Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਝੋਨੇ ਦੇ ਸੀਜ਼ਨ ’ਚ ਸ਼ੈਲਰ ਮਾਲਕਾਂ, ਵਪਾਰੀਆਂ ਤੇ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਨੀਨਾ ਮਿੱਤਲ

Nirmal Pandori by Nirmal Pandori
10/08/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਝੋਨੇ ਦੇ ਸੀਜ਼ਨ ’ਚ ਸ਼ੈਲਰ ਮਾਲਕਾਂ, ਵਪਾਰੀਆਂ ਤੇ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਨੀਨਾ ਮਿੱਤਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸੁਣੀਆਂ ਸਮੱਸਿਆਵਾਂ ਅਤੇ ਦਿੱਤਾ ਹੱਲ ਕਰਨ ਦਾ ਭਰੋਸਾ

ਬਰਨਾਲਾ, 08 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਵਪਾਰੀਆਂ ਦਾ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਵੱਡਾ ਯੋਗਦਾਨ ਹੈ। ਮਾਨ ਸਰਕਾਰ ਸੂਬੇ ’ਚ ਵਪਾਰ ਦੀ ਪ੍ਰਫੁੱਲਤਾ ਲਈ ਹਮੇਸ਼ਾ ਯਤਨਸ਼ੀਲ ਹੈ। ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਬਾਕੀ ਵਰਗਾਂ ਦੇ ਨਾਲ-ਨਾਲ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਸੰਬੰਧੀ ਅਕਸਰ ਆਪਣੇ ਸਾਥੀ ਮੰਤਰੀ/ਵਿਧਾਇਕਾਂ ਨਾਲ ਚਰਚਾ ਕਰਦੇ ਹਨ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰਾਜਪੁਰਾ ਤੋਂ ਆਪ ਵਿਧਾਇਕ ਸ੍ਰੀ ਨੀਨਾ ਮਿੱਤਲ ਨੇ ਦੀਪਕ ਢਾਬੇ ’ਤੇ ਧਨੌਲਾ ਰਾਈਸ਼ ਮਿਲਜ਼ ਐਸੋਸੀਏਸ਼ਨ ਦੇ ਆਗੂਆਂ ਤੇ ਵਪਾਰੀਆਂ ਨਾਲ ਮਿਲਣ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨਾਂ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਸ਼ੈਲਰ ਮਾਲਕਾਂ ਨੂੰ ਕੋਈ ਸਸੱਸਿਆ ਨਹੀਂ ਆਉਣ ਦਿੱਤਾ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਰਓ, ਆਨਲਾਈਨ ਗੇਟ ਪਾਸ ਸਮੇਤ ਇੱਕ ਦੋ ਹੋਰ ਸਮੱਸਿਆਵਾਂ ਦਾ ਸ਼ੈਲਰ ਮਾਲਕ ਜ਼ਿਆਦਾ ਜ਼ਿਕਰ ਕਰਦੇ ਹਨ ਜਿਨਾਂ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ । ਉਨ੍ਹਾਂ ਕਿਹਾ ਕਿ ਸ਼ੈਲਰ ਮਾਲਕਾਂ /ਵਪਾਰੀਆਂ /ਕਾਰੋਬਾਰੀਆਂ ਤੋਂ ਰਿਸ਼ਵਤ ਮੰਗਣ ਵਾਲੇ ਅਫ਼ਸਰ ਇਹ ਸਮਝ ਲੈਣ ਕਿ ਸੂਬੇ ’ਚ ਸੱਤਾ ਇਮਾਨਦਾਰ ਪਾਰਟੀ ਦੇ ਹੱਥਾਂ ਵਿੱਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ’ਚ ਸੂਬੇ ਤੋਂ ਬਾਹਰਲੇ ਅਨਾਜ ਦੀ ਵਿੱਕਰੀ ਨਹੀਂ ਹੋਣ ਦਿੱਤੀ ਜਾਵੇਗੀ ਜਿਸ ਸੰਬੰਧੀ ਮਾਨ ਸਰਕਾਰ ਨੇ ਪੁਖ਼ਤਾ ਕਦਮ ਚੁੱਕੇ ਹਨ। ਸ੍ਰੀ ਨੀਨਾ ਮਿੱਤਲ ਨੇ ਕਿਹਾ ਕਿ ਵਪਾਰੀ/ਕਾਰੋਬਾਰੀ ਸੂਬੇ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਹਨ ਇਸ ਲਈ ਇਨਾਂ ਦੇ ਹਿੱਤਾਂ ਦੀ ਰਾਖੀ ਅਤੇ ਕਾਰੋਬਾਰ ਦੀ ਸੁਰੱਖਿਆ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਵਚਨਬੱਧ ਹੈ।

Gee98 Ads

ਸੂਬੇ ’ਚ ਲਾਅ ਐਂਡ ਆਰਡਰ ਦੀ ਸਥਿਤੀ ਸੰਬੰਧੀ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਗੈਂਗਸਟਰਾਂ ਨਾਲ ਮਿਲੀ ਭੁਗਤ ਕਰਕੇ ਪੰਜਾਬ ’ਚ ਸਮਾਜ ਵਿਰੋਧੀ ਅਨਸਰਾਂ ਦਾ ਨੈੱਟਵਰਕ ਬਹੁਤ ਵਿਸ਼ਾਲ ਬਣਿਆ ਹੋਇਆ ਹੈ ਪ੍ਰੰਤੂ ਫਿਰ ਵੀ ਸਰਕਾਰ ਅਮਨਕਾਨੂੰਨ ਦੀ ਬਹਾਲੀ ਲਈ ਸੁਚੇਤ ਹੈ।ਉਨ੍ਹਾਂ ਦਾਅਵਾ ਕੀਤਾ ਕਿ ਸਿਰਫ 6 ਮਹੀਨਿਆਂ ’ਚ ਏ-ਸ਼੍ਰੇਣੀ ਦੇ ਗੈਂਗਸਟਰਾਂ ਸਮੇਤ ਹੋਰ ਅਪਰਾਧੀ ਵੀ ਫੜ ਕੇ ਜੇਲਾਂ ’ਚ ਸੁੱਟੇ ਹਨ ਜਿਨ੍ਹਾਂ ਨੇ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਦੀ ਛਤਰ ਸਾਇਆ ਹੇਠ ਲੁੱਟਾਂ ਖੋਹਾਂ , ਕਤਲੋਗ਼ਾਰਤ ਕਰਕੇ ਆਮ ਲੋਕਾਂ ਦਾ ਜਿਉਣਾ ਮੁਹਾਲ ਕੀਤਾ ਹੋਇਆ ਸੀ । ਸ੍ਰੀਮਤੀ ਨੀਨਾ ਮਿੱਤਲ ਨੇ ਕਿਹਾ ਕਿ ਅਪਰੇਸ਼ਨ ਲੋਟਸ ਨੇ ਜਿੱਥੇ ਭਾਜਪਾ ਦਾ ਕੁਰੱਪਟ ਚਿਹਰਾ ਨੰਗਾ ਕੀਤਾ ਹੈ ਉੱਥੇ ਭਾਜਪਾ ਤੇ ਕਗਾਂਰਸ ਦਾ ਅੰਦਰੂਨੀ ਗੱਠਜੋੜ ਵੀ ਸਾਹਮਣੇ ਆਇਆ ਹੈ ਕਿਉਂਕਿ ਕਾਂਗਰਸ ਨੇ ਭਾਜਪਾ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਦੀ ਖ਼ਰੀਦੋ ਫਰੋਖਤ ਦੇ ਮਾਮਲੇ ’ਚ ਭਾਜਪਾ ਵਿਰੁੱਧ ਚੁੱਪ ਰਹਿ ਕੇ ਆਪਣੀ ਸਿਆਸੀ ਮਿੱਤਰਤਾ ਨਿਭਾਈ ਹੈ। ਨੀਨਾ ਮਿੱਤਲ ਨੇ ਦਾਅਵਾ ਕੀਤਾ ਕਿ ਕਈ ਵਰਿਆਂ ਦੇ ਰਾਜ ਦੌਰਾਨ ਲੋਕ ਵਿਰੋਧੀ ਨੀਤੀਆਂ ਕਰਕੇ ਅਕਾਲੀ-ਭਾਜਪਾ ਤੇ ਕਾਂਗਰਸ ਅਜਿਹੇ ਮੁਕਾਮ ’ਤੇ ਪੁੱਜ ਚੁੱਕੀਆਂ ਹਨ ਜਿੱਥੋ ਉੱਠ ਕੇ ਇਹ ਪਾਰਟੀਆਂ ਮੁੜ ਪੰਜਾਬ ਦੀ ਸੱਤਾ ਤੱਕ ਨਹੀਂ ਪੁੱਜ ਸਕਦੀਆਂ। ਇਸ ਮੌਕੇ ਗੁਰਚਰਨ ਸਿੰਘ ਕਲੇਰ ਪ੍ਰਧਾਨ ਆੜਤੀਆ ਐਸੋਸੀਏਸ਼ਨ, ਜੀਵਨ ਕੁਮਾਰ ਸਾਬਕਾ ਚੇਅਰਮੈਨ, ਸੰਭੂ ਕੁਮਾਰ, ਸੁਰਿੰਦਰ ਕੁਮਾਰ ਬੀਟਾ, ਅਮਰਨਾਥ ਮਿੱਤਲ, ਨਰੈਣ ਚੰਦ, ਰਵੀ ਕੁਮਾਰ, ਅਨਿਲ ਮਿੱਤਲ ਜੋਨੀ, ਵਿਸ਼ਾਲ ਗਰਗ, ਪ੍ਰਵੀਨ ਕੁਮਾਰ, ਬਿੱਟੂ, ਕ੍ਰਿਸ਼ਨ ਕੁਮਾਰ, ਸੰਜੀਵ ਕੁਮਾਰ ਸੰਜੂ, ਭਗਵਾਨ ਦਾਸ ਬੁਢਲਾਡੇ ਵਾਲੇ ਅਤੇ ਹੋਰ ਵੀ ਸ਼ੈਲਰ ਮਾਲਕ , ਆੜਤੀਏ ਤੇ ਵਪਾਰੀ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਪੰਜਾਬ ਸਰਕਾਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਪੜ੍ਹੋ ਸੂਚੀ

Next Post

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਧੂਰੀ ਸਟੇਟ ਹਾਈਵੇ ਦੂਜੇ ਦਿਨ ਵੀ ਮੁਕੰਮਲ ਜਾਮ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਧੂਰੀ ਸਟੇਟ ਹਾਈਵੇ ਦੂਜੇ ਦਿਨ ਵੀ ਮੁਕੰਮਲ ਜਾਮ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਧੂਰੀ ਸਟੇਟ ਹਾਈਵੇ ਦੂਜੇ ਦਿਨ ਵੀ ਮੁਕੰਮਲ ਜਾਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend