Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਸ਼ੇਸ਼ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ ਨੇ ਕੀਤੀ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕੰਮਾਂ ਦੀ ਸਮੀਖਿਆ

Nirmal Pandori by Nirmal Pandori
10/29/2022
in ਤਾਜ਼ਾ ਖ਼ਬਰ -, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਵਿਸ਼ੇਸ਼ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ ਨੇ ਕੀਤੀ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕੰਮਾਂ ਦੀ ਸਮੀਖਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਲਗਾਏ ਜਾ ਰਹੇ ਪੌਦਿਆਂ ਦੀ ਕੀਤੀ ਸ਼ਲਾਘਾ

ਬਰਨਾਲਾ 29, ਅਕਤੂਬਰ ( ਸੋਨੀ ਧਨੌਲਾ )-

ਵਿਸ਼ੇਸ਼ ਮੁੱਖ ਸਕੱਤਰ (ਐਨ.ਆਰ.ਆਈ ਮਾਮਲੇ ਅਤੇ ਰੱਖਿਆ ਭਲਾਈ) ਸ੍ਰੀ ਕਿਰਪਾ ਸ਼ੰਕਰ ਸਰੋਜ ਨੇ ਅੱਜ ਜ਼ਿਲ੍ਹਾ ਬਰਨਾਲਾ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਤਹਿਤ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ।ਵਿਸ਼ੇਸ਼ ਮੁੱਖ ਸਕੱਤਰ ਦਾ ਸਵਾਗਤ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਕਿਹਾ ਕਿ ਬਰਨਾਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਹਰਿਆਵਲ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਲੀਆਂ ਤਹਿਤ ਕੁੱਲ 117 ਏਕੜ ਰਕਬੇ ਵਿਚ ਪੌਦੇ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚੋਂ 49 ਏਕੜ ਰਕਬੇ ਵਿਚ ਪੌਦੇ ਲਗਾਉਣ ਦਾ ਕੰਮ ਮੁਕੰਮਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 33 ਏਕੜ ਇੱਕਮੁਸ਼ਤ ਰਕਬਾ ਹੰਡਿਆਇਆ ਵਿਖੇ ਹੈ, ਜਿਥੇ ਪੌਦੇ ਲਗਾਉਣ ਦੇ ਨਾਲ ਨਾਲ ਸੀਵਰ ਟ੍ਰੀਟਮੈਂਟ ਪਲਾਂਟ ਲਗਾਉਣ ਉੱਤੇ ਵੀ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡ ਬਡਬਰ ਵਿਖੇ ਪੈਂਦੇ 100 ਏਕੜ ਕਰੀਬ ਰਕਬੇ ‘ਚ ਫੈਲੇ ਜੰਗਲ ਨੂੰ ਹੋਰ ਵੱਧ ਹਰਿਆ ਭਰਿਆ ਕਰਨ ਲਈ ਓਥੇ ਜਲਗਾਹ ਬਣਾਈ ਜਾ ਰਹੀ ਹੈ। ਇਸ ਵੈੱਟਲੈਂਡ ਲਈ 4-5 ਏਕੜ ਰਕਬੇ ‘ਚ ਛੱਪੜ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ 147 ਸਰਕਾਰੀ ਸਕੂਲਾਂ ਵਿੱਚ ਮਿਨੀ ਨਰਸਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ, ਜਿੱਥੇ ਪੌਦੇ ਤਿਆਰ ਕਰਕੇ ਅੱਗੇ ਦਿੱਤੇ ਜਾਣਗੇ। ਬਰਨਾਲਾ ਦੇ ਵੱਖ ਵੱਖ ਸ਼ਹਿਰਾਂ ‘ਚ ਕਰਵਾਈ ਜਾ ਰਹੀਆਂ ਉਸਾਰੀਆਂ, ਸੜਕਾਂ ਦੇ ਕੰਮ ਆਦਿ ਸਬੰਧੀ ਵੀ ਸਮੀਖਿਆ ਕੀਤੀ ਗਈ। ਸੇਵਾ ਕੇਂਦਰਾਂ ਦੇ ਕੰਮ, ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ, ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਮਸ਼ੀਨਰੀ ਸਬੰਧੀ ਅਤੇ ਹੋਰ ਮੁੱਦਿਆਂ ਉੱਤੇ ਵੀ ਵਿਚਾਰ ਕੀਤੇ ਗਏ। ਇਸ ਮੌਕੇ ਬੋਲਦਿਆਂ ਸ੍ਰੀ ਕਿਰਪਾ ਸ਼ੰਕਰ ਸਰੋਜ ਨੇ ਬਰਨਾਲਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਗਈ ਹਰਿਆਵਲ ਮੁਹਿੰਮ ਆਉਣ ਵਾਲੀਆਂ ਪੀੜ੍ਹੀਆਂ ਲਈ ਲਾਹੇਵੰਦ ਸਿੱਧ ਹੋਵੇਗੀ। ਉਨ੍ਹਾਂ ਸਾਰੇ ਸਰਕਾਰੀ ਅਫਸਰ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕ ਪੱਖੀ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕਰਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ, ਉੱਪ ਮੰਡਲ ਮੈਜਿਸਟਰੇਟ ਬਰਨਾਲਾ ਗੋਪਾਲ ਸਿੰਘ, ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ, ਐੱਸ ਪੀ ਮੇਜਰ ਸਿੰਘ, ਜ਼ਿਲ੍ਹਾ ਮਾਲ ਅਫਸਰ ਬਲਕਰਨ ਸਿੰਘ, ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਅਫਸਰ ਹਰਪ੍ਰੀਤ ਸਿੰਘ ਤੇ ਹੋਰ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Previous Post

ਗ੍ਰਹਿ ਮੰਤਰੀਆਂ ਦਾ ਚਿੰਤਨ ਸ਼ਿਵਰ : ਪ੍ਰਧਾਨਮੰਤਰੀ ਦੇ ਭਾਸ਼ਣ ਦੌਰਾਨ ਪੰਜਾਬ ਦੀ ਗ਼ੈਰਹਾਜ਼ਰੀ ਬਣੀ ਮੁੱਦਾ

Next Post

ਗਾਂਧੀ ਆਰੀਆ ਸਕੂਲ ਦੀ ਬਾਸਕਟਬਾਲ ਟੀਮ ਬਣੀ ਜ਼ਿਲ੍ਹਾ ਚੈਂਪੀਅਨ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਗਾਂਧੀ ਆਰੀਆ ਸਕੂਲ ਦੀ ਬਾਸਕਟਬਾਲ ਟੀਮ ਬਣੀ ਜ਼ਿਲ੍ਹਾ ਚੈਂਪੀਅਨ

ਗਾਂਧੀ ਆਰੀਆ ਸਕੂਲ ਦੀ ਬਾਸਕਟਬਾਲ ਟੀਮ ਬਣੀ ਜ਼ਿਲ੍ਹਾ ਚੈਂਪੀਅਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend