Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੀਪਕ ਟੀਨੂ ਦੀ ਪ੍ਰੇਮਿਕਾ ਖੋਲੇਗੀ ਗੈਂਗਸਟਰ ਦੇ ਅੰਦਰਲੇ ਰਾਜ਼

Nirmal Pandori by Nirmal Pandori
10/10/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਦੀਪਕ ਟੀਨੂ ਦੀ ਪ੍ਰੇਮਿਕਾ ਖੋਲੇਗੀ  ਗੈਂਗਸਟਰ ਦੇ ਅੰਦਰਲੇ ਰਾਜ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਫਰਾਰ ਗੈਂਗਸਟਰ ਦੀ ਗਿ੍ਫਤਾਰੀ ਪੁਲਿਸ ਲਈ ਵੱਡੀ ਸਿਰਦਰਦੀ

ਬਰਨਾਲਾ, 10 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂ ਦੀ ਪ੍ਰੇਮਿਕਾ ਦੀ ਗਿ੍ਫਤਾਰੀ ਤੋਂ ਬਾਅਦ ਭਾਵੇਂ ਕੁਝ ਸੁਖ ਦਾ ਸਾਹ ਆਇਆ ਹੋਵੇਗਾ ਪ੍ਰੰਤੂ ਦੀਪਕ ਟੀਨੂ ਦੇ ਵਿਦੇਸ਼ ਦੌੜਨ ਦੀ ਚਰਚਾ ਨੇ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਨੂੰ ਫਿਲਹਾਲ ਬੈਕਫੁੱਟ ’ਤੇ ਖੜਾ ਕੀਤਾ ਹੋਇਆ ਹੈ। ਇਕ ਹਾਈਪ੍ਰੋਫਾਇਲ ਮਾਮਲੇ ਵਿੱਚ ਕਾਬੂ ਕੀਤੇ ਗੈਂਗਸਟਰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਘਟਨਾ ਨੇ ਪਹਿਲਾਂ ਹੀ ਸਰਕਾਰ ਅਤੇ ਪੁਲਿਸ ਦੀ ਕਿਰਕਰੀ ਕਰਵਾਈ ਅਤੇ ਹੁਣ ਜੇਕਰ ਦੀਪਕ ਟੀਨੂ ਜਲਦੀ ਪੁਲਿਸ ਦੇ ਕਾਬੂ ਨਹੀਂ ਆਉਂਦਾ ਤਾਂ ਇਸ ਦਾ ਜਵਾਬ ਮੂਸੇਵਾਲਾ ਦੇ ਪਰਿਵਾਰ ਸਮੇਤ ਉਸ ਦੇ ਪ੍ਰਸੰਸ਼ਕਾਂ ਅਤੇ ਇਨਸਾਫਪਸੰਦ ਲੋਕਾਂ ਨੂੰ ਦੇਣਾ ਪਵੇਗਾ । ਦੀਪਕ ਟੀਨੂ ਦੀ ਫਰਾਰੀ ਮਾਮਲੇ ਦੇ ਵਿੱਚ ਦੋਸ਼ੀ ਮੰਨੇ ਜਾ ਰਹੇ ਸੀਆਈਏ ਇੰਚਾਰਜ ਪਿ੍ਤਪਾਲ ਸਿੰਘ ਨੂੰ ਮਾਨਸਾ ਤੋਂ ਬਾਹਰਲੇ ਜ਼ਿਲੇ ਵਿੱਚ ਤਬਦੀਲ ਕੀਤੇ ਜਾਣ ਦੀ ਚਰਚਾ ਵੀ ਹੈ, ਅਜਿਹਾ ਸ਼ਾਇਦ ਇਸ ਲਈ ਕੀਤਾ ਗਿਆ ਹੈ ਕਿਉਂਕਿ ਮੂਸੇਵਾਲਾ ਦੇ ਮਾਤਾ ਪਿਤਾ ਪਿ੍ਤਪਾਲ ਸਿੰਘ ਵੱਲੋਂ ਕੀਤੀ ਕਾਰਵਾਈ ਨੂੰ ਪਰਿਵਾਰ ਨਾਲ ਗਦਾਰੀ ਆਖ ਰਹੇ ਹਨ। ਦੀਪਕ ਟੀਨੂ ਦੀ ਫਰਾਰੀ ਤੋਂ ਬਾਅਦ ਮੂਸੇਵਾਲਾ ਦੇ ਮਾਤਾ ਪਿਤਾ ਦੀਆਂ ਭਾਵਨਾਵਾਂ ਤੋਂ ਸਪੱਸ਼ਟ ਹੈ ਕਿ ਉਹ ਪੁਲਿਸ ਦੀ ਕਾਰਵਾਈ ਤੋਂ ਕੁਝ ਹੱਦ ਤੱਕ ਸੰਤੁਸ਼ਟ ਜ਼ਰੂਰ ਸਨ ਪਰ ਦੀਪਕ ਦੇ ਫਰਾਰ ਹੋਣ ਤੋਂ ਬਾਅਦ ਪਰਿਵਾਰ ਦਾ ਪੰਜਾਬ ਪੁਲਿਸ ਤੋਂ ਭਰੋਸਾ ਉੱਠ ਗਿਆ ਹੈ। ਮੂਸੇਵਾਲਾ ਦੇ ਪਰਿਵਾਰ ਵੱਲੋਂ ਰੋਜ਼ਾਨਾ ਦਿੱਤੇ ਜਾ ਰਹੇ ਬਿਆਨ ਪੰਜਾਬ ਪੁਲਿਸ ਲਈ ਬਦਨਾਮੀ ਅਤੇ ਸਿਰਦਰਦੀ ਬਣੇ ਹੋਏ ਹਨ। ਦੂਜੇ ਪਾਸੇ ਪੰਜਾਬ ਸਰਕਾਰ ਦੀ ਦੀਪਕ ਟੀਨੂ ਫਰਾਰੀ ਮਾਮਲੇ ਵਿੱਚ ਲਾਪਰਵਾਹੀ ’ਤੇ ਵੀ ਸਵਾਲ ਖੜੇ ਹੋ ਰਹੇ ਹਨ। ਮੁੱਖ ਮੰਤਰੀ ਸਮੇਤ ਮੰਤਰੀ ਅਤੇ ਵਿਧਾਇਕ ਗੁਜਰਾਤ ਚੋਣਾਂ ਵਿੱਚ ਰੁੱਝੇ ਹੋਏ ਹਨ, ਅਜਿਹਾ ਲਗਦਾ ਹੈ ਕਿ ਸਰਕਾਰ ਪਿ੍ਤਪਾਲ ਦੀ ਗਿ੍ਫਤਾਰੀ ਤੋਂ ਬਾਅਦ ਆਪਣੇ ਆਪ ਨੂੰ ਸੁਰਖ਼ਰੂ ਮੰਨੀ ਬੈਠੀ ਹੈ ਪ੍ਰੰਤੂ ਇਹ ਕੌੜਾ ਸੱਚ ਹੈ ਕਿ ਫਰਾਰ ਗੈਂਗਸਟਰ ਦੀਪਕ ਟੀਨੂ ਦੀ ਗਿ੍ਫਤਾਰੀ ਵਿੱਚ ਦੇਰੀ ਪੰਜਾਬ ਸਰਕਾਰ ਲਈ ਮੁਸ਼ਕਿਲਾਂ ਖੜੀਆਂ ਕਰ ਸਕਦੀ ਹੈ। ਪੁਲਿਸ ਨੇ ਦੀਪਕ ਟੀਨੂ ਦੀ ਪ੍ਰੇਮਿਕਾ ਦਾ ਰਿਮਾਂਡ ਲਿਆ ਹੈ। ਦੇਖਣਯੋਗ ਹੋਵੇਗਾ ਕਿ ਪੁਲਿਸ ਦੀਪਕ ਟੀਨੂ ਦੀ ਪਿਆਰ ਦੀ ਪੌੜੀ ਜ਼ਰੀਏ ਉਸ ਦੇ ਟਿਕਾਣੇ ਤੱਕ ਪੁੱਜ ਸਕੇਗੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਐਸ ਡੀ ਕਾਲਜ ਦੀਆਂ ਲੜਕੀਆਂ ਅਤੇ ਬੁਢਲਾਡਾ ਕਾਲਜ ਦੇ ਲੜਕਿਆਂ ਨੇ ਬਾਜ਼ੀ ਮਾਰੀ

Next Post

ਲੈਟਰ-ਟੂ-ਸੀਐਮ : ਸਰਕਾਰੀ ਕੰਨਾਂ ਦੇ ਪਰਦੇ ’ਤੇ ਲੱਗੀ ਕਰਾਰੀ ਠੋਕਰ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਲੈਟਰ-ਟੂ-ਸੀਐਮ : ਸਰਕਾਰੀ ਕੰਨਾਂ ਦੇ ਪਰਦੇ ’ਤੇ ਲੱਗੀ ਕਰਾਰੀ ਠੋਕਰ

ਲੈਟਰ-ਟੂ-ਸੀਐਮ : ਸਰਕਾਰੀ ਕੰਨਾਂ ਦੇ ਪਰਦੇ ’ਤੇ ਲੱਗੀ ਕਰਾਰੀ ਠੋਕਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend