Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਬੱਚਿਆਂ ਨੂੰ ਵਰਦੀਆਂ ਤੇ ਸਟੇਸ਼ਨਰੀ ਦੀ ਵੰਡ

Nirmal Pandori by Nirmal Pandori
10/06/2022
in ਪੰਜਾਬ
Reading Time: 1 min read
A A
0
ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਬੱਚਿਆਂ ਨੂੰ ਵਰਦੀਆਂ ਤੇ ਸਟੇਸ਼ਨਰੀ ਦੀ ਵੰਡ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸਹੂਲਤਾਂ ਤੋਂ ਵਿਹੂਣੇ ਗਰੀਬ ਬੱਚਿਆਂ ਤੱਕ ਵਿੱਦਿਆ ਦੀ ਪਹੁੰਚ ਜ਼ਰੂਰੀ : ਮੀਤ ਹੇਅਰ

ਬਰਨਾਲਾ, 06 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਸਿੱਖਿਆ ਤੋਂ ਵਾਂਝੇ ਗ਼ਰੀਬ ਘਰਾਂ ਦੇ ਬੱਚਿਆਂ ਦੇ ਭਵਿੱਖ ਨੂੰ ਵਿੱਦਿਆ ਦੇ ਚਾਨਣ ਨਾਲ ਰੁਸ਼ਨਾਉਣ ਲਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ’ਚ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਬਰਨਾਲਾ ਅਨਾਜ ਮੰਡੀ ਦੇ ਝੁੱਗੀਆਂ-ਝੌਂਪੜੀਆਂ ਵਾਲੇ ਪਰਿਵਾਰਾਂ ਦੇ ਬੱਚਿਆਂ ਨੂੰ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਨ ਵਿੱਚ ਦਾਖ਼ਲ ਕੀਤਾ ਗਿਆ ਹੈ, ਇਹਨਾਂ 69 ਬੱਚਿਆਂ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਨ ਵਿਖੇ ਪੁੱਜ ਕੇ ਵਰਦੀਆਂ, ਬੂਟ, ਸਟੇਸ਼ਨਰੀ ਤੇ ਰਿਫਰੈਂਸ਼ਮੈਂਟ ਦੀ ਵੰਡ ਕੀਤੀ ਗਈ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਉਹਨਾਂ ਦਾ ਸੁਪਨਾ ਹੈ ਕਿ ਕੋਈ ਵੀ ਬੱਚਾ ਪੜਾਈ ਤੋਂ ਵਾਂਝਾ ਨਾ ਰਹੇ, ਖਾਸ ਕਰ ਕੇ ਆਰਥਿਕ ਤੌਰ ’ਤੇ ਗ਼ਰੀਬ ਅਤੇ ਸਹੂਲਤਾਂ ਤੋਂ ਵਿਹੂਣੇ ਬੱਚਿਆਂ ਨੂੰ ਸਿੱਖਿਆ ਦੇਣੀ ਬੇਹੱਦ ਜ਼ਰੂਰੀ ਹੈ ਤਾਂ ਜੋ ਅਜਿਹੇ ਬੱਚੇ ਉਚੇ ਮੁਕਾਮ ’ਤੇ ਪੁੱਜ ਸਕਣ। ਉਹਨਾਂ ਦੱਸਿਆ ਕਿ ਅਨਾਜ ਮੰਡੀ ਬਰਨਾਲਾ ਖੇਤਰ ਦਾ ਘਰ-ਘਰ ਸਰਵੇਖਣ ਕਰਵਾ ਕੇ ਅਜਿਹੇ ਬੱਚੇ ਜੋ ਕਦੇ ਸਕੂਲਾਂ ਵਿਚ ਨਹੀਂ ਗਏ ਜਾਂ ਪੜਾਈ ਅੱਧ ਵਿਚਾਲੇ ਛੱਡ ਚੁੱਕੇ ਸਨ, ਦੀ ਪਛਾਣ ਕਰਕੇ ਉਹਨਾਂ ਦੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਹ ਬੱਚਿਆਂ ਨੂੰ ਸਕੂਲ ਭੇਜਣ। ਇਹਨਾਂ ਬੱਚਿਆਂ ਨੂੰ ਰੋਜ਼ਾਨਾ ਸਕੂਲ ਲਿਜਾਣ ਅਤੇ ਘਰ ਛੱਡਣ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਇਹਨਾਂ ਬੱਚਿਆਂ ਦਾ ਮਾਨਸਿਕ ਪੱਧਰ ਅਤੇ ਸਿੱਖਿਆ ਦਾ ਪੱਧਰ ਜਾਣਨ ਲਈ ਵਿਸ਼ੇਸ਼ ਤੌਰ ’ਤੇ ਅਧਿਆਪਕਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਦੇ ਆਧਾਰ ’ਤੇ ਇਹਨਾਂ ਨੂੰ ਜਮਾਤਾਂ ’ਚ ਦਾਖ਼ਲ ਕੀਤਾ ਜਾਵੇਗਾ। ਇਸ ਮੌਕੇ ਵਿਦਿਆਰਥਣ ਸੇਜਲ ਨੇ ਦੱਸਿਆ ਕਿ ਉਸ ਨੂੰ ਚੌਥੀ ਜਮਾਤ ਵਿਚ ਸਕੂਲ ਛੱਡਣਾ ਪਿਆ ਤੇ ਉਹ ਹੁਣ ਇਕ ਸਾਲ ਤੋਂ ਘਰ ਸੀ। ਹੁਣ ਉਸ ਨੇ ਦੁਬਾਰਾ ਸਕੂਲ ਆਉਣ ਸ਼ੁਰੂ ਕੀਤਾ ਹੈ ਤੇ ਉਸ ਨੂੰ ਸਕੂਲ ਦਾ ਮਾਹੌਲ ਬਹੁਤ ਵਧੀਆ ਲੱਗਿਆ। ਨੋਡਲ ਅਫਸਰ ਅਤੇ ਉਪ ਜ਼ਿਲਾ ਸਿੱਖਿਆ ਅਫ਼ਸਰ ਵਸੰੁਧਰਾ ਕਪਿਲਾ ਨੇ ਦੱਸਿਆ ਕਿ 8 ਸਾਲ ਦੀ ਰੁਚੀ ਪਹਿਲੀ ਵਾਰ ਸਕੂਲ ਆਈ ਹੈ, ਜੋ ਕਿ ਬਹੁਤ ਹੁਸ਼ਿਆਰ ਬੱਚੀ ਹੈ। ਉਹਨਾਂ ਦੱਸਿਆ ਕਿ ਇਹਨਾਂ ਬੱਚਿਆਂ ਵਿਚੋਂ ਬਹੁਤੇ ਪਹਿਲੀ ਵਾਰ ਸਕੂਲ ਦਾਖ਼ਲ ਹੋਏ ਹਨ, ਜਦੋਂਕਿ ਕਈਆਂ ਨੇ ਸਕੂਲ ਦੁਬਾਰਾ ਸ਼ੁਰੂ ਕੀਤਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ, ਐਸਡੀਐਮ ਗੋਪਾਲ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸੁਖਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ, ਡਿਪਟੀ ਡੀਈਓ (ਐਲੀਮੈਂਟਰੀ) ਵਸੁੰਧਰਾ ਕਪਿਲਾ, ਹੋਰ ਅਧਿਕਾਰੀ ਤੇ ਸਕੂਲ ਸਟਾਫ ਹਾਜ਼ਰ ਸੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਗਾਂਧੀ ਆਰੀਆ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਮਿਲਾਵਟਖ਼ੋਰਾਂ ਖਿਲਾਫ਼ ਕੀਤੀ ਕਾਰਵਾਈ ਦੀ ਮੰਗ

Next Post

ਦੇਸ਼ ਦੇ ਬਜ਼ੁਰਗਾਂ ਸੰਬੰਧੀ ਸੁਪਰੀਮ ਕੋਰਟ ਦਾ ਵੱਡਾ ਹੁਕਮ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਦੇਸ਼ ਦੇ ਬਜ਼ੁਰਗਾਂ ਸੰਬੰਧੀ ਸੁਪਰੀਮ ਕੋਰਟ ਦਾ ਵੱਡਾ ਹੁਕਮ

ਦੇਸ਼ ਦੇ ਬਜ਼ੁਰਗਾਂ ਸੰਬੰਧੀ ਸੁਪਰੀਮ ਕੋਰਟ ਦਾ ਵੱਡਾ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend