Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਝੋਨਾ ਚੋਰਾਂ ਦੀ ਚਾਂਦੀ, ਆੜ੍ਹਤੀਏ ਪ੍ਰੇਸ਼ਾਨ, ਪੁਲਿਸ ’ਤੇ ਗੱਲ ਨਾ ਸੁਣਨ ਦੇ ਦੋਸ਼

Nirmal Pandori by Nirmal Pandori
10/15/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਝੋਨਾ ਚੋਰਾਂ ਦੀ ਚਾਂਦੀ, ਆੜ੍ਹਤੀਏ ਪ੍ਰੇਸ਼ਾਨ, ਪੁਲਿਸ ’ਤੇ ਗੱਲ ਨਾ ਸੁਣਨ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਹੰਡਿਆਇਆ ਮੰਡੀ ’ਚੋਂ ਲਗਾਤਾਰ ਦੋ ਰਾਤਾਂ ਚੋਰਾਂ ਨੇ ਕੀਤੇ ਝੋਨੇ ਦੇ ਗੱਟੇ ਚੋਰੀ

— ਮੰਤਰੀ ਜੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਧਿਆਨ ਰੱਖੋ ਪਰ .. ..!

ਬਰਨਾਲਾ, 15 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

Gee98 Ads

ਅਨਾਜ ਮੰਡੀਆਂ ’ਚੋਂ ਰਾਤ ਸਮੇਂ ਝੋਨੇ ਦੇ ਗੱਟੇ ਚੋਰੀ ਹੋਣ ਦੀਆਂ ਘਟਨਾਵਾਂ ਨੇ ਵਪਾਰੀਆਂ ਦੇ ਨੱਕ ’ਚ ਦਮ ਕੀਤਾ ਹੋਇਆ ਹੈ। 11 ਅਕਤੂਬਰ ਅਨਾਜ ਮੰਡੀ ਬਰਨਾਲਾ ’ਚ ਪੁੱਜੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੇ ਧਿਆਨ ਵਿੱਚ ਵੀ ਮੰਡੀ ਦੇ ਮਜ਼ਦੂਰਾਂ ਨੇ ਚੋਰੀ ਸੰਬੰਧੀ ਸਮੱਸਿਆ ਲਿਆਂਦੀ ਪ੍ਰੰਤੂ ਇਸ ਦੇ ਬਾਵਜੂਦ ਵੀ ਮੰਡੀਆਂ ਵਿੱਚੋਂ ਝੋਨੇ ਦੇ ਗੱਟੇ ਚੋਰੀ ਹੋਣ ਦੀਆਂ ਘਟਨਾਵਾਂ ਬਾਦਸਤੂਰ ਜਾਰੀ ਹਨ। ਕੈਬਨਿਟ ਮੰਤਰੀ ਨੇ ਮੌਕੇ ’ਤੇ ਹਾਜ਼ਰ ਡਿਪਟੀ ਕਮਿਸ਼ਨਰ ਅਤੇ ਉੱਚ ਪੁਲਿਸ ਅਧਿਕਾਰੀਆਂ ਨੂੰ ਰਾਤ ਸਮੇਂ ਮੰਡੀਆਂ ਦੇ ਆਸ-ਪਾਸ ਗਸ਼ਤ ਵਧਾਉਣ ਦੇ ਹੁਕਮ ਵੀ ਦਿੱਤੇ ਪ੍ਰੰਤੂ ਪਰਨਾਲਾ ਉੱਥੇ ਦਾ ਉੱਥੇ ਹੀ ਹੈ। ਹੰਡਿਆਇਆ ਅਨਾਜ ਮੰਡੀ ਵਿੱਚ ਵੀ ਝੋਨੇ ਦੀ ਚੋਰੀ ਦੀਆਂ ਘਟਨਾਵਾਂ ਨੇ ਵਪਾਰੀਆਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਇਸ ਸੰਬੰਧੀ ਗੱਲਬਾਤ ਕਰਦੇ ਹੋਏ ਵਪਾਰੀ ਰਵੀ ਕੁਮਾਰ ਨੇ ਦੱਸਿਆ ਕਿ 12 ਅਕਤੂਬਰ ਦੀ ਰਾਤ ਨੂੰ ਉਨ੍ਹਾਂ ਦੇ ਫੜ ’ਚੋਂ 12 ਗੱਟੇ ਚੋਰੀ ਹੋਏ ਅਤੇ 13 ਅਕਤੂਬਰ ਦੀ ਰਾਤ ਨੂੰ ਅਸ਼ਵਨੀ ਕੁਮਾਰ ਦੇ ਫੜ ’ਚੋਂ 28 ਗੱਟੇ ਚੋਰੀ ਹੋਏ ਅਤੇ 14 ਅਕਤੂਬਰ ਦੀ ਰਾਤ ਵੀ ਚੋਰ ਆਏ ਪੰਤੂ ਮਜ਼ਦੂਰਾਂ ਨੂੰ ਪਤਾ ਲੱਗਣ ’ਤੇ ਭੱਜ ਗਏ। ਉਨ੍ਹਾਂ ਕਿਹਾ ਕਿ ਚੋਰ ਰਾਤ ਸਮੇਂ ਕਰੀਬ 2 ਵਜੇ ਤੋਂ ਬਾਅਦ ਚੋਰੀ ਕਰਦੇ ਹਨ ਜਿਸ ਵੇਲੇ ਮਜ਼ਦੂਰ ਥੱਕ ਹਾਰ ਕੇ ਸੌਂ ਜਾਂਦੇ ਹਨ। ਇੱਕ ਪਾਸੇ ਚੋਰਾਂ ਨੇ ਵਪਾਰੀਆਂ ਦਾ ਲੱਕ ਤੋੜਿਆ ਹੋਇਆ ਹੈ ਦੂਜੇ ਪਾਸੇ ਪੁਲਿਸ ਵਪਾਰੀਆਂ ਦੀ ਗੱਲ ਨਹੀਂ ਸੁਣ ਰਹੀ। ਰਵੀ ਕੁਮਾਰ ਨੇ ਦੱਸਿਆ ਕਿ ਜਦ ਝੋਨੇ ਦੀ ਚੋਰੀ ਸੰਬੰਧੀ ਪੁਲਿਸ ਚੌਂਕੀ ਹੰਡਿਆਇਆ ਵਿਖੇ ਇਤਲਾਹ ਦੇਣ ਗਏ ਤਾਂ ਪੁਲਿਸ ਕਰਮਚਾਰੀਆਂ ਨੇ ਰਿਪੋਰਟ ਲਿਖਣ ਦੇ ਬਜਾਏ ਕਿਹਾ ਕਿ ਪਹਿਲਾਂ ਚੋਰਾਂ ਦੇ ਨਾਮ ਦੱਸੋ। ਰਵੀ ਕੁਮਾਰ ਨੇ ਦੱਸਿਆ ਕਿ ਆਲਟੋ ਗੱਡੀ ਵਿੱਚੋਂ ਉੱਤਰਦੇ ਹੋਏ ਬੰਦਿਆਂ ਦੀ ਸੀਸੀਟੀਵੀ ਫੁਟੇਜ਼ ਵੀ ਪੁਲਿਸ ਨੂੰ ਦਿੱਤੀ ਹੈ ਪ੍ਰੰਤੂ ਫਿਰ ਵੀ ਪੁਲਿਸ ਰਿਪੋਰਟ ਦਰਜ ਕਰਨ ਤੋਂ ਆਨਾਕਾਨੀ ਕਰ ਰਹੀ ਹੈ। ਸਵਾਲ ਉਠਦੇ ਹਨ ਕਿ ਕੈਬਨਿਟ ਮੰਤਰੀ ਵੱਲੋਂ ਡਿਪਟੀ ਕਮਿਸ਼ਨਰ, ਐਸਪੀਡੀ ਅਤੇ ਜ਼ਿਲਾ ਮੰਡੀ ਅਫ਼ਸਰ ਨੂੰ ਆਹਮੋ-ਸਾਹਮਣੇ ਆਮ ਲੋਕਾਂ ਤੇ ਪੱਤਰਕਾਰਾਂ ਦੀ ਹਾਜ਼ਰੀ ’ਚ ਮੰਡੀਆਂ ’ਚ ਹੋ ਰਹੀ ਚੋਰੀ ਸੰਬੰਧੀ ਸਖ਼ਤ ਕਦਮ ਚੁੱਕਣ ਦੀ ਹਦਾਇਤ ਦਿੱਤੀ ਪ੍ਰੰਤੂ ਫਿਰ ਵੀ ਅਧਿਕਾਰੀਆਂ ਦੇ ਕੰਨ ’ਤੇ ਜੂੰਅ ਤੱਕ ਨਹੀਂ ਸਰਕੀ ਅਤੇ ਝੋਨਾ ਚੋਰ ਪੂਰੀ ਮੌਜ ਮਸਤੀ ਨਾਲ ਬਿਨ੍ਹਾਂ ਕਿਸੇ ਡਰ ਭੈਅ ਤੋਂ ਵਪਾਰੀਆਂ ਦੀਆਂ ਜ਼ੇਬਾਂ ਕੱਟ ਰਹੇ ਹਨ ਹੈਰਾਨੀ ਇਸ ਗੱਲ ਦੀ ਵੀ ਹੈ ਥਾਂ-ਥਾਂ ’ਤੇ ਸੀਸੀਟੀਵੀ ਕੈਮਰੇ ਲੱਗੇ ਹੋਣ ਦੇ ਬਾਵਜੂਦ ਵੀ ਪੁਲਿਸ ਚੌਂਕੀ ਹੰਡਿਆਇਆ ਦੇ ਮੁਲਾਜ਼ਮ ਚੋਰੀ ਦਾ ਸ਼ਿਕਾਰ ਵਪਾਰੀਆਂ ਤੋਂ ਚੋਰਾਂ ਦੇ ਨਾਮ ਪੁੱਛ ਰਹੇ ਹਨ ਅਤੇ ਮੁੱਢਲੀ ਰਿਪੋਰਟ ਤੱਕ ਵੀ ਦਰਜ ਨਹੀਂ ਕਰ ਰਹੇ। ਇਸ ਸੰਬੰਧੀ ਜਦ ਚੌਕੀ ਇੰਚਾਰਜ ਸਰਬਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨਾਂ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਚੈੱਕ ਕੀਤੀ ਜਾ ਰਹੀ ਹੈ, ਜਿਸ ਤਰਾਂ ਵੀ ਫੀਡ ਬੈਕ ਮਿਲੇਗੀ ਉਸ ਦੇ ਆਧਾਰ ’ਤੇ ਚੋਰਾਂ ਦੀ ਸਨਾਖ਼ਤ ਕਰਕੇ ਪੁਲਿਸ ਕਾਰਵਾਈ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
Load More
Previous Post

