Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਸਿਆਸੀ ਸਿਨੇਮੇ ’ਤੇ ਅਪਰੇਸ਼ਨ ਲੋਟਸ ਦੀਆਂ ਧੁੰਮਾਂ ,ਝਾੜੂ ਤੇ ਫੁੱਲ ’ਚ ਡਿਸ਼ੂ-ਡਿਸ਼ੂ

Nirmal Pandori by Nirmal Pandori
09/15/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਦੇ ਸਿਆਸੀ ਸਿਨੇਮੇ ’ਤੇ ਅਪਰੇਸ਼ਨ ਲੋਟਸ ਦੀਆਂ ਧੁੰਮਾਂ ,ਝਾੜੂ ਤੇ ਫੁੱਲ ’ਚ ਡਿਸ਼ੂ-ਡਿਸ਼ੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਪੰਜਾਬ ਦੇ ਸਿਆਸੀ ਸਿਨੇਮੇ ’ਤੇ ਅਪਰੇਸ਼ਨ ਲੋਟਸ ਦੀਆਂ ਧੁੰਮਾਂ ,ਝਾੜੂ ਤੇ ਫੁੱਲ ’ਚ ਡਿਸ਼ੂ-ਡਿਸ਼ੂ

-1375 ਕਰੋੜ ਦੇ ਬਜਟ ਨਾਲ ਤਿਆਰ ਹੋਈ ਦੱਸੀ ਜਾ ਰਹੀ ਹੈ ਅਪਰੇਸ਼ਨ ਲੋਟਸ

ਚੰਡੀਗੜ, 15 ਸਤੰਬਰ (ਜੀ98 ਨਿਊਜ਼ ਸਰਵਿਸ)

Gee98 Ads

ਪੰਜਾਬ ’ਚ ਇੱਕ ਸਿਆਸੀ ਫਿਲਮ ‘ਅਪਰੇਸ਼ਨ ਲੋਟਸ’ ਪੂਰੀ ਸਫਲਤਾ ਨਾਲ ਚੱਲ ਰਹੀ ਹੈ। ਸੂਬੇ ਦੀ ਰਾਜਨੀਤਿਕ ਖਿੜਕੀ ’ਤੇ ‘ਅਪਰੇਸ਼ਨ ਲੋਟਸ’ ਦੀ ਚਰਚਾ ਪੂਰੇ ਜ਼ੋਰਾਂ ’ਤੇ ਹੋ ਰਹੀ ਹੈ। ਸੂਬੇ ਦੀ ਸੱਤਾਧਾਰੀ ਪਾਰਟੀ ਦੇ ਦੋਸ਼ਾਂ ਅਨੁਸਾਰ ‘ਅਪਰੇਸ਼ਨ ਲੋਟਸ’ ਵਿੱਚ ਭਾਜਪਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਪਾਰਟੀ ਛੱਡਣ ਲਈ 25-25 ਕਰੋੜ ਰੁਪਏ ਦੇਣ ਦੀ ਆਫ਼ਰ ਕੀਤੀ । ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਆਸੀ ਫਿਲਮ ‘ਅਪਰੇਸ਼ਨ ਲੋਟਸ’ ਦੀ ਪ੍ਰਮੋਸ਼ਨਲ ਪ੍ਰੈਸ ਕਾਨਫਰੰਸ ਵਿੱਚ ਆਪ ਵਿਧਾਇਕ ਦਿਨੇਸ ਚੱਢਾ , ਰਮਨ ਅਰੋੜਾ, ਬੁੱਧ ਰਾਮ, ਕੁਲਵੰਤ ਸਿੰਘ ਪੰਡੋਰੀ, ਨਰਿੰਦਰ ਕੌਰ ਭਰਾਜ, ਰਜਨੀਸ਼ ਦਹੀਆ, ਰੁਪਿੰਦਰ ਹੈਪੀ, ਸ਼ੀਤਲ ਅੰਗਰਾਲ, ਮਨਜੀਤ ਸਿੰਘ ਬਿਲਾਸਪੁਰ, ਲਾਭ ਸਿੰਘ ਉਗੋਕੇ ਅਤੇ ਕੁਲਜੀਤ ਸਿੰਘ ਰੰਧਾਵਾ ਨੂੰ ਬਤੌਰ ਹੀਰੋ ਪੇਸ਼ ਕਰਦੇ ਹੋਏ ਭਾਜਪਾ ਦੇ ਇੱਕ ਬੇਨਾਮੀ ਸਿਆਸੀ ਖਲਨਾਇਕ ਵੱਲੋਂ 25 ਕਰੋੜ ਪ੍ਰਤੀ ਵਿਧਾਇਕ ਖ਼ਰੀਦਣ ਦੀ ਕਹਾਣੀ ਪੱਤਰਕਾਰਾਂ ਸਾਹਮਣੇ ਪੇਸ਼ ਕੀਤੀ ਗਈ। ਇਹੋ ਕਹਾਣੀ ਹਰਪਾਲ ਸਿੰਘ ਚੀਮਾ ਸਾਰੇ ਵਿਧਾਇਕਾਂ ਨੂੰ ਨਾਲ ਲੈ ਕੇ ਡੀਜੀਪੀ ਪੰਜਾਬ ਕੋਲ ਪੇਸ਼ ਹੋਏ ਅਤੇ ਦੇਰ ਰਾਤ ਪੰਜਾਬ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕਰ ਦਿੱਤਾ। ਇੱਥੇ ਅਣਪਛਾਤੇ ਸ਼ਬਦ ਦੀ ਪਰਿਭਾਸ਼ਾ ਦੇਣ ਦੀ ਬਹੁਤੀ ਲੋੜ ਨਹੀਂ ਹੈ ਕਿਉਂਕਿ ਲੋਕ ਪੰਜਾਬ ਪੁਲਿਸ ਵੱਲੋਂ ਅਕਸਰ ਵਰਤੇ ਜਾਂਦੇ ਅਣਪਛਾਤੇ ਸ਼ਬਦ ਦੇ ਪਿੱਛੇ ਲੁਕੇ ਚਿਹਰਿਆਂ ਨੂੰ ਜਾਣਦੇ ਹੁੰਦੇ ਹਨ ਅਤੇ ਸਮੇਂ ਦੀ ਲੋੜ ਤੇ ਸੂਬੇ ਦੀ ਰਾਜਨੀਤਿਕ ਹਵਾ ਦੇ ਰੁੱਖ ਮੁਤਾਬਿਕ ਇਹ ਲੁਕੇ ਚਿਹਰੇ ਪੁਲਿਸ ਮੁਕੱਦਮੇ ਵਿੱਚ ਦਰਜ ਹੋ ਜਾਂਦੇ ਹਨ। ਅਸਲ ਵਿੱਚ ‘ਅਪਰੇਸ਼ਨ ਲੋਟਸ’ ਦੀ ਕਹਾਣੀ ਦਿੱਲੀ ਤੋਂ ਸ਼ੁਰੂ ਹੋਈ ਅਤੇ ਪੰਜਾਬ ਵਿੱਚ ਇਹ ਕਹਾਣੀ ਸੂਬੇ ਦੀ ਰਾਜਨੀਤਿਕ ਸਥਿਤੀ ਦੇ ਅਨੁਸਾਰ ਪੇਸ਼ ਕੀਤੀ ਮੰਨੀ ਜਾ ਰਹੀ ਹੈ। ਰਾਜਨੀਤਿਕ ਮਾਹਿਰਾਂ ਦੇ ਇਹ ਗੱਲ ਹਾਜ਼ਮ ਨਹੀਂ ਹੋ ਰਹੀ ਕਿ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਹੋਣ ਦੇ ਬਾਵਜੂਦ ਵੀ ਭਾਜਪਾ ਅਜਿਹੇ ਸੂਬੇ ਵਿੱਚ ਖਰੀਦੋ ਫਰੋਖ਼ਤ ਦੇ ਦੋਸ਼ਾਂ ਵਿੱਚ ਕਿਉਂ ਘਿਰੇਗੀ ਜਿੱਥੇ ਸਰਕਾਰ ਬਣਾਉਣ ਲਈ ਲੋੜੀਦੀ ਬਹੁਮਤ ਤੋਂ ਕੋਹਾਂ ਦੂਰ ਹੈ। ਆਮ ਆਦਮੀ ਪਾਰਟੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸ ਦੇ ਵਿਧਾਇਕਾਂ ਨੂੰ ਖ਼ਰੀਦਣ ਲਈ ਫੋਨ ਕਰਨ ਵਾਲੇ ਚਿਹਰੇ ਨੂੰ ਸਾਹਮਣੇ ਲਿਆਂਦਾ ਜਾਵੇਗਾ ਅਤੇ ਇਸ ਸੰਬੰਧੀ ਕੁਝ ਸਬੂਤ ਵੀ ਡੀਜੀਪੀ ਨੂੰ ਦੇਣ ਦੀ ਗੱਲ ਆਖੀ ਜਾ ਰਹੀ ਹੈ। ਫਿਲਹਾਲ ! ਮਾਮਲਾ ਪੰਜਾਬ ਵਿਜੀਲੈਂਸ ਦੇ ਅਧੀਨ ਪੁੱਜ ਚੁੱਕਾ ਹੈ ਅਤੇ ਜਾਂਚ ਦੀ ਪ੍ਰਕਿਰਿਆ ਸ਼ੁਰੂ ਹੋਣ ਦੀਆਂ ਖ਼ਬਰਾਂ ਹਨ। ਕਾਂਗਰਸ ਅਤੇ ਭਾਜਪਾ ਦਾ ਤਰਕ ਹੈ ਕਿ ਪੰਜਾਬ ’ਚ ‘ਅਪਰੇਸ਼ਨ ਲੋਟਸ’ ਦੀ ਸੱਚਾਈ ਸਾਹਮਣੇ ਆਉਣ ਲਈ ਬਹੁਤਾ ਸਮਾਂ ਨਹੀਂ ਲੱਗੇਗਾ ਕਿਉਂਕਿ ਸਾਰੀ ਸਿਆਸੀ ਸਕਰਿਪਟ ਤਿਆਰ ਕਰਦੇ ਸਮੇਂ ਸੂਬੇ ਦੀ ਰਾਜਨੀਤਿਕ ਸਥਿਤੀ ਨੂੰ ਅੱਖੋਂ-ਪਰੋਖੇ ਕੀਤਾ ਗਿਆ ਹੈ। ਦੂਜੇ ਪਾਸੇ ‘ਆਪ’ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਦਿੱਲੀ ਤਲਬ ਕਰਨ ਦੇ ਮਕਸਦ ਦੀ ਘੋਖ ਦੌਰਾਨ ‘ਅਪਰੇਸ਼ਨ ਲੋਟਸ’ ਦੀ ਸਾਰੀ ਕਹਾਣੀ ਸਾਹਮਣੇ ਆਉਂਦੀ ਹੈ। ਹੈਰਾਨੀ ਹੈ ਕਿ ਲੱਗਭੱਗ ਸਾਰੇ ਮੀਡੀਆ ਅਦਾਰਿਆਂ ਵੱਲੋ ‘ਅਪਰੇਸ਼ਨ ਲੋਟਸ’ ਸੰਬੰਧੀ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਦੋਸ਼ਾਂ ਨੂੰ ਸਿਰਫ ਵਿਧਾਇਕਾਂ ਦੀ ਖ਼ਰੀਦੋ ਫਰੋਖਤ ਨਾਲ ਸੰਬੰਧਿਤ ਹੀ ਮੰਨਿਆ ਜਾ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਵਿਧਾਨ ਸਭਾ ਦੇ ਅੰਦਰ ਵਿਰੋਧ ਪਰ ਬਾਹਰ ਕੇਂਦਰ ਦੇ ਨਕਸ਼ੇ ਕਦਮਾਂ ’ਤੇ ਪੰਜਾਬ ਦੀ ਮਾਨ ਸਰਕਾਰ

Next Post

ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post

ਅਮਰੀਕਾ 'ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend