Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਹਿਤ ਦੇ ਮੱਕੇ ਦੀਆਂ ਦੋ ਧੀਆਂ ਦੀਪਾਲੀ ਤੇ ਸ਼੍ਰੇਯਾ ਬਣੀਆਂ ਜੱਜ

Nirmal Pandori by Nirmal Pandori
10/19/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਾਹਿਤ ਦੇ ਮੱਕੇ ਦੀਆਂ ਦੋ ਧੀਆਂ ਦੀਪਾਲੀ ਤੇ ਸ਼੍ਰੇਯਾ ਬਣੀਆਂ ਜੱਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 19 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਬਰਨਾਲਾ ਸ਼ਹਿਰ ਦੀਆਂ ਦੋ ਲੜਕੀਆਂ ਨੇ ਹਰਿਆਣਾ ਜੁਡੀਸ਼ੀਅਲ ਪ੍ਰੀਖਿਆ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀ ਹਾਸਲ ਕਰਦਿਆਂ ਆਪਣਾ ਜੱਜ ਬਣਨ ਦਾ ਸੁਪਨਾ ਸਾਕਾਰ ਕੀਤਾ ਹੈ। ਦੀਪਾਲੀ ਸਿੰਗਲਾ ਪੁੱਤਰੀ ਪ੍ਰਦੀਪ ਸਿੰਗਲਾ ਵਾਸੀ ਮਹੇਸ਼ ਨਗਰ ਬਰਨਾਲਾ ਨੇ ਹਰਿਆਣਾ ਜੁਡੀਸ਼ੀਅਲ ਸੇਵਾ ਦੀ ਪ੍ਰੀਖਿਆ ਵਿੱਚੋਂ ਚੌਥਾ ਸਥਾਨ ਲੈ ਕੇ ਬਰਨਾਲਾ ਜ਼ਿਲ੍ਹੇ ਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੀਪਾਲੀ ਸਿੰਗਲਾ ਦੇ ਪਿਤਾ ਪ੍ਰਦੀਪ ਸਿੰਗਲਾ ਤੇ ਮਾਤਾ ਰਿਤੂ ਸਿੰਗਲਾ ਨੇ ਕਿਹਾ ਕਿ ਸਾਨੂੰ ਸਾਡੀ ਪੁੱਤਰੀ ਤੇ ਸਾਨੂੰ ਪੂਰਾ ਮਾਣ ਹੈ ਅਤੇ ਸਾਡੀ ਪੁੱਤਰੀ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਧੀਆਂ ਹਰ ਖ਼ੇਤਰ ਵਿੱਚ ਅੱਗੇ ਆ ਰਹੀਆਂ ਹਨ। ਦੀਪਾਲੀ ਨੇ ਦੱਸਿਆ ਕਿ ਉਸ ਨੇ ਦਸਵੀਂ ਦੀ ਪ੍ਰੀਖਿਆ ਸੈਕਰਡ ਹਾਰਟ ਕਾਨਵੈਂਟ ਸਕੂਲ ਰਾਏਕੋਟ ਰੋਡ ਬਰਨਾਲਾ ਅਤੇ ਐੱਲਐੱਲਬੀ ਪੰਜਾਬ ਯੂਨੀਵਰਸਿਟੀ ਚੰਡੀਗੜ ਤੋਂ ਪਾਸ ਕੀਤੀ। ਦੀਪਾਲੀ ਨੇ ਕਿਹਾ ਕਿ ਉਸ ਦੀ ਬਚਪਨ ਤੋਂ ਹੀ ਜੁਡੀਸ਼ੀਅਲ ਵਿੱਚ ਜਾਣ ਦੀ ਇੱਛਾ ਸੀ ਅਤੇ ਜੱਜ ਬਨਣਾ ਮੇਰਾ ਇਹ ਸੁਪਨਾ ਸਾਕਾਰ ਹੋਇਆ ਹੈ। ਦੀਪਾਲੀ ਦੀ ਇਸ ਪ੍ਰਾਪਤੀ ’ਤੇ ਜਿੱਥੇ ਉਸ ਦੇ ਮਾਪਿਆਂ ਅਤੇ ਹੋਰ ਪਰਿਵਾਰਕ ਮੈਂਬਰਾਂ ਵੱਲੋਂ ਮੂੰਹ ਮਿੱਠਾ ਕਰਵਾਇਆ ਗਿਆ ਉੱਥੇ ਸ਼ਹਿਰ ਵਾਸੀਆਂ ਵੱਲੋਂ ਉਨਾਂ ਨੂੰ ਵਧਾਈ ਦਿੱਤੀ ਗਈ। ਇਸ ਤਰਾਂ ਸ਼ਹਿਰ ਬਰਨਾਲਾ ਦੇ ਹੰਡਿਆਇਆ ਬਾਜ਼ਾਰ ਵਿੱਚ ਰਹਿਣ ਵਾਲੀ 26 ਸਾਲਾ ਸ਼੍ਰੇਯਾ ਬਾਂਸਲ ਨੇ ਹਰਿਆਣਾ ਜੁਡੀਸ਼ੀਅਲ ਦੀ ਪ੍ਰੀਖਿਆ ਵਿੱਚ 14ਵਾਂ ਸਥਾਨ ਹਾਸਲ ਕਰਕੇ ਸ਼ਹਿਰ ਬਰਨਾਲਾ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ। ਸ਼੍ਰੇਯਾ ਬਾਂਸਲ ਦੇ ਪਿਤਾ ਹਰਸ ਬਾਂਸਲ ਜੋ ਇੱਕ ਵਪਾਰੀ ਹਨ ਨੇ ਆਪਣੀ ਬੇਟੀ ਦਾ ਮੂੰਹ ਮਿੱਠਾ ਕਰਵਾਉਂਦਿਆਂ ਦੱਸਿਆ ਕਿ ਸ਼੍ਰੇਯਾ ਬਾਂਸਲ ਨੇ ਸਫ਼ਲਤਾ ਪਹਿਲੀ ਵਾਰ ਵਿੱਚ ਹੀ ਹਾਸਲ ਕੀਤੀ ਹੈ। ਸ਼੍ਰੇਯਾ ਬਾਂਸਲ ਨੇ ਦੱਸਿਆ ਉਸ ਨੇ ਮੁਢਲੀ ਪੜਾਈ ਸੈਕਰਡ ਹਾਰਟ ਕਾਨਵੈਂਟ ਸਕੂਲ ਬਰਨਾਲਾ ਤੋਂ ਪ੍ਰਾਪਤ ਕਰਨ ਉਪਰੰਤ ਸੈਕੰਡਰੀ ਸਿੱਖਿਆ ਐੱਸ ਡੀ ਸਕੂਲ ਚੰਡੀਗੜ ਤੋਂ ਪ੍ਰਾਪਤ ਕੀਤੀ । ਸਾਲ 2019 ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ ਤੋਂ ਐੱਲ.ਐੱਲ.ਬੀ ਦੀ ਪ੍ਰੀਖਿਆ ਪਾਸ ਕਰਕੇ ਅਤੇ ਐੱਲ.ਐਲ.ਐਮ ਕੁਰਕਸ਼ੇਤਰਾ ਯੂਨੀਵਰਸਿਟੀ ਤੋਂ ਪਾਸ ਕੀਤੀ। ਇਸ ਉਪਰੰਤ ਜੁਡੀਸ਼ੀਅਲ ਪ੍ਰੀਖਿਆ ਦੀ ਤਿਆਰੀ ਚੰਡੀਗੜ ਦੀ ਇੱਕ ਸੰਸੰਥਾ ਤੋਂ ਸ਼ੁਰੂ ਕੀਤੀ। ਉਨਾਂ ਦੱਸਿਆ ਕਿ ਜੁਡੀਸ਼ੀਅਲ ਵਿੱਚ ਜਾਣ ਦਾ ਜਜਬਾ ਉਸ ਨੂੰ ਆਪਣੇ ਦਾਦਾ ਜੀ ਤੋਂ ਮਿਲਿਆ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਵੱਲੋਂ ਗੁਰਮੀਤ ਸਿੰਘ ਮੀਤ ਹੇਅਰ ਕੈਬਨਿਟ ਮੰਤਰੀ ਦੀ ਕੋਠੀ ਦਾ ਕੀਤਾ ਘਿਰਾਓ

Next Post

ਜ਼ਿਲ੍ਹਾ ਕਚਿਹਰੀਆਂ ਬਰਨਾਲਾ ‘ਚ ਕੌਮੀ ਲੋਕ ਅਦਾਲਤ 12 ਨਵੰਬਰ ਨੂੰ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਜ਼ਿਲ੍ਹਾ ਕਚਿਹਰੀਆਂ ਬਰਨਾਲਾ ‘ਚ ਕੌਮੀ ਲੋਕ ਅਦਾਲਤ 12 ਨਵੰਬਰ ਨੂੰ

ਜ਼ਿਲ੍ਹਾ ਕਚਿਹਰੀਆਂ ਬਰਨਾਲਾ ‘ਚ ਕੌਮੀ ਲੋਕ ਅਦਾਲਤ 12 ਨਵੰਬਰ ਨੂੰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend