Gee 98News

ਅਗਾਂਹਵਧੂ ਕਿਸਾਨ ਹਿਰਦੇਪਾਲ ਸਿੰਘ ਨੇ ਵਾਤਾਵਰਨ ਪੱਖੀ ਤਕਨੀਕਾਂ ਰਾਹੀਂ ਫ਼ਸਲੀ ਝਾੜ ਤੇ ਆਮਦਨ ਵਿੱਚ ਕੀਤਾ ਵਾਧਾ

ਬਰਨਾਲਾ, 28 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਬਲਾਕ ਮਹਿਲ ਕਲਾਂ ਦੇ ਪਿੰਡ ਛੀਨੀਵਾਲ ਕਲਾਂ ਦਾ ਵਸਨੀਕ ਹਿਰਦੇਪਾਲ ਸਿੰਘ ਇੱਕ ਅਗਾਂਹਵਧੂ ਕਿਸਾਨ ਹੈ, ਜਿਸ ਵੱਲੋਂ 20 ਏਕੜ ਰਕਬੇ ਵਿੱਚ ਵਾਤਾਵਰਨ ਪੱਖੀ ਤਕਨੀਕਾਂ ਨਾਲ ਫਸਲੀ ਰਹਿੰਦ-ਖੂੰਹਦ ਦਾ ਨਿਪਟਾਰਾ ਕੀਤਾ ਜਾਂਦਾ ਹੈ। ਕਿਸਾਨ ਹਿਰਦੇਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਪਿਛਲੇ 6 ਸਾਲਾਂ ਤੋਂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਦਾ ਆ ਰਿਹਾ ਹੈ ਤੇ ਓਹ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਉਂਦਾ। ਹਿਰਦੇਪਾਲ ਸਿੰਘ ਨੇ ਦੱਸਿਆ ਕਿ ਇਸ ਤਕਨੀਕ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਨਹੀਂ ਹੁੰਦਾ, ਉੱਥੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ ਅਤੇ ਇਸ ਨਾਲ ਮਿੱਤਰ ਕੀੜੇ ਨਹੀਂ ਮਰਦੇ। ਇਸ ਤਕਨੀਕ ਨਾਲ ਉਸ ਦੀ ਫ਼ਸਲ ਦੇ ਝਾਡ ਵਿੱਚ ਵੀ ਵਾਧਾ ਹੋਇਆ ਹੈ ਜਿਸ ਨਾਲ ਖੇਤੀ ਖਰਚੇ ਘਟੇ ਹਨ ਤੇ ਆਮਦਨ ਵਧੀ ਹੈ। ਕਿਸਾਨ ਨੇ ਦੱਸਿਆ ਕਿ ਉਸ ਨੇ ਹੈਪੀ ਸੀਡਰ ਖੇਤੀਬਾਡੀ ਵਿਭਾਗ ਰਾਹੀਂ ਸਬਸਿਡੀ ‘ਤੇ ਲਿਆ ਸੀ ਤੇ ਮਹਿਲ ਕਲਾਂ ਬਲਾਕ ਦੇ ਵੱਡੀ ਗਿਣਤੀ ਕਿਸਾਨ ਇਸ ਪਾਸੇ ਤੁਰੇ ਹਨ। ਉਨਾਂ ਹੋਰਨਾਂ ਕਿਸਾਨਾਂ ਨੂੰ ਵੀ ਫਸਲੀ ਰਹਿੰਦ-ਖੂੰਹਦ ਦਾ ਨਿਪਟਾਰਾ ਵਾਤਾਵਰਨ ਪੱਖੀ ਤਕਨੀਕਾਂ ਨਾਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰਾ ਡਾ. ਹਰੀਸ਼ ਨਈਅਰ ਵੱਲੋਂ ਕਿਸਾਨ ਦੀ ਸ਼ਲਾਘਾ ਕੀਤੀ ਅਤੇ ਜ਼ਿਲੇ ਦੇ ਕਿਸਾਨਾਂ ਨੂੰ ਵਾਤਾਵਰਨ ਅਤੇ ਆਪਣੀ ਤੇ ਪਰਿਵਾਰਾਂ ਦੀ ਸਿਹਤ ਸੁਰੱਖਿਆ ਲਈ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਗਈ।

error: Content is protected !!