ਦਿਵਿਆਂਗਜਨਾਂ ਨੂੰ ਸਹਾਇਕ ਉਪਕਰਣ ਮਹੁੱਈਆ ਕਰਵਾਉਣ ਲਈ ਅਸੈੱਸਮੈਂਟ ਕੈਂਪ ਨਵੰਬਰ ‘ਚ

Next Post

ਸਿੱਖਿਅਤ ਹੋ ਕੇ ਹੀ ਨੌਜਵਾਨ ਪੀੜ੍ਹੀ ਦੇਸ਼ ਦੀ ਵਾਗਡੋਰ ਸੰਭਾਲ ਸਕਦੀ ਹੈ- ਨਿਰਮਲ ਦੋਸਤ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
Load More
Next Post
ਸਿੱਖਿਅਤ ਹੋ ਕੇ ਹੀ ਨੌਜਵਾਨ ਪੀੜ੍ਹੀ ਦੇਸ਼ ਦੀ ਵਾਗਡੋਰ ਸੰਭਾਲ ਸਕਦੀ ਹੈ- ਨਿਰਮਲ ਦੋਸਤ

ਸਿੱਖਿਅਤ ਹੋ ਕੇ ਹੀ ਨੌਜਵਾਨ ਪੀੜ੍ਹੀ ਦੇਸ਼ ਦੀ ਵਾਗਡੋਰ ਸੰਭਾਲ ਸਕਦੀ ਹੈ- ਨਿਰਮਲ ਦੋਸਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend