Gee 98News

ਸਰਕਾਰ ਦੀਵਾਲੀ ਮੌਕੇ ਦੇਵੇਗੀ ਅਧਿਆਪਕਾਂ ਨੂੰ ਸਪੈਸ਼ਲ ਤੋਹਫਾ : ਸਿੱਖਿਆ ਮੰਤਰੀ

ਸਰਕਾਰ ਦੀਵਾਲੀ ਮੌਕੇ ਦੇਵੇਗੀ ਅਧਿਆਪਕਾਂ ਨੂੰ ਸਪੈਸ਼ਲ ਤੋਹਫਾ : ਸਿੱਖਿਆ ਮੰਤਰੀ

ਚੰਡੀਗੜ, 15 ਸਤੰਬਰ (ਜੀ98 ਨਿਊਜ਼ ਸਰਵਿਸ) :

ਪੰਜਾਬ ਸਰਕਾਰ ਵੱਲੋਂ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਇਸ ਦੀਵਾਲੀ ’ਤੇ ਤੋਹਫਾ ਦੇਣ ਦੀ ਗੱਲ ਆਖੀ ਗਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਰੈਗੂਲਰ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਪੂਰਾ ਕਰਦੇ ਹੋਏ ਦੀਵਾਲੀ ਦਾ ਤੋਹਫ਼ਾ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਮੌਜੂਦਾ ਸਮੇਂ 6640 ਕੰਪਿਊਟਰ ਅਧਿਆਪਕ ਸੇਵਾ ਨਿਭਾ ਰਹੇ ਹਨ ਜਿਹਨਾਂ ਦੀਆਂ ਸੇਵਾਵਾਂ ਨੂੰ ਰਾਜ ਸਰਕਾਰ ਵੱਲੋਂ 2011 ਵਿੱਚ ਰੈਗੂਲਰ ਕਰ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਕੁਝ ਬਹੁਤ ਹੀ ਜਾਇਜ਼ ਮੰਗਾਂ ਹਨ, ਜਿਨਾਂ ਸੰਬੰਧੀ ਵਿੱਤ ਮੰਤਰੀ ਨੂੰ ਲਿਖਿਆ ਗਿਆ ਹੈ ਜਿਸ ਵਿੱਚ ਕੰਪਿਊਟਰ ਅਧਿਆਪਕਾਂ ਦੀਆਂ ਲਟਕਦੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੁੱਖ ਮੰਗਾਂ ਵਿੱਚ ਸੀ.ਐਸ.ਆਰ. ਰੂਲਜ਼ ਨੂੰ ਲਾਗੂ ਕਰਵਾਉਣਾ ਅਤੇ 6ਵੇਂ ਤਨਖਾਹ ਕਮਿਸ਼ਨ ਦੇ ਲਾਭ ਦੇਣਾ ਹੈ, ਜਿਸ ਸੰਬੰਧੀ ਇਸ ਵਾਰ ਦੀਵਲੀ ਦੇ ਤਿਉਹਾਰ ਮੌਕੇ ਕੰਪਿਊਟਰ ਅਧਿਆਪਕਾਂ ਨੂੰ ਵਿਸ਼ੇਸ਼ ਤੋਹਫਾ ਦਿੱਤਾ ਜਾਵੇਗਾ।

Gee98 Ads
error: Content is protected !!