Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

SYL : ਮਾਨ ਤੇ ਖੱਟਰ 14 ਅਕਤੂਬਰ ਨੂੰ ਹੋਣਗੇ ਆਹਮੋ ਸਾਹਮਣੇ

Nirmal Pandori by Nirmal Pandori
10/11/2022
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 11 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 14 ਅਕਤੂਬਰ ਨੂੰ ਐੱਸਵਾਈਐੱਲ ਮੁੱਦੇ ‘ਤੇ ਮੀਟਿੰਗ ਕਰਨਗੇ। ਦੋਵੇਂ ਸੂਬਿਆਂ ਦੇ ਮੁੱਖ ਮੰਤਰੀ ਕਈ ਵਰ੍ਹਿਆਂ ਤੋਂ ਲਟਕਦੇ ਆ ਰਹੇ ਇਸ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰਨਗੇ। ਪੰਜਾਬ ਤੇ ਹਰਿਆਣਾ ਦੇ ਲੋਕਾਂ ਦੀਆਂ ਨਜ਼ਰਾਂ ਦੋਵੇਂ ਮੁੱਖ ਮੰਤਰੀਆਂ ਦੀ ਇਸ ਮੀਟਿੰਗ ‘ਤੇ ਲੱਗ ਗਈਆਂ ਹਨ। ਧਿਆਨ ਰਹੇ ਕਿ ਐਸਵਾਈਐਲ ਦਾ ਮੁੱਦਾ ਲੰਮੇ ਸਮੇਂ ਤੋਂ ਸੁਪਰੀਮ ਕੋਰਟ ਵਿੱਚ ਸੁਣਵਾਈ ਅਧੀਨ ਹੈ ਅਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹੁਕਮ ਦਿੱਤਾ ਸੀ ਕਿ ਇਸ ਸੰਵੇਦਨਸ਼ੀਲ ਮੁੱਦੇ ‘ਤੇ ਪੰਜਾਬ ਤੇ ਹਰਿਆਣਾ ਨੂੰ ਇਕੱਠੇ ਬਿਠਾ ਕੇ ਗੱਲਬਾਤ ਕੀਤੀ ਜਾਵੇ। ਦੂਜੇ ਸੂਬਿਆਂ ਨੂੰ ਪਾਣੀ ਦੇਣ ਦੇ ਮਾਮਲੇ ‘ਤੇ ਪੰਜਾਬ ਦਾ ਇੱਕੋ ਸਟੈਂਡ ਰਿਹਾ ਹੈ ਕਿ ਪੰਜਾਬ ‘ਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਵੇਖਦੇ ਹੋਏ ਹੋਰ ਕਿਸੇ ਸੂਬੇ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ। ਪੰਜਾਬ ਦੀ ਦਲੀਲ ਹੈ ਕਿ ਐਸਵਾਈਐਲ ਦਾ ਮੁੱਦਾ ਰਿਪੇਰੀਅਨ ਕਾਨੂੰਨ ਤਹਿਤ ਹੱਲ ਹੋਣਾ ਚਾਹੀਦਾ ਹੈ ਜਿਸ ਦੇ ਅਨੁਸਾਰ ਸਤਲੁਜ, ਬਿਆਸ ਦਰਿਆ ਦੇ ਪਾਣੀਆਂ ਤੇ ਪੰਜਾਬ ਦਾ ਪਹਿਲਾ ਹੱਕ ਹੈ। ਐਸਵਾਈਐਲ ਦਾ ਮੁੱਦਾ ਸੰਵੇਦਨਸ਼ੀਲ ਇਸ ਕਰਕੇ ਵੀ ਬਣ ਚੁੱਕਾ ਹੈ ਕਿਉਂਕਿ ਅਕਾਲੀ- ਭਾਜਪਾ ਸਰਕਾਰ ਨੇ ਇਹ ਨਹਿਰ ਕੱਢਣ ਲਈ ਲੋਕਾਂ ਤੋਂ ਅਕਵਾਇਰ ਕੀਤੀ ਜ਼ਮੀਨ ਵੀ ਵਾਪਸ ਕਰ ਦਿੱਤੀ ਸੀ ਅਤੇ ਹਰਿਆਣਾ ਸਰਕਾਰ ਵੱਲੋਂ ਦਿੱਤੇ ਪੈਸੇ ਵੀ ਮੋੜ ਦਿੱਤੇ ਸਨ, ਜਿਸ ਤੋਂ ਬਾਅਦ ਇਸ ਮਾਮਲੇ ‘ਤੇ ਹਾਲਾਤ ਕੁਝ ਇਸ ਤਰ੍ਹਾਂ ਵੀ ਬਣੇ ਹੋਏ ਹਨ ਕਿ ਸਿਰਫ਼ ਸੁਪਰੀਮ ਕੋਰਟ ਵੱਲੋਂ ਕਿਸੇ ਵੀ ਧਿਰਾਂ ਦੇ ਦਿੱਤੇ ਹੁਕਮ ਇਸ ਮਾਮਲੇ ਦਾ ਹੱਲ ਨਹੀਂ ਕਰ ਸਕਦੇ। ਸੁਪਰੀਮ ਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਨੂੰ ਮਿਲ ਬੈਠ ਕੇ ਹੱਲ ਕੱਢਣ ਦੇ ਦਿੱਤੇ ਮਸ਼ਵਰੇ ਨੂੰ ਵੀ ਇਸੇ ਸੰਦਰਭ ਵਿੱਚ ਹੀ ਵੇਖਿਆ ਜਾ ਰਿਹਾ ਹੈ।ਦੂਜੇ ਪਾਸੇ ਐਸਵਾਈਐਲ ਦਾ ਮੁੱਦਾ ਆਮ ਆਦਮੀ ਪਾਰਟੀ ਲਈ ਪ੍ਰੀਖਿਆ ਦੀ ਘੜੀ ਬਣਿਆ ਹੋਇਆ ਹੈ ਕਿਉਂਕਿ ਜੇਕਰ ਭਗਵੰਤ ਮਾਨ ਪੰਜਾਬ ਦੇ ਉਲਟ ਨਹੀਂ ਚੱਲ ਸਕਦੇ ਤਾਂ ਅਰਵਿੰਦ ਕੇਜਰੀਵਾਲ ਹਰਿਆਣੇ ਦੇ ਖਿਲਾਫ ਖੁੱਲ੍ਹ ਕੇ ਨਹੀਂ ਖੜ੍ਹ ਸਕਦੇ।14 ਅਕਤੂਬਰ ਨੂੰ ਹੋਣ ਜਾ ਰਹੀ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਦਾ ਸਟੈਂਡ ਸਪੱਸ਼ਟ ਹੋਣ ਦੇ ਆਸਾਰ ਹਨ। ਵੇਖਣਯੋਗ ਹੋਵੇਗਾ ਕਿ ਇਸ ਮੀਟਿੰਗ ਵਿੱਚ ਭਗਵੰਤ ਮਾਨ ਪੰਜਾਬ ਦੇ ਮੌਜੂਦਾ ਹਾਲਾਤਾਂ ਅਨੁਸਾਰ ਆਪਣਾ ਪੱਖ ਰੱਖਦੇ ਹਨ ਜਾਂ ਫਿਰ ਆਪਣੀ ਹਾਈ ਕਮਾਂਡ ਦੇ ਅਨੁਸਾਰ ਚਲਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਪੁਰਸਕਾਰਾਂ ਲਈ ਅਰਜ਼ੀਆਂ ਮੰਗੀਆਂ

Next Post

ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਮੁਫਤ ਸਿਖਲਾਈ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਮੁਫਤ ਸਿਖਲਾਈ

ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਮੁਫਤ ਸਿਖਲਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend