Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਕੂਲੀ ਬੱਚਿਆਂ ਦਾ ਢਿੱਡ ਭਰਨ ਵਾਲੀ ਮਿੱਡ-ਡੇਅ-ਮੀਲ ਸਕੀਮ ਦਮ ਤੋੜ ਰਹੀ ਹੈ

Nirmal Pandori by Nirmal Pandori
10/28/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਕੂਲੀ ਬੱਚਿਆਂ ਦਾ ਢਿੱਡ ਭਰਨ ਵਾਲੀ ਮਿੱਡ-ਡੇਅ-ਮੀਲ ਸਕੀਮ ਦਮ ਤੋੜ ਰਹੀ ਹੈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਦੁਕਾਨਾਂ ਤੋਂ ਉਧਾਰ ਰਾਸ਼ਨ ਲੈ ਕੇ ਅਧਿਆਪਕ ਤਿਆਰ ਕਰਦੇ ਹਨ ਖਾਣਾ

–ਪਿਛਲੇ ਕਈ ਮਹੀਨਿਆਂ ਤੋਂ ਨਹੀਂ ਰਿਲੀਜ਼ ਹੋਇਆ ਕੋਈ ਪੈਸਾ

ਬਰਨਾਲਾ, 28 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

Gee98 Ads

ਪੰਜਾਬ ਦੇ ਸਕੂਲਾਂ ’ਚ ਵਿਦਿਆਰਥੀਆਂ ਨੂੰ ਭੋਜਨ ਮੁਹੱਈਆ ਕਰਵਾਉਣ ਵਾਲੀ ਮਿੱਡ-ਡੇਅ-ਮੀਲ ਸਕੀਮ ਬੰਦ ਹੋਣ ਕਿਨਾਰੇ ਪੁੱਜ ਚੁੱਕੀ ਹੈ। ਇਸ ਸਕੀਮ ਤਹਿਤ ਪਿਛਲੇ ਕਈ ਮਹੀਨਿਆਂ ਤੋਂ ਸਰਕਾਰ ਵੱਲੋਂ ਰਾਸ਼ੀ ਨਹੀਂ ਮੁਹੱਈਆ ਕਰਵਾਈ ਗਈ। ਸਕੂਲਾਂ ਦੇ ਅਧਿਆਪਕਾਂ ਨੂੰ ਆਪਣੀ ਜ਼ੇਬ ’ਚੋਂ ਜਾਂ ਦੁਕਾਨਦਾਰਾਂ ਤੋਂ ਉਧਾਰ ਰਾਸ਼ਨ ਲੈ ਕੇ ਵਿਦਿਆਰਥੀਆਂ ਲਈ ਖਾਣਾ ਤਿਆਰ ਕੀਤਾ ਜਾ ਰਿਹਾ ਹੈ। ਕੁਝ ਸਕੂਲਾਂ ਵਿੱਚ ਮਿੱਡ-ਡੇਅ ਮੀਲ ਸਕੀਮ ਤਹਿਤ ਖਾਣਾ ਤਿਆਰ ਕਰਨ ਦੀ ਡਿਊਂਟੀ ਉਨ੍ਹਾਂ ਕੱਚੇ ਅਧਿਆਪਕਾਂ ਦੀ ਲਗਾਈ ਹੋਈ ਹੈ ਜੋ ਪਹਿਲਾਂ ਹੀ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ । ਇਨ੍ਹਾਂ ਅਧਿਆਪਕਾਂ ਨੂੰ ਘੱਟ ਤਨਖਾਹਾਂ ਕਾਰਨ ਆਪਣੇ ਘਰ ਦੀ ਰਸੋਈ ਦਾ ਫਿਕਰ ਲੱਗਿਆ ਰਹਿੰਦਾ ਹੈ ਪੰਤੂ ਫਿਰ ਵੀ ਇਹ ਅਧਿਆਪਕ ਜਿਵੇਂ ਕਿਵੇਂ ਵਿਦਿਆਰਥੀਆਂ ਲਈ ਸਕੂਲ ਦੀ ਰਸੋਈ ਦਾ ਚੁੱਲਾ ਤਪਦਾ ਰੱਖਦੇ ਹਨ। ਅਜਿਹਾ ਨਹੀਂ ਹੈ ਕਿ ਸਿੱਖਿਆ ਮੰਤਰੀ, ਸਿੱਖਿਆ ਵਿਭਾਗ ਦੇ ਅਧਿਆਕੀਆਂ ਨੂੰ ਮਿੱਡ-ਡੇਅ ਮੀਲ ਸਕੀਮ ਦੀ ਤਰਸਯੋਗ ਹਾਲਤ ਬਾਰੇ ਜਾਣਕਾਰੀ ਨਹੀਂ ਹੈ, ਸਗੋਂ ਹਾਕਮਾਂ ਨੇ ਜਾਣਬੁੱਝ ਕੇ ਅੱਖਾਂ ਬੰਦ ਕੀਤੀਆਂ ਹੋਈਆਂ ਹਨ। ਅਧਿਆਪਕ ਯੂਨੀਅਨਾਂ ਵੱਲੋਂ ਵੀ ਅਕਸਰ ਇਸ ਸਕੀਮ ਤਹਿਤ ਪੈਸਾ ਰਿਲੀਜ਼ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ । ਅਧਿਆਪਕ ਯੂਨੀਅਨਾਂ ਤਾਂ ਇਥੋ ਤੱਕ ਵੀ ਮੰਗ ਕਰ ਚੁੱਕੀਆਂ ਹਨ ਕਿ ਮਿੱਡ-ਡੇਅ-ਮੀਲ ਸਕੀਮ ਦਾ ਪੈਸਾ ਪਹਿਲਾਂ ਜਾਰੀ ਕੀਤਾ ਜਾਵੇ ਤਾਂ ਜੋ ਅਧਿਆਪਕਾਂ ਨੂੰ ਕੋਈ ਪ੍ਰੇਸ਼ਾਨੀ ਨਾਲ ਹੋਵੇ ਅਤੇ ਉਹ ਨਿਸ਼ਚਿੰਤ ਹੋ ਕੇ ਬੱਚਿਆਂ ਦੀ ਪੜਾਈ ਅਤੇ ਹੋਰ ਵਿੱਦਿਅਕ ਕੰਮਾਂ ਵੱਲ ਧਿਆਨ ਦੇ ਸਕਣ। ਇੱਕ ਅਧਿਆਪਕ ਨੇ ਦੱਸਿਆ ਕਿ ਸੂਰਜ ਚੜਨ ਦੇ ਨਾਲ ਹੀ ਸਕੂਲ ਵਿੱਚ ਬੱਚਿਆਂ ਲਈ ਮਿੱਡ-ਡੇਅ-ਮੀਲ ਸਕੀਮ ਤਹਿਤ ਖਾਣਾ ਤਿਆਰ ਕਰਨ ਦਾ ਫਿਕਰ ਖੜਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਪਣੀ ਜ਼ੇਬ ’ਚੋਂ ਜਾਂ ਆਪਣੀ ਜ਼ਿੰਮੇਵਾਰੀ ’ਤੇ ਕਿਸੇ ਦੁਕਾਨਦਾਰ ਕੋਲੋ ਰਾਸ਼ਨ ਉਧਾਰ ਲੈਂਦੇ ਹਾਂ ਤਾਂ ਕਿਤੇ ਜਾ ਕੇ ਰੋਜ਼ਾਨਾ ਖਾਣਾ ਤਿਆਰ ਹੁੰਦਾ ਹੈ। ਮਿੱਡ-ਡੇਅ-ਮੀਲ ਸਕੀਮ ਪ੍ਰਤੀ ਸਰਕਾਰ ਦੀ ਬੇਰੁਖੀ ਤੋਂ ਦੁਖ਼ੀ ਹੋਏ ਅਧਿਆਪਕਾਂ ਨੇ ਇੱਕੋ ਤੱਕ ਕਹਿ ਦਿੱਤਾ ਕਿ ਇਹ ਸਕੀਮ ਬੰਦ ਹੀ ਕਰ ਦੇਣੀ ਚਾਹੀਦੀ ਹੈ। ਦੂਜੇ ਪਾਸੇ ਮਿੱਡ-ਡੇਅ-ਮੀਲ ਸਕੀਮ ਤਹਿਤ ਖਾਣਾ ਪਕਾਉਣ ਵਾਲੀਆਂ ਵਰਕਰਾਂ ਨੂੰ ਵੀ ਕਈ-ਕਈ ਮਹੀਨੇ ਤਨਖਾਹ ਨਹੀਂ ਦਿੱਤੀ ਜਾਂਦੀ। ਜੇਕਰ ਹਾਲਾਤ ਇਹੋ ਜਿਹੇ ਹੀ ਰਹੇ ਤਾਂ ਸਕੂਲਾਂ ’ਚ ਬੱਚਿਆਂ ਦਾ ਢਿੱਡ ਭਰਨ ਵਾਲੀ ਇਹ ਸਕੀਮ ਜਲਦੀ ਹੀ ਦਮ ਤੋੜ ਦੇਵੇਗੀ। ਇੱਕ ਅਧਿਆਪਕ ਯੂਨੀਅਨ ਦੇ ਆਗੂ ਨੇ ਟਿੱਪਣੀ ਕੀਤੀ ਕਿ ਅਸਲ ਵਿੱਚ ਸਰਕਾਰ ਇਹ ਸਕੀਮ ਬੰਦ ਕਰਨਾ ਚਾਹੁੰਦੀ ਹੈ ਪ੍ਰੰਤੂ ਸਰਕਾਰ ਇਹ ਵੀ ਚਾਹੁੰਦੀ ਹੈ ਕਿ ਸਕੀਮ ਬੰਦ ਕਰਨ ਦੀ ਮੰਗ ਅਧਿਆਪਕ ਯੂਨੀਅਨਾਂ ਜ਼ੋਰ-ਸ਼ੋਰ ਨਾਲ ਕਰਨ ਤਾਂ ਜੋ ਸਕੀਮ ਬੰਦ ਕਰਨ ਸੰਬੰਧੀ ਸਰਕਾਰ ਨੂੰ ਕਿਸੇ ਅਲੋਚਨਾਂ ਦਾ ਸਾਹਮਣਾ ਨਾ ਕਰਨਾ ਪਵੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Previous Post

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਜਾਅਲੀ ਖ਼ਬਰਾਂ ਸੰਬੰਧੀ ਕੀਤਾ ਸੁਚੇਤ

Next Post

ਸੋਨੀ ਜਾਗਲ ‘ਤੇ ਦਰਜ ਮੁਕੱਦਮਾ ਰੱਦ ਕਰਨ ਦੀ ਮੰਗ…. ਅਕਾਲੀ ਦਲ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਸੋਨੀ ਜਾਗਲ ‘ਤੇ ਦਰਜ ਮੁਕੱਦਮਾ ਰੱਦ ਕਰਨ ਦੀ ਮੰਗ…. ਅਕਾਲੀ ਦਲ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ

ਸੋਨੀ ਜਾਗਲ 'ਤੇ ਦਰਜ ਮੁਕੱਦਮਾ ਰੱਦ ਕਰਨ ਦੀ ਮੰਗ.... ਅਕਾਲੀ ਦਲ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend