Skip to main content

Gee 98News

ਬੀਬੀ ਦੀ ਬਗ਼ਾਵਤ : ਐਸਜੀਪੀਸੀ ਪ੍ਰਧਾਨ ਦੀ ਚੋਣ ‘ਚ ਪੈਣਗੇ ਪਟਾਕੇ

ਬੀਬੀ ਦੀ ਬਗ਼ਾਵਤ : ਐਸਜੀਪੀਸੀ ਪ੍ਰਧਾਨ ਦੀ ਚੋਣ ‘ਚ ਪੈਣਗੇ ਪਟਾਕੇ

ਬਰਨਾਲਾ 23 ਅਕਤੂਬਰ (ਨਿਰਮਲ ਸਿੰਘ ਪੰਡੋਰੀ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ 9 ਨਵੰਬਰ ਨੂੰ ਹੋ ਰਹੀ ਹੈ । ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਚੋਣ ਲੜਨ ਦਾ ਐਲਾਨ ਕਰਕੇ ਮਾਹੌਲ ਵਿਚ ਦਿਲਚਸਪੀ ਪੈਦਾ ਕਰ ਦਿੱਤੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਨਵੰਬਰ ਮਹੀਨੇ ਦੇ ਅਖੀਰਲੇ ਦਿਨਾਂ ਵਿੱਚ ਹੁੰਦੀ ਹੈ ਪ੍ਰੰਤੂ ਇਸ ਵਾਰ ਇਹ ਚੋਣ ਪ੍ਰਕਿਰਿਆ ਪਹਿਲਾਂ ਰੱਖ ਲਈ ਗਈ ਹੈ । ਬੀਬੀ ਜਗੀਰ ਕੌਰ ਨੇ ਮੰਗ ਕੀਤੀ ਸੀ ਕਿ ਕਮੇਟੀ ਦੇ ਪ੍ਰਧਾਨ ਅਤੇ ਕਾਰਜਕਾਰੀ ਕਮੇਟੀ ਦੀ ਚੋਣ ਪ੍ਰਕਿਰਿਆ ਨੂੰ ਅੱਗੇ ਕੀਤਾ ਜਾਵੇ ਪਰੰਤੂ ਉਨ੍ਹਾਂ ਦੀ ਮੰਗ ਨਹੀਂ ਮੰਨੀ ਗਈ। ਬੀਬੀ ਜਗੀਰ ਕੌਰ ਵੱਲੋਂ ਪ੍ਰਧਾਨਗੀ ਲਈ ਚੋਣ ਲੜਨ ਦੇ ਐਲਾਨ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਨਾਲ ਰਾਬਤਾ ਵੀ ਸ਼ੁਰੂ ਕਰ ਦਿੱਤਾ ਹੈ । ਦੂਜੇ ਪਾਸੇ ਸੁਖਦੇਵ ਸਿੰਘ ਢੀਂਡਸਾ ਨੇ ਵੀ ਕਿਹਾ ਹੈ ਕਿ ਉਨ੍ਹਾਂ ਦੇ ਧੜੇ ਨਾਲ ਸਬੰਧਤ ਸਾਰੇ ਮੈਂਬਰ ਬਾਦਲਾਂ ਵੱਲੋਂ ਖੜ੍ਹੇ ਕੀਤੇ ਪ੍ਰਧਾਨ ਦੇ ਖ਼ਿਲਾਫ਼ ਚੋਣ ਲੜਨ ਵਾਲੇ ਨੂੰ ਵੋਟਾਂ ਪਾਉਣਗੇ। ਪੰਜਾਬ ਦੇ ਰਾਜਨੀਤਕ ਹਲਕਿਆਂ ਵਿੱਚ ਬੀਬੀ ਜਗੀਰ ਕੌਰ ਦੇ ਫ਼ੈਸਲੇ ਨੂੰ ਹੈਰਾਨੀਜਨਕ ਤਰੀਕੇ ਨਾਲ ਵੇਖਿਆ ਜਾ ਰਿਹਾ ਹੈ। ਵੇਖਣਯੋਗ ਹੋਵੇਗਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਬੀਬੀ ਜਗੀਰ ਕੌਰ ਨੂੰ ਮਨਾ ਲਿਆ ਜਾਂਦਾ ਹੈ ਜਾਂ ਫਿਰ ਉਹ ਆਪਣੇ ਫੈਸਲੇ ‘ਤੇ ਅੜੇ ਰਹਿਣਗੇ। ਬਹਰਹਾਲ ! ਬੀਬੀ ਜੀ ਚੋਣ ਲੜਦੇ ਹਨ ਜਾਂ ਨਹੀਂ ਇਹ ਤਾਂ ਸਮੇਂ ਦੀ ਬੁੱਕਲ ਵਿੱਚ ਹੈ ਪ੍ਰੰਤੂ ਇੱਕ ਗੱਲ ਸਪੱਸ਼ਟ ਹੈ ਕਿ ਜੇਕਰ ਬੀਬੀ ਜਗੀਰ ਕੌਰ ਪ੍ਰਧਾਨ ਦੀ ਚੋਣ ਲੜਦੇ ਹਨ ਤਾਂ ਇਸ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਪ੍ਰਕਿਰਿਆ ਗਰੀਨ ਦੀਵਾਲੀ ਵਰਗੀ ਨਹੀਂ ਹੋਵੇਗੀ।

Gee98 Ads

error: Content is protected !!