Gee 98News

2 ਅਕਤੂਬਰ ਨੂੰ ਸਵੇਰੇ 7 ਵਜੇ ਤੋਂ ਰਾਤ 12 ਵਜੇ ਤੱਕ ਜ਼ਿਲ੍ਹਾ ਬਰਨਾਲਾ ’ਚ ਹੋਵੇਗਾ ਡਰਾਈ ਡੇਅ

ਬਰਨਾਲਾ, 30 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਗਾਂਧੀ ਜਯੰਤੀ ਸ਼ਾਂਤੀ ਪੂਰਵਕ ਮਨਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਵੱਲੋਂ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਬਰਨਾਲਾ ਅੰਦਰ ਗਾਂਧੀ ਜਯੰਤੀ ’ਤੇ 2 ਅਕਤੂਬਰ ਨੂੰ ਸਵੇਰੇ 7 ਵਜੇ ਤੋਂ ਰਾਤ 12 ਵਜੇ ਤੱਕ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। ਉਪਰੋਕਤ ਪਾਬੰਦੀ ਦੌਰਾਨ 2 ਅਕਤੂਬਰ 2022 ਨੂੰ ਸਵੇਰੇ 7 ਵਜੇ ਤੋਂ ਰਾਤ 12 ਵਜੇ ਤੱਕ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ, ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜਤ ਹੈ ਜਾਂ ਹੋਰ ਜਨਤਕ ਥਾਵਾਂ ਆਦਿ ’ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ/ਪਿਲਾਉਣ ਅਤੇ ਸਟੋਰ ਕਰਨ ‘ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।

error: Content is protected !!