Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਹਾਇਕ ਪ੍ਰੋਫ਼ੈਸਰਾਂ ਦੇ ਫਰੰਟ ਨੇ ਮੀਤ ਹੇਅਰ ਦੀ ਕੋਠੀ ਅੱਗੇ ਕੀਤਾ ਪ੍ਰਦਰਸ਼ਨ

Nirmal Pandori by Nirmal Pandori
09/19/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਹਾਇਕ ਪ੍ਰੋਫ਼ੈਸਰਾਂ ਦੇ ਫਰੰਟ ਨੇ ਮੀਤ ਹੇਅਰ ਦੀ ਕੋਠੀ ਅੱਗੇ ਕੀਤਾ ਪ੍ਰਦਰਸ਼ਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 19 ਸਤੰਬਰ (ਨਿਰਮਲ ਸਿੰਘ ਪੰਡੋਰੀ)

1158 ਸਹਾਇਕ ਪ੍ਰੋਫ਼ੈਸਰ ਤੇ ਲਾਇਬਰੇਰੀਅਨ ਫਰੰਟ ਪੰਜਾਬ ਵੱਲੋਂ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਹਾਈਕੋਰਟ ਵੱਲੋਂ ਰੋਕੀ ਗਈ ਭਰਤੀ ਪ੍ਰਕਿਰਿਆ ਬਹਾਲ ਕਰਵਾਉਣ ਲਈ ਸੁਹਿਰਦ ਯਤਨ ਕਰਨ ਲਈ ਪ੍ਰਦਰਸ਼ਨ ਕੀਤਾ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਫਰੰਟ ਦੇ ਕਨਵੀਨਰ ਡਾ ਸੋਹੇਲ, ਕਰਮਜੀਤ ਸਿੰਘ ਅਤੇ ਜਗਮੀਤ ਸਿੰਘ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਭਰਤੀ ਪ੍ਰਕਿਰਿਆ ਰੱਦ ਕਰ ਦਿੱਤੀ ਹੈ ਪ੍ਰੰਤੂ ਸਰਕਾਰ ਉਨ੍ਹਾਂ ਦਾ ਰੁਜ਼ਗਾਰ ਬਚਾਉਣ ਲਈ ਸੁਹਿਰਦ ਯਤਨ ਨਹੀਂ ਕਰ ਰਹੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪੂਰੀ ਤਿਆਰੀ ਕਰਕੇ 1158 ਭਰਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਹਾਈ ਕੋਰਟ ਵਿਚ ਡਬਲ ਬੈਂਚ ‘ਤੇ ਕੇਸ ਲੜੇ ਅਤੇ ਹਾਈ ਕੋਰਟ ਵਿੱਚ ਸੁਹਿਰਦਤਾ ਨਾਲ ਪੈਰਵਾਈ ਕਰਦਿਆਂ ਇਸ ਭਰਤੀ ਨੂੰ ਸਿਰੇ ਚੜ੍ਹਾਇਆ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਭਰਤੀ ਪ੍ਰਕਿਰਿਆ ਮੌਜੂਦਾ ਅਤੇ ਪਿਛਲੀ ਸਰਕਾਰ ਦੀ ਸੌੜੀ ਸਿਆਸਤ ਦੀ ਭੇਂਟ ਚੜ੍ਹੀ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵੱਲੋਂ ਇਹ ਭਰਤੀ ਪ੍ਰਕਿਰਿਆ ਰੱਦ ਕਰਨ ਪਿੱਛੇ ਵੀ ਇਹੋ ਕਾਰਨ ਹੈ ਕਿ ਸਰਕਾਰਾਂ ਨੇ ਸਹੀ ਤਰੀਕੇ ਨਾਲ ਕੋਰਟ ਵਿਚ ਪੈਰਵਾਈ ਨਹੀਂ ਕੀਤੀ। ਆਗੂਆਂ ਨੇ ਕਿਹਾ ਕਿ ਪਿਛਲੇ 25 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਪ੍ਰੋਫੈਸਰਾਂ ਦੀ ਭਰਤੀ ਨਹੀਂ ਹੋਈ ਅਤੇ ਆਉਣ ਵਾਲੇ ਸਾਲਾਂ ਵਿੱਚ ਬਹੁਤੇ ਪ੍ਰੋਫ਼ੈਸਰ ਸੇਵਾਮੁਕਤ ਹੋ ਜਾਣਗੇ ਇਸ ਲਈ 1158 ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਬਹਾਲ ਕਰਵਾਉਣ ਲਈ ਹਾਈਕੋਰਟ ਵਿੱਚ ਪੂਰੀ ਕਾਨੂੰਨੀ ਤਿਆਰੀ ਨਾਲ ਯਤਨ ਕੀਤੇ ਜਾਣ ਦੀ ਲੋੜ ਹੈ। ਆਗੂਆਂ ਨੇ ਰੋਸ ਪ੍ਰਗਟ ਕੀਤਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 1158 ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਨੂੰ ਸਿਰੇ ਸਿਰੇ ਚੜ੍ਹਾਉਣ ਦੇ ਵਾਅਦੇ ਕੀਤੇ ਸਨ ਪਰੰਤੂ ਭਰਤੀ ਰੱਦ ਹੋਣ ਦੀ ਸੂਰਤ ਵਿੱਚ ਸਰਕਾਰ ਇਨ੍ਹਾਂ ਚੁਣੇ ਹੋਏ ਸਹਾਇਕ ਪ੍ਰੋਫੈਸਰਾਂ, ਲਾਇਬਰੇਰੀਅਨਾਂ ਦੀ ਕੋਈ ਗੱਲ ਸੁਣਨ ਲਈ ਤਿਆਰ ਨਹੀਂ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਹਾਈਕੋਰਟ ਵਿੱਚ ਡਬਲ ਬੈਂਚ ਅੱਗੇ ਭਰਤੀ ਨੂੰ ਬਚਾਉਣ ਦੀ ਚਾਰਾਜੋਈ ਨਾ ਕੀਤੀ ਤਾਂ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ । ਇਸ ਰੋਸ ਪ੍ਰਦਰਸ਼ਨ ਵਿੱਚ ਸਮੁੱਚੇ ਪੰਜਾਬ ਦੇ ਵੱਖ ਵੱਖ ਖੇਤਰਾਂ ਤੋਂ ਸਹਾਇਕ ਪ੍ਰੋਫੈਸਰ ਅਤੇ ਲਾਇਬਰੇਰੀਅਨ ਪੁੱਜੇ ਹੋਏ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
Load More
Previous Post

ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਆਮ ਆਦਮੀ ਪਾਰਟੀ- ਹਰਗੋਬਿੰਦ ਕੌਰ

Next Post

ਸਾਵਧਾਨ ! ਜੇ 20 ਸਤੰਬਰ ਨੂੰ ਲੁਧਿਆਣਾ ਤੋਂ ਜਲੰਧਰ ਜਾ ਰਹੇ ਹੋ ਤਾਂ ਇਹ ਖਬਰ ਪੜ੍ਹੋ

Nirmal Pandori

Nirmal Pandori

Related Posts

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
Load More
Next Post
ਸਾਵਧਾਨ ! ਜੇ 20 ਸਤੰਬਰ ਨੂੰ ਲੁਧਿਆਣਾ ਤੋਂ ਜਲੰਧਰ ਜਾ ਰਹੇ ਹੋ ਤਾਂ ਇਹ ਖਬਰ ਪੜ੍ਹੋ

ਸਾਵਧਾਨ ! ਜੇ 20 ਸਤੰਬਰ ਨੂੰ ਲੁਧਿਆਣਾ ਤੋਂ ਜਲੰਧਰ ਜਾ ਰਹੇ ਹੋ ਤਾਂ ਇਹ ਖਬਰ ਪੜ੍ਹੋ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend