Gee 98News

ਸਾਵਧਾਨ ! ਜੇ 20 ਸਤੰਬਰ ਨੂੰ ਲੁਧਿਆਣਾ ਤੋਂ ਜਲੰਧਰ ਜਾ ਰਹੇ ਹੋ ਤਾਂ ਇਹ ਖਬਰ ਪੜ੍ਹੋ

-20 ਸਤੰਬਰ ਨੂੰ ਫਿਲੌਰ ਵਿਖੇ ਅੰਮ੍ਰਿਤਸਰ-ਦਿੱਲੀ ਹਾਈਵੇ ਜਾਮ ਕੀਤਾ ਜਾਵੇਗਾ-ਮਜ਼ਦੂਰ ਆਗੂ

ਚੰਡੀਗੜ੍ਹ 19 ਸਤੰਬਰ (ਜ਼ੀ98 ਨਿਊਜ਼ ਸਰਵਿਸ)-

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਕਿ 20 ਸਤੰਬਰ ਨੂੰ ਫਿਲੌਰ ਵਿਖੇ ਅੰਮ੍ਰਿਤਸਰ-ਦਿੱਲੀ ਹਾਈਵੇ ਜਾਮ ਕੀਤਾ ਜਾਵੇਗਾ। ਸਾਂਝੇ ਮਜ਼ਦੂਰ ਮੋਰਚੇ ਆਗੂਆਂ ਕ੍ਰਮਵਾਰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਦਿਹਾਤੀ ਮਜਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਪੰਜਾਬ ਖੇਤ ਮਜ਼ਦੂਰ ਸਭਾ ਦੇ ਪ੍ਰਧਾਨ ਗੁਲਜ਼ਾਰ ਗੌਰੀਆਂ, ਮਜ਼ਦੂਰ ਮੁਕਤੀ ਮੋਰਚਾ ਦੇ ਪ੍ਰਧਾਨ ਭਗਵੰਤ ਸਿੰਘ ਸਮਾਓ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਖਵੀਰ ਲੌਂਗੋਵਾਲ ਅਤੇ ਜ਼ਮੀਨ ਪ੍ਰਾਪਤੀ ਸ਼ੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੇ ਦੱਸਿਆ ਕਿ 14 ਸਤੰਬਰ ਨੂੰ ਸ਼ਾਮ ਵੇਲੇ ਦੋ ਮਜ਼ਦੂਰ ਫਿਲੌਰ ਵਿਖੇ ਤੇਜ਼ ਰਫਤਾਰ ਟਰੇਨ ਦੀ ਚਪੇਟ ਵਿੱਚ ਆਉਣ ਕਾਰਨ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ, ਜਿਨ੍ਹਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਸੀ। ਆਗੂਆਂ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਮਜ਼ਦੂਰਾਂ ਦੀ ਇਸ ਦਰਦਨਾਕ ਮੌਤ ਲਈ ਪੰਜਾਬ ਸਰਕਾਰ ਸਰਕਾਰ ਜਿੰਮੇਵਾਰ ਹੈ। ਆਗੂਆਂ ਨੇ ਦੱਸਿਆ ਕਿ ਸੰਗਰੂਰ ਧਰਨੇ ਤੋਂ ਪਰਤਦਿਆਂ ਹੀ ਫਿਲੌਰ ਵਿਖੇ ਉਕਤ ਹਾਦਸਾ ਵਾਪਰ ਗਿਆ। ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਕਿਸਾਨ ਅਤੇ ਮਜਦੂਰ ਜਥੇਬੰਦੀਆਂ ਨੇ ਸਿਰੜੀ ਅੰਦੋਲਨ ਕਰਕੇ ਸ਼ੰਘਰਸ਼ ਦੌਰਾਨ ਹੋਣ ਵਾਲੀਆਂ ਮੌਤਾਂ, ਸ਼ਹਾਦਤਾਂ ਲਈ ਸਰਕਾਰ ਕੋਲੋਂ ਮੁਆਵਜ਼ਾ ਲੈਣ ਦੀ ਮੰਗ ਮੰਨਵਾਈ ਹੋਈ ਹੈ। ਹੁਣ ਤੱਕ ਸੈਂਕੜੇ ਪਰਿਵਾਰਾਂ ਨੂੰ ਮੁਆਵਜ਼ਾ ਮਿਲ ਵੀ ਚੁੱਕਿਆ ਹੈ ਪਰ ਇਸ ਕੇਸ ਵਿੱਚ ਜਿਲ੍ਹਾ ਜਲੰਧਰ ਪ੍ਰਸ਼ਾਸਨ ਅਤੇ ਸਰਕਾਰ ਮੁਆਵਜ਼ਾ ਦੇਣ ਤੋਂ ਆਨਾਕਾਨੀ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਫੌਤ ਹੋਏ ਮਜ਼ਦੂਰਾਂ ਦਾ ਅਜੇ ਤੱਕ ਸਸਕਾਰ ਨਹੀਂ ਕੀਤਾ ਗਿਆ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਹਾਦਸੇ ਦੇ ਸ਼ਿਕਾਰ ਹੋਏ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਨਾ ਐਲਾਣਨਾ ਪੰਜਾਬ ਸਰਕਾਰ ਦੀ ਮਜ਼ਦੂਰ ਦੋਖੀ ਮਾਨਸਿਕਤਾ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ 15 ਸਤੰਬਰ ਤੋਂ ਸਾਂਝੇ ਮੋਰਚੇ ਦੀ ਅਗਵਾਈ ਹੇਠ ਮਜ਼ਦੂਰ-ਕਿਸਾਨ ਐੱਸ.ਡੀ.ਐੱਮ. ਫਿਲੌਰ ਦੇ ਦਫ਼ਤਰ ਅੱਗੇ ਧਰਨਾ ਲਾਈ ਬੈਠੇ ਹਨ ਪਰ ਪ੍ਰਸ਼ਾਸਨ ਦਾ ਰਵੱਈਆ ਅਤਿ ਨਿੰਦਣਯੋਗ ਅਤੇ ਮਜਦੂਰ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਮੁਆਵਜਾ ਦਿਵਾਉਣ ਲਈ ਜਥੇਬੰਦੀਆਂ 20 ਸਤੰਬਰ ਮੰਗਲਵਾਰ ਨੂੰ ਫਿਲੌਰ ਵਿਖੇ ਅੰਮ੍ਰਿਤਸਰ-ਦਿੱਲੀ ਹਾਈਵੇ ਜਾਮ ਕੀਤਾ ਜਾਵੇਗਾ ।

Gee98 Ads
error: Content is protected !!