Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੰਡਿਆਇਆ ਵਿਖੇ 35 ਏਕੜ ’ਚ ਬਣੇਗਾ ‘ਮਿੰਨੀ ਜੰਗਲ’: ਡਿਪਟੀ ਕਮਿਸ਼ਨਰ

Nirmal Pandori by Nirmal Pandori
10/03/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਹੰਡਿਆਇਆ ਵਿਖੇ 35 ਏਕੜ ’ਚ ਬਣੇਗਾ ‘ਮਿੰਨੀ ਜੰਗਲ’: ਡਿਪਟੀ ਕਮਿਸ਼ਨਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਜ਼ਿਲ੍ਹੇ ਨੂੰ ਸ਼ਿੰਗਾਰਨ ਲਈ ‘ਮਿੰਨੀ ਜੰਗਲ’ ਲਾਉਣ ਦੀ ਮੁਹਿੰਮ ਤੇਜ਼ੀ ਨਾਲ ਜਾਰੀ

ਬਰਨਾਲਾ, 3 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਜ਼ਿਲ੍ਹਾ ਬਰਨਾਲਾ ਵਿੱਚ ਵਾਤਾਵਰਣ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰਿਆਵਲ ਮੁਹਿੰਮ ਤਹਿਤ ਪੌਦੇ ਲਾਉਣੇ ਜਾਰੀ ਹਨ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੁਰੱਖਿਅਤ ਥਾਵਾਂ ’ਤੇ ‘ਮਿੰਨੀ ਜੰਗਲ’ ਦੇ ਰੂਪ ਵਿੱਚ ਪੌਦੇ ਲਾਏ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਨੂੰ ਹਰੀ ਪੱਟੀ ਵਜੋਂ ਵਿਕਸਿਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜਿੱਥੇ ਜੰਗਲਾਤ ਵਿਭਾਗ ਵੱਲੋਂ ਸੜਕਾਂ ਤੇ ਹੋਰ ਥਾਵਾਂ ਉਤੇ ਪੌਦੇ ਲਾਏ ਗਏ ਹਨ, ਉਥੇ ਸਿੱਖਿਆ ਵਿਭਾਗ ਨੂੰ ਵੱਡੀ ਜ਼ਿੰਮੇਵਾਰ ਸੌਂਪੀ ਗਈ ਹੈ ਤੇ ਸਿੱਖਿਆ ਵਿਭਾਗ ਰਾਹੀਂ ਸਕੂਲਾਂ ਤੇ ਹੋਰ ਸਾਂਝੀਆਂ ਥਾਵਾਂ ’ਤੇ ਹੁਣ ਤੱਕ 2,33,000 ਪੌਦੇ ਲਾਏ ਜਾ ਚੁੱਕੇ ਹਨ। ਵਧੀਕ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਹੰਡਿਆਇਆ ਵਿੱਚ 35 ਏਕੜ ਵਿੱਚ ਮਿਨੀ ਜੰਗਲ ਬਣਾਇਆ ਜਾਣਾ ਹੈ ਤੇ ਹੁਣ ਤੱਕ 6 ਏਕੜ ਵਿਚ 4100 ਦੇ ਕਰੀਬ ਪੌਦੇ ਲਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਟੌਲ ਪਲਾਜ਼ਾ ਜਗਜੀਤਪੁਰਾ ’ਤੇ 6000 ਤੋਂ ਵੱਧ ਪੌਦੇ ਲਾਏ ਜਾ ਚੁੱਕੇ ਹਨ। ਇਸੇ ਤਰਾਂ ਜੀ ਮਾਲ ਨੇੜੇ ਪੁਲ ਨੇੜਲੀਆਂ ਖਾਲੀ ਥਾਵਾਂ ਤੋਂ ਇਲਾਵਾ ਪੱਤੀ ਸੋਹਲ ਮੁੜ ਵਸੇਬਾ ਕੇਂਦਰ ’ਚ 600 ਬੂਟੇ ਲਾਏ ਗਏ ਹਨ। ਇਸ ਤੋਂ ਇਲਾਵਾ ਪਿੰਡ ਨੰਗਲ ਵਿਚ ਡੇਢ ਏਕੜ ਵਿੱਚ ਮਿਨੀ ਜੰਗਲ ਉਸਾਰਨ ਲਈ ਪੌਦੇ ਲਾਏ ਗਏ ਹਨ ਤੇ ਪਿੰਡ ਕੁਰੜ ਵਿਚ ਸਾਢੇ 3 ਏਕੜ ਵਿੱਚ ਪੌਦੇ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਅਨਾਜ ਮੰਡੀ ਬਰਨਾਲਾ ਵਿਚ 1500 ਦੇ ਕਰੀਬ ਪੌਦੇ, ਢਿੱਲਵਾਂ ਬਿਰਧ ਆਸ਼ਰਮ ਕੰਪਲੈਕਸ ਵਿਚ 500 ਦੇ ਕਰੀਬ ਪੌਦੇ ਤੇ ਢਿੱਲਵਾ ਡਿਸਪੈਂਸਰੀ ਵਿਚ ਵੀ ਪੌਦੇ ਲਾਏ ਗਏ ਹਨ। ਇਸ ਤੋਂ ਇਲਾਵਾ ਰਾਊਂਡ ਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਪਿੰਡ ਸੱਦੋਵਾਲ ’ਚ ਮਿਨੀ ਜੰਗਲ ਵਾਸਤੇ ਪੌਦੇ ਲਾਏ ਗਏ ਹਨ ਤੇ ਮੂੰਮ ਸਕੂਲ ਵਿਚ ਵੀ ਇਕ ਏਕੜ ਵਿਚ ਗਰੀਨ ਕਵਰ ਉਸਾਰਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਟੱਲੇਵਾਲ ਵਿਖੇ ਟੋਭੇ ਦੁਆਲੇ 1500 ਦੇ ਕਰੀਬ ਪੌਦੇ ਲਾਏ ਗਏ ਹਨ ਤੇ ਖੁੱਡੀ ਕਲਾਂ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ 500 ਤੋਂ ਵੱਧ ਪੌਦੇ ਲਾਏ ਗਏ ਹਨ। ਇਸ ਤੋਂ ਇਲਾਵਾ ਬਡਬਰ ਵਿਖੇ ਜਲਗਾਹ ਬਣਾਉਣ ਦੀ ਕਵਾਇਦ ਵੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਹੈ ਕਿ ਜ਼ਿਲੇ ਦੇ ਵੱਧ ਤੋਂ ਵੱਧ ਪਿੰਡਾਂ ਨੂੰ ਮਿਨੀ ਜੰਗਲਾਂ ਨਾਲ ਸ਼ਿੰਗਾਰਿਆ ਜਾ ਸਕੇ ਤਾਂ ਜੋ ਜ਼ਿਲ੍ਹਾ ਬਰਨਾਲਾ ਹਰਿਆਵਲ ਪੱਖੋਂ ਸੂਬੇ ਭਰ ’ਚੋਂ ਮੋਹਰੀ ਆਵੇ ਤੇ ਇਸ ਇਲਾਕੇ ਨੂੰ ਡਾਰਕ ਜ਼ੋਨ ਵਿੱਚੋਂ ਕੱਢਿਆ ਜਾ ਸਕੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਪਰਾਲੀ ਦੇ ਯੋਗ ਪ੍ਰਬੰਧਨ ਦਾ ਸੁਨੇਹਾ ਦੇਣ ਲਈ ਸਪੀਕਰ ਵਾਲੀਆਂ ਚਾਰ ਗੱਡੀਆਂ ਰਵਾਨਾ

Next Post

ਸਬ-ਡਵੀਜ਼ਨ ਮਹਿਲ ਕਲਾਂ : ਐਸਡੀਐਮ ਦੀ ਨਿਯੁਕਤੀ ਨੂੰ ਲੱਗ ਗਈਆਂ ਬਰੇਕਾਂ.. ..!

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਸਬ-ਡਵੀਜ਼ਨ ਮਹਿਲ ਕਲਾਂ : ਐਸਡੀਐਮ ਦੀ ਨਿਯੁਕਤੀ ਨੂੰ ਲੱਗ ਗਈਆਂ ਬਰੇਕਾਂ.. ..!

ਸਬ-ਡਵੀਜ਼ਨ ਮਹਿਲ ਕਲਾਂ : ਐਸਡੀਐਮ ਦੀ ਨਿਯੁਕਤੀ ਨੂੰ ਲੱਗ ਗਈਆਂ ਬਰੇਕਾਂ.. ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend