Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪਬਲਿਕ ਪਖ਼ਾਨਿਆਂ ਦੀ ਹਾਲਤ ਤਰਸਯੋਗ

Nirmal Pandori by Nirmal Pandori
11/01/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪਬਲਿਕ ਪਖ਼ਾਨਿਆਂ ਦੀ ਹਾਲਤ ਤਰਸਯੋਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਬਿਮਾਰੀਆਂ ਨੂੰ ਦੇ ਰਹੇ ਹਨ ਸੱਦਾ, ਨਹੀਂ ਹੈ ਸਫ਼ਾਈ ਦਾ ਪੱਕਾ ਪ੍ਰਬੰਧ

ਬਰਨਾਲਾ, 01 ਨਵੰਬਰ (ਸੋਨੀ ਧਨੌਲਾ ) :

ਸਵੱਛ ਅਭਿਆਨ ਤਹਿਤ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ’ਤੇ ਸ਼ਹਿਰਾਂ ਤੇ ਪਿੰਡਾਂ ਵਿੱਚ ਸਫਾਈ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ ਪ੍ਰੰਤੂ ਅਧਿਕਾਰੀਆਂ ਦੇ ਆਪਣੇ ਦਫ਼ਤਰਾਂ ਦੇ ਨੇੜੇ ਆਮ ਲੋਕਾਂ ਲਈ ਬਣੇ ਪਖ਼ਾਨਿਆਂ ਦੀ ਗੰਦਗੀ ਵੱਲ ਧਿਆਨ ਨਹੀਂ ਦਿੱਤਾ ਜਾਂਦਾ। ਇਨ੍ਹਾਂ ਪਬਲਿਕ ਪਖ਼ਾਨਿਆਂ ਦੀ ਹਾਲਤ ਐਨੀ ਤਰਸਯੋਗ ਬਣੀ ਹੋਈ ਹੈ ਕਿ ਇਨ੍ਹਾਂ ਦੀ ਵਰਤੋਂ ਕਰਨਾ ਤਾਂ ਦੂਰ, ਇਨ੍ਹਾਂ ਦੇ ਕੋਲ ਦੀ ਲੰਘਣਾ ਵੀ ਮੁਸ਼ਕਿਲ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਮ ਲੋਕਾਂ ਲਈ ਬਣੇ ਇਨ੍ਹਾਂ ਪਖ਼ਾਨਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇਹ ਅਨੇਕਾਂ ਤਰਾਂ ਦੀਆਂ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਡੇਂਗੂ ਦੀ ਭਿਆਨਕ ਬਿਮਾਰੀ ਦੇ ਦੌਰ ’ਚ ਵੀ ਇਨ੍ਹਾਂ ਪਖ਼ਾਨਿਆਂ ਦੀ ਸਫ਼ਾਈ ਵੱਲ ਉਚੇਚਾ ਧਿਆਨ ਨਹੀਂ ਦਿੱਤਾ ਜਾਂਦਾ। ਤਹਿਸੀਲ ਕੰਪਲੈਕਸ ਵਾਲੇ ਪਾਸੇ ਤਾਂ ਲੋਕਾਂ ਲਈ ਬਣੇ ਬਾਥਰੂਮਾਂ ਦੀ ਹਾਲਾਤ ਬਹੁਤ ਜ਼ਿਆਦਾ ਤਰਸਯੋਗ ਹੈ। ਇਨ੍ਹਾਂ ਦੀ ਸਫ਼ਾਈ ਲਈ ਕੋਈ ਪੱਕਾ ਕਰਮਚਾਰੀ ਨਹੀਂ ਹੈ। ਤਹਿਸੀਲ ਵਿੱਚ ਉੱਪਰਲੀ ਮੰਜਿਲ ’ਤੇ ਔਰਤਾਂ ਤੇ ਮਰਦਾਂ ਲਈ ਵੱਖਰੇ-ਵੱਖਰੇ ਬਾਥਰੂਮ ਹਨ, ਹੇਠਾਂ ਵੀ ਬਾਥਰੂਮ ਬਣੇ ਹੋਏ ਹਨ ਪ੍ਰੰਤੂ ਇਨ੍ਹਾਂ ਦੀ ਰੁਟੀਨ ਵਿੱਚ ਸਫ਼ਾਈ ਨਾ ਹੋਣ ਕਾਰਨ ਇਹ ਵਰਤੋਂ ਕਰਨ ਦੇ ਯੋਗ ਨਹੀਂ ਹਨ । ਉੱਥੇ ਖੜਨਾ ਵੀ ਮੁਸ਼ਕਿਲ ਹੈ, ਹਰ ਸਮੇਂ ਭਿਆਨਕ ਬਦਬੂ ਮਾਰਦੀ ਹੈ। ਇਨ੍ਹਾਂ ਪਖ਼ਾਨਿਆਂ ਦੇ ਨਾਲ ਜਿਲਾ ਪ੍ਰੋਗਰਾਮ ਅਫ਼ਸਰ, ਬਾਲ ਵਿਕਾਸ ਦਫ਼ਤਰ ਤੇ ਤਹਿਸੀਲਦਾਰ ਦਫ਼ਤਰ ਹੈ। ਜਿੱਥੇ ਕੰਮ ਕਰਦੇ ਮੁਲਾਜ਼ਮਾਂ ਨੂੰ ਵੀ ਭਿਆਨਕ ਬਦਬੂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਇਨ੍ਹਾਂ ਪਖ਼ਾਨਿਆਂ ਦੀ ਸਾਫ਼-ਸਫ਼ਾਈ ਵੱਲ ਕਿਸੇ ਦਾ ਕੋਈ ਧਿਆਨ ਨਹੀ ਹੈ। ਇਨ੍ਹਾਂ ਬਾਥਰੂਮਾਂ ’ਚ ਲੱਗੀਆਂ ਟੂਟੀਆਂ ਖ਼ਰਾਬ ਹੋਣ ਕਾਰਨ ਹਰ ਸਮੇਂ ਚਲਦੀਆਂ ਰਹਿੰਦੀਆਂ ਹਨ। ਇਸੇ ਤਰਾਂ ਪਹਿਲੀ ਮੰਜਿਲ ’ਤੇ ਬਣੇ ਪਖ਼ਾਨਿਆਂ ਦੀ ਹਾਲਤ ਵੀ ਬਹੁਤ ਜ਼ਿਆਦਾ ਮਾੜੀ ਹੈ, ਪਖ਼ਾਨਿਆਂ ਦੇ ਕੋਈ ਦਰਵਾਜ਼ਾ ਨਹੀਂ ਹੈ, ਜੇਕਰ ਹੈ ਤਾਂ ਉਹ ਟੁੱਟਿਆ ਹੋਇਆ ਹੈ। ਇਹ ਵੀ ਧਿਆਨਦੇਣ ਯੋਗ ਹੈ ਕਿ ਤਹਿਸੀਲ ਵਿੱਚ ਗਰਾਊਂਡ ਫਲੋਰ ’ਤੇ ਔਰਤਾਂ ਲਈ ਕੋਈ ਬਾਥਰੂਮ ਨਹੀਂ ਹੈ। ਜਿਸ ਕਰਕੇ ਬਜ਼ੁਰਗ ਔਰਤਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਉਮਰ ਦੇ ਲਿਹਾਜ਼ ਨਾਲ ਉਹ ਉੱਪਰਲੀ ਮੰਜਿਲ ’ਤੇ ਜਾਣ ਲਈ ਪੌੜੀਆਂ ਨਹੀਂ ਚੜ ਸਕਦੀਆਂ। ਜੇਕਰ ਪ੍ਰਸ਼ਾਸਨ ਸਫ਼ਾਈ ਅਭਿਆਨ ਪ੍ਰਤੀ ਸੱਚ-ਮੁੱਚ ਸੁਹਿਰਦ ਹੈ ਤਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਣੇ ਪਬਲਿਕ ਬਾਥਰੂਮਾਂ ਦੀ ਸਫ਼ਾਈ ਸੰਬੰਧੀ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਨਾ ਚਾਹੀਦਾ ਹੈ ਅਤੇ ਇਨ੍ਹਾਂ ਪਬਲਿਕ ਬਾਥਰੂਮਾਂ ਦੀ ਸਫ਼ਾਈ ਲਈ ਪੱਕੇ ਸਫਾਈ ਕਰਮਚਾਰੀਆਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਮੌਸਮ ਦਾ ਬਦਲੇਗਾ ਮਿਜਾਜ਼, 5 ਤੇ 6 ਨਵੰਬਰ ਨੂੰ ਮੀਂਹ ਦੀ ਸੰਭਾਵਨਾ

Next Post

ਜਬਰ-ਜਨਾਹ ਦੀਆਂ ਪੀੜ੍ਹਤਾਂ ਦਾ ਹੁਣ ਟੂੁ-ਫਿੰਗਰ ਟੈਸਟ ਨਹੀਂ ਹੋਵੇਗਾ : ਸੁਪਰੀਮ ਕੋਰਟ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਜਬਰ-ਜਨਾਹ ਦੀਆਂ ਪੀੜ੍ਹਤਾਂ ਦਾ ਹੁਣ ਟੂੁ-ਫਿੰਗਰ ਟੈਸਟ ਨਹੀਂ ਹੋਵੇਗਾ : ਸੁਪਰੀਮ ਕੋਰਟ

ਜਬਰ-ਜਨਾਹ ਦੀਆਂ ਪੀੜ੍ਹਤਾਂ ਦਾ ਹੁਣ ਟੂੁ-ਫਿੰਗਰ ਟੈਸਟ ਨਹੀਂ ਹੋਵੇਗਾ : ਸੁਪਰੀਮ ਕੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend