Gee 98News

ਸੋਨੀ ਜਾਗਲ ‘ਤੇ ਦਰਜ ਮੁਕੱਦਮਾ ਰੱਦ ਕਰਨ ਦੀ ਮੰਗ…. ਅਕਾਲੀ ਦਲ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ

ਸੋਨੀ ਜਾਗਲ ‘ਤੇ ਦਰਜ ਮੁਕੱਦਮਾ ਰੱਦ ਕਰਨ ਦੀ ਮੰਗ…. ਅਕਾਲੀ ਦਲ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ

ਬਰਨਾਲਾ 29 ਅਕਤੂਬਰ (ਨਿਰਮਲ ਸਿੰਘ ਪੰਡੋਰੀ)

ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸਾਬਕਾ ਕੌਂਸਲਰ ਤੇਜਿੰਦਰ ਸਿੰਘ ਸੋਨੀ ਜਾਗਲ ਉੱਪਰ ਦਰਜ ਮੁਕੱਦਮੇ ਨੂੰ ਝੂਠਾ ਦੱਸਦੇ ਹੋਏ ਇਹ ਮੁਕੱਦਮਾ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ । ਗੱਲਬਾਤ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸੰਜੀਵ ਸ਼ੋਰੀ ਨੇ ਕਿਹਾ ਕਿ ਸੋਨੀ ਜਾਗਲ ਉਪਰ ਦਰਜ ਕੀਤਾ ਇਹ ਮੁਕੱਦਮਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਬੌਖਲਾਹਟ ਦਾ ਸਿੱਟਾ ਹੈ ਕਿਉਂਕਿ ਸਰਕਾਰ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਅਤੇ ਲੋਕ ਸਰਕਾਰ ਦੇ ਖ਼ਿਲਾਫ਼ ਗੁੱਸੇ ਵਿੱਚ ਹਨ । ਉਨ੍ਹਾਂ ਕਿਹਾ ਕਿ ਜੇਕਰ ਕੋਈ ਚੁਣਿਆ ਹੋਇਆ ਨੁਮਾਇੰਦਾ ਲੋਕਾਂ ਦੇ ਕੰਮਕਾਰ ਸਬੰਧੀ ਅਫ਼ਸਰਾਂ ਕੋਲ ਜਾਂਦਾ ਹੈ ਤਾਂ ਅੱਗੇ ਅਫ਼ਸਰ ਸਿਆਸੀ ਪੱਖਪਾਤ ਦੇ ਨਜ਼ਰੀਏ ਨਾਲ ਗੱਲ ਕਰਦੇ ਹਨ । ਆਗੂਆਂ ਨੇ ਅਕਾਲੀ ਆਗੂਆਂ ਨੇ ਦੋਸ਼ ਲਗਾਇਆ ਕਿ ਨਗਰ ਕੌਂਸਲ ਬਰਨਾਲਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਸ਼ਹਿ ‘ਤੇ ਹੀ ਇਹ ਮੁਕੱਦਮਾ ਦਰਜ ਕਰਵਾਇਆ ਗਿਆ ਹੈ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਕੱਦਮਾ ਤੁਰੰਤ ਰੱਦ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਦੇ ਧਿਆਨ ਵਿੱਚ ਲਿਆ ਕੇ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ । ਇਸ ਮੌਕੇ ਵੱਡੀ ਗਿਣਤੀ ਵਿੱਚ ਹੋਰ ਵੀ ਕਈ ਸੀਨੀਅਰ ਅਕਾਲੀ ਆਗੂ ਹਾਜ਼ਰ ਸਨ।

Gee98 Ads
error: Content is protected !!