Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਪੁਲਿਸ ਦੀ ਲਾਠੀਆਂ ਨਾਲ ਜ਼ਖਮੀ ਹੋਏ ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਮੰਤਰੀ ਦੀ ਕੋਠੀ ਅੱਗੇ ਫੇਰ ਗਰਜੇ

Nirmal Pandori by Nirmal Pandori
09/25/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਪੁਲਿਸ ਦੀ ਲਾਠੀਆਂ ਨਾਲ ਜ਼ਖਮੀ ਹੋਏ ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਮੰਤਰੀ ਦੀ ਕੋਠੀ ਅੱਗੇ ਫੇਰ ਗਰਜੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਜਥੇਬੰਦੀਆਂ ਦੀ ਚਿਤਾਵਨੀ ਤੋਂ ਬਾਅਦ ਮੰਤਰੀ ਨੇ ਦਿੱਤੀ 1 ਅਕਤੂਬਰ ਦੀ ਪੈਲਨ ਮੀਟਿੰਗ

ਬਰਨਾਲਾ, 25 ਸਤੰਬਰ (ਨਿਰਮਲ ਸਿੰਘ ਪੰਡੋਰੀ) :

1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਪੰਜਾਬ (ਸਰਕਾਰੀ ਕਾਲਜ) ਨੇ ਆਪਣੀ ਭਰਤੀ ਪ੍ਰਕਿਰਿਆ ਨੂੰ ਬਹਾਲ ਕਰਾਉਣ ਲਈ ਇਕ ਵਾਰ ਫੇਰ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਾਇਸ ਅੱਗੇ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਭਰ ਤੋਂ 1158 ਭਰਤੀ ਵਿੱਚ ਚੁਣੇ ਹੋਏ ਉਮੀਦਵਾਰ ਵੱਡੀ ਗਿਣਤੀ ਵਿੱਚ ਇਸ ਸੂਬਾ ਪੱਧਰੀ ਐਕਸ਼ਨ ਵਿੱਚ ਸ਼ਾਮਲ ਹੋਏ। ਫ਼ਰੰਟ ਦੇ ਕਨਵੀਨਰ ਡਾ. ਸੋਹੇਲ ਨੇ ਦੱਸਿਆ ਕਿ 19 ਸਤੰਬਰ ਨੂੰੰ ਬਰਨਾਲਾ ਵਿਖੇ ਕੀਤੇ ਗਏ ਧਰਨਾ ਪ੍ਰਦਰਸ਼ਨ ਦੌਰਾਨ ਪੈਨਲ ਮੀਟਿੰਗ ਦੀ ਮੰਗ ਨਾ ਮੰਨ ਕੇ ਫ਼ਰੰਟ ਉੱਤੇ ਲਾਠੀਚਾਰਜ, ਮਹਿਲਾਵਾਂ ਨਾਲ ਬਦਸਲੂਕੀ, ਗ਼ੈਰ ਕਾਨੂੰਨੀ ਢੰਗ ਨਾਲ ਰਾਤ 12 ਵਜੇ ਤੱਕ ਥਾਣਿਆਂ ਵਿੱਚ ਬਿਠਾਈ ਰੱਖਣ ਅਤੇ ਇਨਾਂ ਕੁਝ ਵਾਪਰਨ ਦੇ ਬਾਵਜੂਦ ਸਰਕਾਰ ਦੀ ਸ਼ਰਮਨਾਕ ਚੁੱਪ ਦੇ ਵਿਰੋਧ ਵਿੱਚ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਰੋਸ ਪ੍ਰਦਰਸ਼ਨ ਪਿੱਛੇ ਸਰਕਾਰ ਤੋਂ ਮੰਗ ਹੈ ਕੀ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਦਾ ਇਸ਼ਤਿਹਾਰ ਰੱਦ ਕੀਤੇ ਜਾਣ ਅਤੇ ਲਿਖਤੀ ਫ਼ੈਸਲਾ ਆਉਣ ਉਪਰੰਤ ਬਣੀ ਸਥਿਤੀ ਬਾਰੇ ਮੁੱਖ ਮੰਤਰੀ ਤੇ ਉਚੇਰੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਈ ਜਾਵੇ ਜਿਸ ਵਿੱਚ ਉਚੇਰੀ ਸਿੱਖਿਆ ਸਕੱਤਰ, ਐਡੀਸ਼ਨਲ ਡੀਪੀਆਈ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਵੀ ਸ਼ਾਮਲ ਹੋਣ। ਸਰਕਾਰ ਵੱਲੋਂ ਬਕਾਇਦਾ ਪ੍ਰੈਸ ਵਿੱਚ ਐਲਾਨ ਕਰਕੇ ਪੂਰੀ ਤਿਆਰੀ ਨਾਲ ਭਰਤੀ ਰੱਦ ਕਰਨ ਦੇ ਫ਼ੈਸਲੇ ਖਿਲਾਫ਼ ਹਾਈਕੋਰਟ ਵਿੱਚ ਐੱਲਪੀਏ ਫ਼ਾਈਲ ਕਰਕੇ ਡਬਲ ਬੈਂਚ ’ਤੇ ਕੇਸ ਲੜਿਆ ਜਾਵੇ। ਇਸ ਭਰਤੀ ਪ੍ਰਕਿਰਿਆ ਤਹਿਤ ਕਾਲਜਾਂ ਵਿੱਚ ਨਿਯੁਕਤ ਹੋ ਚੁੱਕੇ ਸਹਾਇਕ ਪ੍ਰੋਫ਼ੈਸਰਾਂ ਦੇ ਰੁਜ਼ਗਾਰ ਦੀ ਸੁਰੱਖਿਆ ਦੀ ਗਾਰੰਟੀ ਦਿੱਤੀ ਜਾਵੇ। ਜਿਹੜੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਾਪਤ ਹੋਏ ਹਨ ਅਤੇ ਜਿਹਨਾਂ ਦੀਆਂ ਸਿਲੈਕਸ਼ਨ ਲਿਸਟਾਂ ਨਹੀਂ ਆਈਆਂ, ਉਹਨਾਂ ਦੇ ਰੁਜ਼ਗਾਰ ਦਾ ਸਥਾਈ ਪ੍ਰਬੰਧ ਕਰਨ ਲਈ ਹਾਈਕੋਰਟ ਵਿੱਚ ਸੁਹਿਰਦਤਾ ਨਾਲ ਪੈਰਵਾਈ ਕਰਦਿਆਂ ਇਸ ਭਰਤੀ ਨੂੰ ਸਿਰੇ ਚੜਾਇਆ ਜਾਵੇ। ਅੱਜ ਦੇ ਇਸ ਰੋਸ ਪ੍ਰਦਰਸ਼ਨ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਮੀਤ ਪ੍ਰਧਾਨ ਮਨਜੀਤ ਧਨੇਰ, ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਸੂਬਾ ਕਮੇਟੀ ਮੈਂਬਰ ਰੂਪ ਸਿੰਘ ਛੰਨਾ, ਬੀਕੇਯੂ ਉਗਰਾਹਾਂ ਦੇ ਜ਼ਿਲਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਬੀਕੇਯੂ ਉਗਰਾਹਾਂ ਦੇ ਜ਼ਿਲਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ , ਕਨਵੀਨਰ ਕਰਮਜੀਤ ਸਿੰਘ, ਕਨਵੀਨਰ ਜਗਮੀਤ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਮਹਿਜ਼ 1158 ਪ੍ਰੋਫ਼ੈਸਰਾਂ ਦੀ ਭਰਤੀ ਦਾ ਮਸਲਾ ਨਹੀਂ ਹੈ ਬਲਕਿ ਪੰਜਾਬ ਦੇ ਸਰਕਾਰੀ ਕਾਲਜਾਂ, ਉੱਚ ਸਿੱਖਿਆ ਪ੍ਰਬੰਧ ਨੂੰ ਬਚਾਉਣ ਦਾ ਸਵਾਲ ਹੈ। ਪਿਛਲੇ 25 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਪ੍ਰੋਫ਼ੈਸਰਾਂ ਦੀ ਭਰਤੀ ਨਾ ਹੋਣ ਕਾਰਨ ਇਹਨਾਂ ਕਾਲਜਾਂ ਵਿੱਚ ਰੈਗੂਲਰ ਪ੍ਰੋਫ਼ੈਸਰਾਂ ਦੀ ਗਿਣਤੀ ਨਾਮਾਤਰ ਹੈ। ਇਹਨਾਂ ਵਿੱਚੋਂ ਵੀ ਬਹੁਤੇ ਪ੍ਰੋਫ਼ੈਸਰ ਆਉਂਦੇ ਸਾਲਾਂ ਵਿਚ ਸੇਵਾਮੁਕਤ ਹੋ ਜਾਣਗੇ। ਜੇਕਰ ਇਹ ਭਰਤੀ ਸਿਰੇ ਨਹੀਂ ਚੜਦੀ ਤਾਂ ਸਰਕਾਰੀ ਕਾਲਜਾਂ ਦੇ ਬੰਦ ਹੋਣ ਦਾ ਖਦਸ਼ਾ ਹੈ, ਜਿਸ ਨਾਲ ਸਸਤੀ ਤੇ ਮਿਆਰੀ ਸਿੱਖਿਆ ਪੰਜਾਬ ਦੇ ਮਿਹਨਤਕਸ਼ ਤਬਕੇ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ। ਇਸ ਭਰਤੀ ਦੇ ਸਿਰੇ ਚੜਨ ਨਾਲ ਪੰਜਾਬ ਦੀ ਉਚੇਰੀ ਸਿੱਖਿਆ ਤੇ ਸਰਕਾਰੀ ਕਾਲਜ ਬਚ ਸਕਣਗੇ। ਸਟੇਜ ਸਕੱਤਰ ਯੋਧਾ ਸਿੰਘ ਨੇ 19 ਸਤੰਬਰ ਦੇ ਲਾਠੀਚਾਰਜ ਉਪਰੰਤ ਵੱਖ-ਵੱਖ ਜਥੇਬੰਦੀਆਂ ਵੱਲੋਂ ਡਟਵੀਂ ਹਮਾਇਤ ਕਰਨ ਅਤੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਸਭਨਾਂ ਜਥੇਬੰਦੀਆਂ ਬੀਕੇਯੂ (ਏਕਤਾ) ਉਗਰਾਹਾਂ, ਬੀਕੇਯੂ (ਏਕਤਾ) ਡਕੌਂਦਾ, ਇਨਕਲਾਬੀ ਕੇਂਦਰ ਪੰਜਾਬ, ਜਮਹੂਰੀ ਅਧਿਕਾਰ ਸਭਾ, ਡੈਮੋਕੈ੍ਰਟਿਕ ਟੀਚਰਜ਼ ਫ਼ਰੰਟ, ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ, ਤਰਕਸ਼ੀਲ ਸੁਸਾਇਟੀ ਪੰਜਾਬ, ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ), ਪੰਜਾਬ ਸਟੂਡੈਂਟਸ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ), ਸਟੂਡੈਂਟਸ ਫ਼ੈਡਰੇਸ਼ਨ ਆਫ਼ ਇੰਡੀਆ, ਆਲ ਇੰਡੀਆ ਸਟੂਡੈਂਟਸ ਫ਼ੈਡਰੇਸ਼ਨ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ, ਡੈਮੋਕ੍ਰੈਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ਅਤੇ ਪੰਜਾਬ ਸਟੂਡੈਂਟਸ ਫ਼ੈਡਰੇਸ਼ਨ ਦਾ ਧੰਨਵਾਦ ਕੀਤਾ। ਇਸਦੇ ਨਾਲ ਹੀ ਫ਼ਰੰਟ ਦੇ ਆਗੂਆਂ ਵੱਲੋਂ ਐਲਾਨ ਕੀਤਾ ਗਿਆ ਕਿ ਜੇਕਰ ਸਰਕਾਰ ਨੇ ਹਾਈਕੋਰਟ ਡਬਲ ਬੈਂਚ ’ਤੇ ਭਰਤੀ ਨੂੰੰ ਬਚਾਉਣ ਦੀ ਚਾਰਾਜੋਈ ਨਾ ਆਰੰਭੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਜਥੇਬੰਦੀਆਂ ਦੇ ਰੋਹ ਨੂੰ ਭਾਂਪਦਿਆਂ ਪ੍ਰਸਾਸ਼ਨ ਅਤੇ ਸੱਤਾਧਾਰੀ ਧਿਰ ਵਿੱਚ ਹਿਲਚੁਲ ਹੋਈ ਜਿਸ ਤੋਂ ਬਾਅਦ ਸਹਾਇਕ ਪ੍ਰੋਫੈਸਰਾਂ ਦੀ ਮੰਗ ਅਨੁਸਾਰ 1 ਅਕਤੂਬਰ ਨੂੰ ਸਾਰੇ ਮਸਲੇ ’ਤੇ ਵਿਚਾਰ ਕਰਨ ਸੰਬੰਧੀ ਉਚੇਰੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਦਿੱਤੀ ਗਈ । ਜਿਸ ਤੋਂ ਬਾਅਦ ਰੋਸ ਪ੍ਰਦਰਸ਼ਨ ਖ਼ਤਮ ਕੀਤਾ ਗਿਆ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
Load More
Previous Post

ਹੁਣ ਪ੍ਰਾਈਵੇਟ ਹਸਪਤਾਲਾਂ ‘ਚ ਪੰਜਾਬ ਪੁਲੀਸ ਦੇ ਜਵਾਨਾਂ ਦਾ ਹੋਵੇਗਾ ਸਸਤਾ ਇਲਾਜ

Next Post

ਪ੍ਰਾਈਵੇਟ ਬੱਸਾਂ ਨੂੰ ਹੁਣ ਮੋਹਾਲੀ ਲੱਗਣਗੀਆਂ ਬਰੇਕਾਂ.. ਚੰਡੀਗੜ੍ਹ ਦਾਖਲੇ ’ਤੇ ਲਟਕੀ ਤਲਵਾਰ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
Load More
Next Post
ਪ੍ਰਾਈਵੇਟ ਬੱਸਾਂ ਨੂੰ ਹੁਣ ਮੋਹਾਲੀ ਲੱਗਣਗੀਆਂ ਬਰੇਕਾਂ.. ਚੰਡੀਗੜ੍ਹ ਦਾਖਲੇ ’ਤੇ ਲਟਕੀ ਤਲਵਾਰ

ਪ੍ਰਾਈਵੇਟ ਬੱਸਾਂ ਨੂੰ ਹੁਣ ਮੋਹਾਲੀ ਲੱਗਣਗੀਆਂ ਬਰੇਕਾਂ.. ਚੰਡੀਗੜ੍ਹ ਦਾਖਲੇ ’ਤੇ ਲਟਕੀ ਤਲਵਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend