Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਗਾਂਹਵਧੂ ਕਿਸਾਨ ਦਾ ਨਾਮ ਮਲਕੀਤ… ਵਾਤਾਵਰਨ ਨਾਲ ਪਾਈ ਪ੍ਰੀਤ

Nirmal Pandori by Nirmal Pandori
10/26/2022
in ਖੇਤੀਬਾੜੀ, ਤਾਜ਼ਾ ਖ਼ਬਰ -, ਪੰਜਾਬ
Reading Time: 1 min read
A A
0
ਅਗਾਂਹਵਧੂ ਕਿਸਾਨ ਦਾ ਨਾਮ ਮਲਕੀਤ… ਵਾਤਾਵਰਨ ਨਾਲ ਪਾਈ ਪ੍ਰੀਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

*18 ਏਕੜ ‘ਚ ਕਰਦਾ ਹੈ ਵਾਹੀ, 5 ਸਾਲਾਂ ਤੋਂ ਫਸਲੀ ਰਹਿੰਦ-ਖੂੰਹਦ ਨੂੰ ਨਹੀਂ ਲਾਈ ਅੱਗ

ਬਰਨਾਲਾ 26 ਅਕਤੂਬਰ ( ਨਿਰਮਲ ਸਿੰਘ ਪੰਡੋਰੀ )

ਜ਼ਿਲ੍ਹਾ ਬਰਨਾਲਾ ਦੇ ਬਲਾਕ ਮਹਿਲ ਕਲਾਂ ਦਾ ਅਗਾਂਹਵਧੂ ਕਿਸਾਨ ਮਲਕੀਤ ਸਿੰਘ ਹੋਰਨਾਂ ਕਿਸਾਨਾਂ ਲਈ ਮਿਸਾਲ ਹੈ, ਜੋ ਆਪਣੇ ਤਿੰਨ ਪੁੱਤਾਂ ਸਮੇਤ ਕਰੀਬ 18 ਏਕੜ ਵਿੱਚ ਵਾਹੀ ਕਰਦਾ ਹੈ ਅਤੇ ਚਾਰਾਂ ਪਿਓ-ਪੁੱਤਾਂ ਨੇ ਕਰੀਬ ਪੰਜ ਸਾਲ ਤੋਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਹੈ। ਕਿਸਾਨ ਮਲਕੀਤ ਸਿੰਘ (67 ਸਾਲ) ਪੁੱਤਰ ਬਖਤੌਰ ਸਿੰਘ ਵਾਸੀ ਮਹਿਲ ਕਲਾਂ ਨੇ ਦੱਸਿਆ ਕਿ ਉਹ ਮੌਜੂਦਾ ਸਮੇਂ ਵਿਚ ਕਰੀਬ 18 ਕਿੱਲਿਆਂ ਵਿੱਚ ਖੇਤੀ ਕਰ ਰਹੇ ਹਨ ਅਤੇ ਝੋਨੇ ਤੋਂ ਇਲਾਵਾ ਆਲੂ, ਮੂੰਗੀ, ਮੱਕੀ ਆਦਿ ਲਾਉਂਦੇ ਹਨ। ਉਨ੍ਹਾਂ ਦੱਸਿਆ ਕਿ 5 ਸਾਲ ਪਹਿਲਾਂ ਉਨ੍ਹਾਂ ਨੂੰ ਮਹਿਸੂਸ ਹੋਇਆ ਕਿ ਝੋਨੇ ਅਤੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਜਿੱਥੇ ਧਰਤੀ ਦਾ ਸੀਨਾ ਬਲਦਾ ਹੈ, ਉਥੇ ਅਸਮਾਨ ਵੀ ਗੰਧਲਾ ਹੁੰਦਾ ਹੈ ਅਤੇ ਇਸ ਨਾਲ ਬਿਮਾਰੀਆਂ ਵੀ ਲੱਗਦੀਆਂ ਹਨ। ਇਸ ਮਗਰੋਂ ਉਨ੍ਹਾਂ ਨੇ ਖੇਤੀਬਾਡ਼ੀ ਵਿਭਾਗ ਤੇ ਹੋਰਨਾਂ ਥਾਵਾਂ ਤੋਂ ਜਾਣਕਾਰੀ ਲੈ ਕੇ ਮਲਚਰ ਤੇ ਉਲਟਾਵੇਂ ਹਲ ਆਦਿ ਮਸ਼ੀਨਰੀ ਸਬਸਿਡੀ ‘ਤੇ ਲਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਤਿੰਨ ਪੁੱਤ ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਤੇ ਪਰਮਜੀਤ ਸਿੰਘ ਵੀ ਉਨ੍ਹਾਂ ਨਾਲ ਖੇਤੀ ਕਰਦੇ ਹਨ। ਉਨ੍ਹਾਂ ਚਾਰਾਂ ਨੇ ਪਹਿਲਾਂ ਮਲਚਰ ਤੇ ਉਲਟਾਵੇਂ ਹਲਾਂ ਨਾਲ ਪਰਾਲੀ ਦਾ ਜ਼ਮੀਨ ‘ਚ ਨਿਬੇੜਾ ਸ਼ੁਰੂ ਕੀਤਾ ਤੇ ਉਸ ਮਗਰੋਂ ਹੁਣ ਪਰਾਲੀ ਦੀ ਤੂੜੀ ਬਣਾ ਕੇ ਅੱਗੇ ਵੇਚਦੇ ਹਨ। ਉਨ੍ਹਾਂ ਦੱਸਿਆ ਕਿ ਉਹ ਪਰਾਲੀ ਦੀ ਤੂੜੀ ਬਣਾ ਕੇ ਆਪਣੀ ਜ਼ਮੀਨ ਵਿੱਚ ਆਲੂ ਬੀਜ ਚੁੱਕੇ ਹਨ। ਇਸ ਤੋਂ ਇਲਾਵਾ ਓਹ ਮੱਕੀ ਅਤੇ ਮੂੰਗੀ ਆਦਿ ਵੀ ਲਾਉਂਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਪਰਾਲੀ ਨੂੰ ਅੱਗ ਲਾਉਣੀ ਬੰਦ ਕੀਤੀ ਹੈ, ਉਦੋਂ ਤੋਂ ਮਿੱਟੀ ਦਾ ਸਿਹਤ ਸੁਧਾਰ ਹੋਇਆ ਹੈ ਅਤੇ ਖੇਤੀ ਖਰਚੇ ਘਟੇ ਹਨ ਤੇ ਆਮਦਨ ਵਧੀ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਫਸਲੀ ਰਹਿੰਦ ਖੂੰਹਦ ਦਾ ਵਾਤਾਵਰਨ ਪੱਖੀ ਨਿਬੇੜਾ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਖੇਤੀਬਾਡ਼ੀ ਅਧਿਕਾਰੀਆਂ ਨੇ ਵੀ ਕਿਸਾਨ ਮਲਕੀਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਮਲਕੀਤ ਸਿੰਘ ਨੂੰ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮੁੱਖ ਖੇਤੀਬਾਡ਼ੀ ਅਫਸਰ ਡਾ. ਵਰਿੰਦਰ ਕੁਮਾਰ ਅਤੇ ਬਲਾਕ ਖੇਤੀਬਾਡ਼ੀ ਅਫਸਰ ਜਸਮੀਨ ਸਿੱਧੂ ਨੇ ਆਖਿਆ ਕਿ ਕਿਸਾਨ ਮਲਕੀਅਤ ਸਿੰਘ ਤੇ ਉਨ੍ਹਾਂ ਦੇ ਤਿੰਨੇ ਪੁੱਤ ਬਾਕੀ ਕਿਸਾਨਾਂ ਲਈ ਵੱਡੀ ਉਦਾਹਰਣ ਹਨ, ਜੋ ਵਾਤਾਵਰਨ ਸੰਭਾਲ ਵਿੱਚ ਯੋਗਦਾਨ ਪਾ ਰਹੇ ਹਨ ਤੇ ਖੇਤੀਬਾਡ਼ੀ ਮਹਿਕਮੇ ਦਾ ਇਸ ਮੁਹਿੰਮ ਵਿੱਚ ਸਾਥ ਦੇ ਰਹੇ ਹਨ। ਡਿਪਟੀ ਕਮਿਸ਼ਨਰ ਬਰਨਾਲਾ ਡਾ ਹਰੀਸ਼ ਨਈਅਰ ਨੇ ਅਗਾਂਹ ਵਧੂ ਕਿਸਾਨ ਮਲਕੀਤ ਸਿੰਘ ਦੇ ਉੱਦਮ ਦੀ ਸ਼ਲਾਘਾ ਕਰਦੇ ਹੋਏ ਜ਼ਿਲ੍ਹੇ ਦੇ ਬਾਕੀ ਕਿਸਾਨਾਂ ਨੂੰ ਵੀ ਮਲਕੀਤ ਸਿੰਘ ਵਰਗੇ ਕਿਸਾਨਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Previous Post

ਖੇਡਾਂ ਵਤਨ ਪੰਜਾਬ ਦੀਆਂ: ਬੈਡਮਿੰਟਨ ‘ਚ ਬਰਨਾਲਾ ਦੀ ਝੋਲੀ ਕਾਂਸੀ ਦਾ ਤਗ਼ਮਾ

Next Post

2 ਤੋਂ 4 ਨਵੰਬਰ ਤੱਕ ਲਾਏ ਜਾਣਗੇ ਦਿਵਿਆਂਗਜਨਾਂ ਲਈ ਅਸੈੱਸਮੈਂਟ ਕੈਂਪ: ਡਿਪਟੀ ਕਮਿਸ਼ਨਰ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
2 ਤੋਂ 4 ਨਵੰਬਰ ਤੱਕ ਲਾਏ ਜਾਣਗੇ ਦਿਵਿਆਂਗਜਨਾਂ ਲਈ  ਅਸੈੱਸਮੈਂਟ ਕੈਂਪ: ਡਿਪਟੀ ਕਮਿਸ਼ਨਰ

2 ਤੋਂ 4 ਨਵੰਬਰ ਤੱਕ ਲਾਏ ਜਾਣਗੇ ਦਿਵਿਆਂਗਜਨਾਂ ਲਈ ਅਸੈੱਸਮੈਂਟ ਕੈਂਪ: ਡਿਪਟੀ ਕਮਿਸ਼ਨਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend