਨੂੰ

Nirmal Pandori by Nirmal Pandori
09/10/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਮਾਰਟ ਮੀਟਰ : ਬਿਜਲੀ ਜਾਂ ਰੋਟੀ ’ਚੋਂ ਇੱਕ ਦੀ ਚੋਣ ਕਰਨੀ ਪਵੇਗੀ ਗਰੀਬ ਲੋਕਾਂ ਨੂੰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਕੇਂਦਰ ਵੱਲੋਂ ਪੰਜਾਬ ਨੂੰ ਸਮਾਰਟ ਮੀਟਰ ਲਗਾਉਣ ਲਈ ਕੰਮ ਸ਼ੁਰੂੁ ਕਰਨ ਦੀ ਹਦਾਇਤ

ਬਰਨਾਲਾ, 10 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਬਿਜਲੀ ਦੇ ਸਮਾਰਟ ਮੀਟਰ ਬਿਜਲੀ ਖ਼ਪਤਕਾਰਾਂ ਦੇ ਘਰਾਂ ’ਚ ਪੁੱਜਣ ਵਾਲੇ ਹਨ। ਕੇਂਦਰੀ ਬਿਜਲੀ ਅਥਾਰਿਟੀ ਵੱਲੋਂ ਖ਼ਪਤਕਾਰ ਘਰਾਂ ‘ਚ ਲਾਏ ਜਾਣ ਵਾਲੇ ਮੀਟਰਾਂ ਦੀ ਨੀਤੀ ‘ਚ ਸੋਧ ਕਰਕੇ ਨਵੀਂ ਨੀਤੀ ਦਾ ਐਲਾਨ ਕੀਤਾ ਗਿਆ ਹੈ। ਬਿਜਲੀ ਦੀ ਥੋਕ ਪੱਧਰ ’ਤੇ ਚੋਰੀ ਅਤੇ ਇਸ ਦੀਆਂ ਅਦਾਇਗੀਆਂ ‘ਚ ਖ਼ਪਤਕਾਰ ਪੱਖ ਤੋਂ ਦੇਰੀ ਦੇ ਰੁਝਾਨ ਨੂੰ ਠੱਲ ਪਾਉਣ ਦੇ ਮਕਸਦ ਨਾਲ ਸਰਕਾਰ ਇਹ ਮੀਟਰ ਲੈ ਕੇ ਆਈ ਹੈ। ਸਰਕਾਰ ਦਾ ਤਰਕ ਹੈ ਕਿ ਬਿਜਲੀ ਚੋਰੀ ਅਤੇ ਬਿੱਲਾਂ ਦਾ ਸਮੇਂ ਰਿਸ ਭੁਗਤਾਨ ਨਾਲਹੋਣ ਕਾਰਨ ਹੀ ਪ੍ਰਾਈਵੇਟ ਬਿਜਲੀ ਕੰਪਨੀਆਂ ਬਿਜਲੀ ਵੰਡ ਖ਼ੇਤਰ ’ਚ ਦਿਲਚਸਪੀ ਨਹੀਂ ਲੈ ਰਹੀਆਂ। ਸਮਾਰਟ ਮੀਟਰਾਂ ਵਿੱਚ ਮੋਬਾਇਲ ਫੋਨ ਦੀ ਤਰਾਂ ਪਹਿਲਾਂ ਪੈਸੇ (ਰੀਚਾਰਜ) ਖ਼ਪਤਕਾਰ ਦੇ ਬਿਜਲੀ ਅਕਾਊਂਟ ਵਿੱਚ ਜਮਾਂ ਹੋਣਗੇ ਅਤੇ ਜਦ ਤੱਕ ਸਮਾਰਟ ਮੀਟਰ ਦੇ ਅਕਾਊਂਟ ਵਿੱਚ ਪੈਸੇ ਹੋਣਗੇ ਤਦ ਤੱਕ ਬਿਜਲੀ ਸਪਲਾਈ ਚਾਲੂ ਰਹੇਗੀ। ਸਮਾਰਟ ਮੀਟਰਾਂ ਦੇ ਇਹ ਪ੍ਰੀਪੇਡ ਕਾਰਡ ਬਿਜਲੀ ਦਫਤਰਾਂ ਤੋਂ ਕੀਮਤ ਦੇ ਕੇ ਪ੍ਰਾਪਤ ਕੀਤੇ ਜਾ ਸਕਣਗੇ। ਰੀਚਾਰਜ ਖ਼ਤਮ ਹੋਣ ਤੋਂ ਕੁਝ ਘੰਟੇ ਪਹਿਲਾਂ, ਖ਼ਪਤਕਾਰ ਨੂੰ ਮੀਟਰ ਰਾਹੀਂ ਵਾਰਨਿੰਗ ਦਿੱਤੀ ਜਾਵੇਗੀ। ਉਸ ਨੂੰ ਬਿਜਲੀ ਦੀ ਲੋੜ ਪੂਰੀ ਕਰਨ ਲਈ ਇਨਾਂ ਚਾਰ ਘੰਟਿਆਂ ’ਚ ਮੀਟਰ ਦੁਬਾਰਾ ਰੀਚਾਰਜ ਕਰਾਉਣਾ ਹੋਵੇਗਾ। ਸਮਾਰਟ ਮੀਟਰਾਂ ਦਾ ਸਾਰਾ ਸਿਸਟਮ ਆਨਲਾਈਨ ਹੋਵੇਗਾ ਜਿਸ ਕਰਕੇ ਬਿਜਲੀ ਚੋਰੀ ਜਾਂ ਮੀਟਰ ਨਾਲ ਕੋਈ ਛੇੜਛਾੜ ਦੀ ਖ਼ਬਰ ਅਧਿਕਾਰੀਆਂ ਤੱਕ ਤੁਰੰਤ ਪੁੱਜੇਗੀ। ਕੇਂਦਰ ਸਰਕਾਰ ਵੱਲੋਂ ਸਾਰੇ ਰਾਜਾਂ ਨੂੰ ਮਾਰਚ 2026 ਤੱਕ ਇਹ ਪ੍ਰੀਪੇਡ ਮੀਟਰ ਦਾ ਕੰਮ ਪੂਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਪੰਜਾਬ ਨੂੰ ਸਖ਼ਤ ਲਹਿਜ਼ੇ ’ਚ ਕਿਹਾ ਗਿਆ ਹੈ ਕਿ ਜੇਕਰ ਬਿਜਲੀ ਦੇ ਪ੍ਰੀਪੇਡ ਮੀਟਰ ਲਗਾਉਣ ਵਿੱਚ ਸਰਕਾਰ ਦੇਰੀ ਕਰੇਗੀ ਤਾਂ ਬਿਜਲੀ ਖ਼ੇਤਰ ’ਚ ਆਰਥਿਕ ਸੁਧਾਰਾਂ ਦੇ ਪ੍ਰੋਗਰਾਮਾਂ ਲਈ ਫੰਡ ਜਾਰੀ ਨਹੀਂ ਕੀਤੇ ਜਾਣਗੇ ਅਤੇ ਪਹਿਲਾਂ ਜਾਰੀ ਕੀਤੇ ਫੰਡ ਵਾਪਸ ਕਰ ਲਏ ਜਾਣਗੇ।

Gee98 Ads

ਪੰਜਾਬ ਵਿੱਚ ਸਮਾਰਟ ਮੀਟਰ ਖ਼ਪਤਕਾਰਾਂ ਦੇ ਘਰਾਂ ਵਿੱਚ ਲਗਾਉਣੇ ਸੌਖਾ ਨਹੀਂ ਹੋਵੇਗਾ ਕਿਉਂਕਿ ਕਿਸਾਨ/ਮਜ਼ਦੂਰ ਯੂੁਨੀਅਨਾਂ ਨੇ ਪਹਿਲਾਂ ਹੀ ਵਿਰੋਧ ਕਰਨ ਦਾ ਐਲਾਨ ਕੀਤਾ ਹੋਇਆ ਹੈ। ਸਮਾਰਟ ਮੀਟਰਾਂ ਦੇ ਮਾਮਲੇ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਔਖਾ ਸੰਕਟ ਪੈਦਾ ਹੋਣ ਜਾ ਰਿਹਾ ਹੈ ਕਿਉਂਕਿ ਇਕ ਪਾਸੇ ਕੇਂਦਰ ਸਰਕਾਰ ਨੇ ਇਹ ਕੰਮ ਹਰ ਹਾਲਤ ਵਿੱਚ ਜਲਦੀ ਪੂਰਾ ਕਰਨ ਦੇ ਹੁਕਮ ਦਿੱਤੇ ਹਨ ਦੂਜੇ ਪਾਸੇ ਪਿੰਡ -ਪਿੰਡ ਪੱਧਰ ’ਤੇ ਅੰਦੋਲਨ ਹੋਣ ਦੇ ਪੂਰੇ-ਪੂਰੇ ਆਸਾਰ ਹਨ। ਇਹ ਸਮਾਂ ਦੱਸੇਗਾ ਕਿ ਭਗਵੰਤ ਮਾਨ ਸਰਕਾਰ ਸਮਾਰਟ ਮੀਟਰਾਂ ਦੀ ਘੁੰਮਣਘੇਰੀ ਵਿੱਚੋਂ ਕਿਵਂੇ ਬਾਹਰ ਨਿਕਲਦੀ ਹੈ। ਸਮਾਰਟ ਮੀਟਰਾਂ ਦਾ ਵਿਰੋਧ ਕਰਨ ਵਾਲੀ ਧਿਰ ਦਾ ਕਹਿਣਾ ਹੈ ਕਿ ਨਿੱਜੀ ਕੰਪਨੀਆਂ ਲਈ ਪ੍ਰੀਪੇਡ ਅਤੇ ਪੋਸਟ ਪੇਡ ਮੀਟਰਾਂ ਦਾ ਥੋਕ ਪੱਧਰ ’ਤੇ ਕਾਰੋਬਾਰ ਸ਼ੁਰੂ ਕਰਵਾਉਣ ਲਈ ਹੀ ਸਰਕਾਰਾਂ ਅਜਿਹੀਆਂ ਸਕੀਮਾਂ ਲੈ ਕੇ ਆਈਆਂ ਹਨ। ਸਮਾਰਟ ਮੀਟਰ ਲੱਗਣ ਨਾਲ ਬਿਜਲੀ ਖ਼ੇਤਰ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਦੀ ਨੌਕਰੀ ’ਤੇ ਵੀ ਤਲਵਾਰ ਲਟਕੇਗੀ। ਮੌਜੂਦਾ ਪ੍ਰਣਾਲੀ ਤਹਿਤ ਬਿਜਲੀ ਕੁਨੈਕਸ਼ਨ ਦੇਣ ਲਈ ਤਕਨੀਕੀ ਸਟਾਫ਼, ਮੀਟਰ ਰੀਡਰ, ਲੇਜ਼ਰ ਕਲਰਕ , ਬਿਜਲੀ ਦੇ ਬਿੱਲ ਵੰਡਣ ਵਾਲੇ ਕਰਮਚਾਰੀ, ਬਿੱਲ ਜਮਾਂ ਕਰਵਾਉਣ ਵਾਲੇ ਕਲਰਕ, ਬਿਜਲੀ ਸਪਲਾਈ ਜਾਰੀ ਰੱਖਣ ਸੰਬੰਧੀ ਨਿਯੁਕਤ ਕਰਮਚਾਰੀ ਅਤੇ ਕਈ ਹੋਰ ਤਰਾਂ ਦਾ ਸਟਾਫ਼ ਕੰਮ ਕਰ ਰਿਹਾ ਹੈ, ਜਿਨਾਂ ਦਾ ਰੁਜ਼ਗਾਰ ਸਮਾਰਟ ਮੀਟਰ ਲੱਗਣ ਤੋਂ ਬਾਅਦ ਖ਼ਤਰੇ ਵਿੱਚ ਹੋਵੇਗਾ। ਸਮਾਰਟ ਮੀਟਰ ਪ੍ਰਣਾਲੀ ਦਾ ਸਭ ਤੋਂ ਮਾੜਾ ਅਸਰ ਗਰੀਬ ਲੋਕਾਂ ਉੱਪਰ ਪਵੇਗਾ ਜਿਨਾਂ ਨੂੰ ਦੋ ਵਕਤ ਦੀ ਰੋਟੀ ਦਾ ਜੁਗਾੜ ਅਤੇ ਸਮਾਰਟ ਮੀਟਰ ਵਿੱਚੋਂ ਖ਼ਤਮ ਹੋ ਰਹੇ ਰੀਚਾਰਜ ਵਿੱਚੋਂ ਇੱਕ ਦੀ ਚੋਣ ਕਰਨੀ ਪਵੇਗੀ । ਇਸ ਤੋਂ ਇਲਾਵਾ ਘਰੇਲੂ ਅਤੇ ਖੇਤੀ ਸੈਕਟਰ ਦੀ ਸਬਸਿਡੀ ਵੀ ਸਰਕਾਰਾਂ ਨੂੰ ਮਜ਼ਬੂਰੀ ਵਸ ਬੰਦ ਕਰਨੀ ਪਵੇਗੀ ਕਿਉਂਕਿ ਪ੍ਰੀਪੇਡ ਬਿਜਲੀ ਸਿਸਟਮ ਵਿੱਚ ਮੁਫ਼ਤ ਬਿਜਲੀ ਦੀ ਕੋਈ ਤੁਕ ਹੀ ਨਹੀਂ ਰਹੇਗੀ । ਕੁਲ ਮਿਲਾ ਕੇ ਸਮਾਰਟ ਮੀਟਰ ਲਗਵਾਉਣ ਦੀ ਪ੍ਰਕਿਰਿਆ ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਲਈ ਪ੍ਰਸਾਸ਼ਨਿਕ ਸੰਕਟ ਖੜਾ ਕਰੇਗੀ ਉੱਥੇ ਸਮਾਰਟ ਮੀਟਰਾਂ ਦੇ ਖਿਲਾਫ਼ ਹੋਣ ਵਾਲੇ ਸੰਭਾਵਿਤ ਅੰਦੋਲਨਾਂ ਕਾਰਨ ਹਰ ਤਰਾਂ ਦੇ ਕਾਰੋਬਾਰ ਪ੍ਰਭਾਵਿਤ ਹੋਣ ਤੋਂ ਨਹੀਂ ਬਚ ਸਕਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਏਐਸਆਈ ਨੇ ਕੀਤੀ ਆਤਮਹੱਤਿਆ, ਐਸਐਚਓ ’ਤੇ ਲਾਏ ਗੰਭੀਰ ਦੋਸ਼

Next Post

ਐਨਐਚਐਮ ਮੁਲਾਜ਼ਮਾਂ ਵੱਲੋਂ ਰੈਗੂਲਰ ਕਰਨ ਦੀ ਮੰਗ ਲਈ ਅਰਥੀਆਂ ਫੂਕਣ ਦਾ ਐਲਾਨ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਐਨਐਚਐਮ ਮੁਲਾਜ਼ਮਾਂ ਵੱਲੋਂ ਰੈਗੂਲਰ ਕਰਨ ਦੀ ਮੰਗ ਲਈ ਅਰਥੀਆਂ ਫੂਕਣ ਦਾ ਐਲਾਨ

ਐਨਐਚਐਮ ਮੁਲਾਜ਼ਮਾਂ ਵੱਲੋਂ ਰੈਗੂਲਰ ਕਰਨ ਦੀ ਮੰਗ ਲਈ ਅਰਥੀਆਂ ਫੂਕਣ ਦਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend