Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗਾਂਧੀ ਆਰੀਆ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਮਿਲਾਵਟਖ਼ੋਰਾਂ ਖਿਲਾਫ਼ ਕੀਤੀ ਕਾਰਵਾਈ ਦੀ ਮੰਗ

Nirmal Pandori by Nirmal Pandori
10/06/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਗਾਂਧੀ ਆਰੀਆ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਮਿਲਾਵਟਖ਼ੋਰਾਂ ਖਿਲਾਫ਼ ਕੀਤੀ ਕਾਰਵਾਈ ਦੀ ਮੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਕੈਬਨਿਟ ਮੰਤਰੀ ਤੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਬਰਨਾਲਾ, 06 ਅਕਤੂਬਰ (ਨਿਰਮਲ ਸਿੰਘ ਪੰਡੋਰੀ ) :

ਗਾਂਧੀ ਆਰੀਆ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੂੰ ਨਿੱਜੀ ਤੌਰ ’ਤੇ ਮਿਲ ਕੇ ਖਾਣ-ਪੀਣ ਦੀ ਵਸਤਾਂ ਵਿੱਚ ਮਿਲਾਵਟ ਕੀਤੇ ਜਾਣ ਸੰਬੰਧੀ ਇੱਕ ਲਿਖ਼ਤੀ ਪੱਤਰ ਦਿੱਤਾ ਅਤੇ ਖਾਧ ਪਦਾਰਥਾਂ ਵਿੱਚ ਮਿਲਾਵਟ ਕਰਨ ਵਾਲੇ ਕਾਰੋਬਾਰੀਆਂ/ਵਪਾਰੀਆਂ ਦੀ ਸ਼ਨਾਖਤ ਕਰਕੇ ਕਾਰਵਾਈ ਕਰਨ ਦੀ ਮੰਗ ਕੀਤੀ । ਜ਼ਿਕਰਯੋਗ ਹੈ ਕਿ ਜਿਸ ਵਕਤ ਵਿਦਿਆਰਥੀ ਡਿਪਟੀ ਕਮਿਸ਼ਨਰ ਨੂੰ ਉਨਾਂ ਦੇ ਦਫ਼ਤਰ ਮੰਗ ਪੱਤਰ ਦੇਣ ਗਏ ਤਾਂ ਉੱਥੇ ਇਤਫਾਕਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਹਾਜ਼ਰ ਸਨ। ਵਿਦਿਆਰਥੀਆਂ ਨੇ ਕੈਬਨਿਟ ਮੰਤਰੀ ਤੋਂ ਵੀ ਮਿਲਾਵਟਖ਼ੋਰਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ਵਿਦਿਆਰਥੀਆਂ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਕੁਝ ਲਾਲਚੀ ਲੋਕ ਵੱਧ ਪੈਸੇ ਕਮਾਉਣ ਦੀ ਲਾਲਸਾ ਵਿੱਚ ਦੁੱਧ, ਘਿਉ ਤੋਂ ਬਣੀਆਂ ਵਸਤਾਂ ਵਿੱਚ ਮਿਲਾਵਟ ਕਰਦੇ ਹਨ, ਕੁਝ ਲੋਕ ਨਕਲੀ ਦੁੱਧ , ਨਕਲੀ ਪਨੀਰ ਤਿਆਰ ਕਰਦੇ ਹਨ ਅਤੇ ਫਲਾਂ ਨੂੰ ਵੀ ਕੈਮੀਕਲ ਲਗਾ ਕੇ ਪਕਾਉਂਦੇ ਹਨ। ਵਿਦਿਆਰਥੀਆਂ ਨੇ ਕਿਹਾ ਕਿ ਫਲਾਂ ਅਤੇ ਸਬਜ਼ੀਆਂ ਨੂੰ ਜਹਿਰੀਲੀਆਂ ਦਵਾਈਆਂ ਦੀ ਸਪਰੇਅ ਕਰਕੇ ਸਮੇਂ ਤੋਂ ਪਹਿਲਾਂ ਪਕਾਇਆ ਜਾਂਦਾ ਹੈ ਜੋ ਮਨੁੱਖੀ ਸਿਹਤ ਲਈ ਹਾਨੀਕਾਰਕ ਹੈ। ਵਿਦਿਆਰਥੀਆਂ ਨੇ ਆਪਣੇ ਪੱਤਰ ਵਿੱਚ ਧਿਆਨ ਦਿਵਾਇਆ ਕਿ ਤਿਉਹਾਰਾਂ ਦੇ ਦਿਨਾਂ ਦੌਰਾਨ ਮਿਲਾਵਟਖ਼ੋਰਾਂ ਦਾ ਗੋਰਖ਼ਧੰਦਾ ਜ਼ਿਆਦਾ ਵਧ ਜਾਂਦਾ ਹੈ, ਇਸ ਲਈ ਤਿਉਹਾਰਾਂ ਦੇ ਦਿਨਾਂ ਦੌਰਾਨ ਪ੍ਰਸ਼ਾਸਨ ਨੂੰ ਜ਼ਿਆਦਾ ਸੁਚੇਤ ਰਹਿਣਾ ਚਾਹੀਦਾ ਹੈ। ਲੋਕਾਂ ਦੀ ਸਿਹਤ ਨਾਲ ਸਿੱਧੇ ਤੌਰ ’ਤੇ ਜੁੜੀ ਇੱਕ ਵੱਡੀ ਸਮੱਸਿਆ ਵੱਲ ਗਾਂਧੀ ਆਰੀਆ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲਾ ਪ੍ਰਸ਼ਾਸਨ ਦਾ ਧਿਆਨ ਦਿਵਾ ਕੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿੱਤਾ ਹੈ, ਅਜਿਹਾ ਨਹੀਂ ਹੈ ਕਿ ਇਹ ਸਮੱਸਿਆ ਪਹਿਲਾਂ ਪ੍ਰਸ਼ਾਸਨ ਦੇ ਧਿਆਨ ਵਿੱਚ ਨਹੀਂ ਜਾਂ ਕਿਸੇ ਹੋਰ ਵੱਲੋਂ ਮਿਲਾਵਟਖ਼ੋਰੀ ਦੀ ਸਮੱਸਿਆ ਵੱਲ ਧਿਆਨ ਨਹੀਂ ਦਿਵਾਇਆ ਗਿਆ ਪ੍ਰੰਤੂ ਜਦੋਂ ਵਿਦਿਆਰਥੀ ਕਿਸੇ ਜਾਨ ਲੇਵਾ ਸਮਾਜਿਕ ਕੁਰੀਤੀ ਪ੍ਰਤੀ ਜਾਗਰੂਕਤਾ ਦਾ ਮੁਜ਼ਾਹਰਾ ਕਰਨ ਤਾਂ ਇਹ ਲੋਕ ਚੇਤਨਤਾ ਦਾ ਸ਼ੁਭ ਸੰਕੇਤ ਮੰਨਿਆ ਜਾ ਸਕਦਾ ਹੈ। ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੀ ਜਾਗਰੂਕਤਾ ਦੀ ਸ਼ਲਾਘਾ ਕਰਦੇ ਹੋਏ ਮਿਲਾਵਟਖ਼ੋਰਾਂ ਨੂੰ ਨੱਥ ਪਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਰਾਜਮਹਿੰਦਰ, ਮੈਡਮ ਨਵੀਨਾ ਗਰਗ ਤੇ ਮੈਡਮ ਰੂਬੀ ਸਿੰਗਲਾ ਵੀ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
Load More
Previous Post

‘ਆਪ‘ ਸਰਕਾਰ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾ ਰਹੀ ਹੈ : ਲਵਲੀਨ ਭਾਰਦਵਾਜ

Next Post

ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਬੱਚਿਆਂ ਨੂੰ ਵਰਦੀਆਂ ਤੇ ਸਟੇਸ਼ਨਰੀ ਦੀ ਵੰਡ

Nirmal Pandori

Nirmal Pandori

Related Posts

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
Load More
Next Post
ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਬੱਚਿਆਂ ਨੂੰ ਵਰਦੀਆਂ ਤੇ ਸਟੇਸ਼ਨਰੀ ਦੀ ਵੰਡ

ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਬੱਚਿਆਂ ਨੂੰ ਵਰਦੀਆਂ ਤੇ ਸਟੇਸ਼ਨਰੀ ਦੀ ਵੰਡ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend