Gee 98News

‘ਆਪ‘ ਸਰਕਾਰ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾ ਰਹੀ ਹੈ : ਲਵਲੀਨ ਭਾਰਦਵਾਜ

ਬਰਨਾਲਾ, 06 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

“ ਪੰਜਾਬ ਅੰਦਰ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ‘ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਜਾਬ ਦੇ ਲੋਕਾਂ ਨਾਲ ਤਰਾਂ-ਤਰਾਂ ਦੇ ਵਾਅਦੇ ਕੀਤੇ ਅਤੇ ਲੋਕਾਂ ਨੇ ਇਹਨਾਂ ਦੀਆਂ ਗੱਲਾਂ ‘ਤੇ ਯਕੀਨ ਕਰ ਕੇ ਪੰਜਾਬ ਦੀ ਸੱਤਾ ਭਾਰੀ ਬਹੁਮਤ ਨਾਲ ਇਨਾਂ ਨੂੰ ਸੰਭਾਲ ਦਿੱਤੀ ਪ੍ਰੰਤੂ ਹੁਣ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਵਪਾਰੀਆਂ ਦੇ ਮਸਲੇ ਹੱਲ ਕਰਨ ਦੀ ਬਜਾਏ ਇਨ੍ਹਾਂ ਦਾ ਧਿਆਨ ਭਟਕਾ ਕੇ ਹੋਰ ਪਾਸੇ ਲਗਾਇਆ ਜਾ ਰਿਹਾ ਹੈ। ਇਹ ਵਿਚਾਰ ਭਾਰਤੀ ਜਨਤਾ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਵਲੀਨ ਭਾਰਦਵਾਜ਼ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ‘ਤੇ ਫੇਲ ਸਾਬਤ ਹੋ ਰਹੀ ਹੈ ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਇਸ ਸਰਕਾਰ ‘ਤੇ ਕੋਈ ਭਰੋਸਾ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਕੋਲ ਪੰਜਾਬ ਵਿਧਾਨ ਸਭਾ ਦੇ ਕੁੱਲ 117 ਵਿਧਾਇਕਾਂ ‘ਚੋਂ 92 ਵਿਧਾਇਕ ਆਪਣੀ ਪਾਰਟੀ ਦੇ ਹਨ, ਭਾਰੀ ਬਹੁਮਤ ਹੈ ਤਾਂ ਫਿਰ ਭਰੋਸਗੀ ਮਤਾ ਲਿਆਉਣ ਦੀ ਕੀ ਲੋੜ ਪੈ ਗਈ। ਜਦਕਿ ਵਿਰੋਧੀ ਪਾਰਟੀਆਂ ਨੇ ਤਾਂ ਇਹ ਮੰਗ ਕੀਤੀ ਵੀ ਨਹੀ ਸੀ। ਇਹ ਸਭ ਡਰਾਮੇਬਾਜ਼ੀ ਨਹੀਂ ਤਾਂ ਹੋਰ ਕੀ ਸੀ? ਉਨਾਂ ਕਿਹਾ ਕਿ ਅਸਲ ‘ਚ ਇਹ ਸਭ ਕੁਝ ਬਾਹਰਲੇ ਸੂਬਿਆਂ ਦੀਆਂ ਚੋਣਾਂ ਦੇ ਮੱਦੇਨਜ਼ਰ ਅਰਵਿੰਦ ਕੇਜ਼ਰੀਵਾਲ ਨੂੰ ਖੁਸ਼ ਕਰਨ ਲਈ ਹੀ ਕੀਤਾ ਗਿਆ ਜਾਪਦਾ ਹੈ।

error: Content is protected !!