Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰ ਨੋਟ ਕਰੇ, ਜਗਜੀਤਪੁਰਾ ਟੋਲ ਪਲਾਜ਼ਾ ਹਰ ਹਾਲਤ ’ਚ ਬੰਦ ਹੋਵੇਗਾ : ਬੂਟਾ ਸਿੰਘ ਬੁਰਜਗਿੱਲ

Nirmal Pandori by Nirmal Pandori
09/12/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਰਕਾਰ ਨੋਟ ਕਰੇ, ਜਗਜੀਤਪੁਰਾ ਟੋਲ ਪਲਾਜ਼ਾ ਹਰ ਹਾਲਤ ’ਚ ਬੰਦ ਹੋਵੇਗਾ : ਬੂਟਾ ਸਿੰਘ ਬੁਰਜਗਿੱਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 12 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਬਰਨਾਲਾ ਜ਼ਿਲ੍ਹੇ ਵਿੱਚ ਜਿਹੜੇ ਟੋਲ ਪਲਾਜ਼ਾ ਨੂੰ ਬੰਦ ਕਰਵਾਉਣ ਲਈ ਪੰਜਾਬ ’ਚ ਵਿਰੋਧੀ ਧਿਰ ’ਚ ਹੁੰਦੇ ਹੋਏ ਭਗਵੰਤ ਮਾਨ ਨੇ ਧਰਨਾ ਲਗਾ ਕੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਸੀ ਪਰ ਟੋਲ ਪਲਾਜ਼ਾ ਬੰਦ ਨਹੀਂ ਹੋਇਆ ਸੀ, ਹੁਣ ਉਸੇ ਟੋਲ ਪਲਾਜ਼ਾ ਨੂੰ ਬੰਦ ਕਰਵਾਉਣ ਲਈ ਬੀਕੇਯੂ ਡਕੌਂਦਾ ਨੇ ਆਰ-ਪਾਰ ਦਾ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹੇ ਦੇ ਕਸਬਾ ਪੱਖਂੋ ਕੈਚੀਆਂ ਨੇੜੇ ਜਗਜੀਤਪੁਰਾ ਟੋਲ ਪਲਾਜ਼ਾ ਉੱਪਰ ਧਰਨਾ ਲਗਾ ਕੇ ਬੈਠੇ ਬੀਕੇਯੂ ਡਕੌਂਦਾ ਨੇ ਇਹ ਟੋਲ ਪਲਾਜ਼ਾ ਹਰ ਹਾਲਤ ਵਿੱਚ ਬੰਦ ਕਰਵਾਉਣ ਦੀ ਚਿਤਾਵਨੀ ਦੇ ਦਿੱਤੀ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੂੰ ਕਾਫਲੇ ਦੇ ਰੂਪ ਵਿੱਚ ਮੰਗ ਪੱਤਰ ਦੇਣ ਪੁੱਜੇ ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਇਹ ਟੋਲ ਪਲਾਜ਼ਾ ਨਿਯਮਾਂ ਤੋਂ ਬਿਲਕੁਲ ਉਲਟ ਲੱਗਿਆ ਹੋਇਆ ਹੈ, ਜੋ ਕਿ ਨੈਸ਼ਨਲ ਹਾਈਵੇ ਉੱਪਰ ਲੱਗਣਾ ਚਾਹੀਦਾ ਸੀ ਕਿਉਂਕਿ ਇਸ ਟੋਲ ਪਲਾਜ਼ੇ ਦੀ ਪ੍ਰਬੰਧਕ ਕੰਪਨੀ ਨੇ ਨੈਸ਼ਨਲ ਹਾਈਵੇ ਦਾ ਨਿਰਮਾਣ ਕੀਤਾ ਹੈ ਪ੍ਰੰਤੂ ਇੱਕ ਸਾਜਿਸ਼ ਅਧੀਨ ਇਹ ਟੋਲ ਪਲਾਜ਼ਾ ਸਟੇਟ ਹਾਈਵੇ ਦੇ ਥੋੜੇ ਜਿਹੇ ਭਾਗ ਨੂੰ ਕਵਰ ਕਰਕੇ ਲਗਾਇਆ ਗਿਆ ਹੈ ਜੋ ਲੋਕਾਂ ਦੀ ਸ਼ਰੇਆਮ ਲੁੱਟ ਹੈ। ਉਨਾਂ ਕਿਹਾ ਕਿ ਥੋੜੀ ਜਿਹੀ ਦੂਰੀ ਚੱਲਣ ਵਾਲੇ ਵਾਹਨਾਂ ਨੂੰ ਕਰੀਬ 240 ਰੁਪਏ ਟੈਕਸ ਅਦਾ ਕਰਨਾ ਪੈਂਦਾ ਹੈ ਜਦਕਿ ਉਨਾਂ ਵਾਹਨਾਂ ਨੇ ਨੈਸ਼ਨਲ ਹਾਈਵੇ ’ਤੇ ਸਫਰ ਕੀਤਾ ਹੀ ਨਹੀਂ ਹੁੰਦਾ। ਉਨਾਂ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਰਕਾਰ ਨੂੰ ਚਿਤਾਵਨੀ ਭਰੇ ਲਹਿਜ਼ੇ ’ਚ ਕਿਹਾ ਕਿ ਜਥੇਬੰਦੀ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਗੰਭੀਰਤਾ ਨਾਲ ਲਿਆ ਜਾਵੇ ਨਹੀਂ ਤਾਂ ਟੋਲ ਪਲਾਜ਼ਾ ’ਤੇ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਪ੍ਰਸਾਸ਼ਨ ਜ਼ਿੰਮੇਵਾਰ ਹੋਵੇਗਾ ਕਿਉਂਕਿ ਜਥੇਬੰਦੀ ਨੇ ਇਹ ਟੋਲ ਪਲਾਜ਼ਾ ਹਰ ਹਾਲਤ ਵਿੱਚ ਬੰਦ ਕਰਵਾਉਣ ਦਾ ਤਹੱਈਆ ਕੀਤਾ ਹੈ । ਇਸ ਮੌਕੇ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਸਮੇਤ ਹੋਰ ਸੂਬਾ ਆਗੂ ਅਤੇ ਜ਼ਿਲਾ ਪੱਧਰੀ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਝੋਨੇ ਦੀ ਪਰਾਲੀ : ਮਾਸਟਰ ਜੀ ਅੱਗ ਨਾ ਲਗਾਉਣ ਸੰਬੰਧੀ ਦੇਣਗੇ ਸਵੈ-ਘੋਸ਼ਣਾ ਪੱਤਰ

Next Post

ਨਰਮੇ ਦੀ ਫਸਲ ’ਤੇ ਆੜਤ ਸੰਬੰਧੀ 9 ਮੈਂਬਰੀ ਕਮੇਟੀ ਦਾ ਗਠਨ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਨਰਮੇ ਦੀ ਫਸਲ ’ਤੇ ਆੜਤ ਸੰਬੰਧੀ 9 ਮੈਂਬਰੀ ਕਮੇਟੀ ਦਾ ਗਠਨ

ਨਰਮੇ ਦੀ ਫਸਲ ’ਤੇ ਆੜਤ ਸੰਬੰਧੀ 9 ਮੈਂਬਰੀ ਕਮੇਟੀ ਦਾ ਗਠਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend