Gee 98News

ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੀ ਹੋਈ ਮੌਤ

ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੀ ਹੋਈ ਮੌਤ

ਬਰਨਾਲਾ 27 ਸਤੰਬਰ (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਜ਼ਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ(65) ਦੀ ਮੌਤ ਹੋਣ ਦੀ ਖ਼ਬਰ ਹੈ। ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਪਿਛਲੇ ਕੁਝ ਦਿਨਾਂ ਤੋਂ ਲੁਧਿਆਣਾ ਦੇ ਡੀਐਮਸੀ ਹੀਰੋ ਹਾਰਟ ਹਸਪਤਾਲ ਵਿਚ ਜ਼ੇਰੇ ਇਲਾਜ ਸਨ । ਜ਼ਿਕਰਯੋਗ ਹੈ ਕਿ ਜਿਹੜੇ ਦਿਨ ਵਿਧਾਇਕ ਦੇ ਪਿਤਾ ਨੂੰ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਉਸ ਦਿਨ ਇਹ ਚਰਚਾ ਸੋਸ਼ਲ ਮੀਡੀਆ ‘ਤੇ ਹੋਈ ਸੀ ਕਿ ਵਿਧਾਇਕ ਦੇ ਪਿਤਾ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਹੈ,ਭਾਵੇਂ ਕਿ ਬਾਅਦ ਵਿੱਚ ਵਿਧਾਇਕ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਦਾ ਖੰਡਨ ਕੀਤਾ ਸੀ। ਪਰਿਵਾਰਕ ਸੂਤਰਾਂ ਅਨੁਸਾਰ ਵਿਧਾਇਕ ਪਿਤਾ ਦਾ ਅੰਤਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਉਗੋਕੇ ਵਿਖੇ ਅੱਜ 27 ਸਤੰਬਰ ਨੂੰ ਬਾਅਦ ਦੁਪਹਿਰ ਕੀਤਾ ਜਾਵੇਗਾ।

Gee98 Ads
error: Content is protected !!