Gee 98News

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਜਾਅਲੀ ਖ਼ਬਰਾਂ ਸੰਬੰਧੀ ਕੀਤਾ ਸੁਚੇਤ

ਰਾਜਾਂ ਦੇ ਗ੍ਰਹਿ ਮੰਤਰੀਆਂ ਦੇ ਚਿੰਤਨ ਸ਼ਿਵਰ ’ਚ ਦਿੱਤਾ ਭਾਸ਼ਣ

ਚੰਡੀਗੜ, 28 ਅਕਤੂਬਰ (ਜੀ98 ਨਿਊਜ਼ ਸਰਵਿਸ) :

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਦੇਸ਼ ਦੇ ਰਾਜਾਂ ਦੇ ਗ੍ਰਹਿ ਮੰਤਰੀਆਂ ਦੇ ਚਿੰਤਨ ਸ਼ਿਵਰ ਦੌਰਾਨ ਸੰਬੋਧਨ ਕਰਦੇ ਹੋਏ ਜਾਅਲੀ ਖ਼ਬਰਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ । ਆਪਣੇ ਭਾਸ਼ਣ ’ਚ ਪ੍ਰਧਾਨ ਮੰਤਰੀ ਨੇ ਨੌਜਵਾਨਂ ਨੂੰ ਕੁਰਾਹੇ ਪਾਉਣ ਵਾਲੀਆਂ ਕਲਮਾਂ ਦੀ ਬੰਦੂਕਾਂ ਨਾਲ ਤੁਲਨਾ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਹਰ ਤਰਾਂ ਦੇ ਨਕਸਲਵਾਦ ਨੂੰ ਹਰਾਉਣਾ ਹੈ, ਚਾਹੇ ਉਹ ਬੰਦੂਕ ਚਲਾਉਣਾ ਹੋਵੇ ਚਾਹੇ ਕਲਮ ਚਲਾਉਣਾ ਹੋਵੇ, ਸਾਨੂੰ ਸਾਰਿਆਂ ਦਾ ਹੱਲ ਲੱਭਣਾ ਪਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨੌਜਵਾਨ ਪੀੜੀ ਨੂੰ ਗੰੁਮਰਾਹ ਕਰਨ ਵਾਲਿਆਂ ਤੋਂ ਸੁਚੇਤ ਰਹਿਣਾ ਹੋਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਲਈ ਨਾਕਾਰਾਤਮਿਕ ਸ਼ਕਤੀਆਂ ਵਿਰੁੱਧ ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ ਹੈ। ਸ੍ਰੀ ਮੋਦੀ ਨੇ ਕਿਹਾ ਕਿ ਜਾਅਲੀ ਖ਼ਬਰਾਂ ਦਾ ਇੱਕ ਛੋਟਾ ਜਿਹਾ ਟੁਕੜਾ ਪੂਰੇ ਦੇਸ਼ ’ਚ ਤੁਫਾਨ ਲਿਆ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਪੋਸਟ ਨੂੰ ਅੱਗੇ ਭੇਜਣ ਤੋਂ ਪਹਿਲਾਂ ਚੰਗੀ ਤਰਾਂ ਸੋਚਣਾ, ਵਿਸ਼ਵਾਸ਼ ਕਰਨਾ ਅਤੇ ਤਸਦੀਕ ਕਰਨਾ ਚਾਹੀਦਾ ਹੈ।

Gee98 Ads
error: Content is protected !!