Skip to main content

Gee 98News

24 ਨਵੰਬਰ ਨੂੰ ਰੇਲ ਯਾਤਰਾ ਕਰ ਰਹੇ ਹੋ ਤਾਂ ਧਿਆਨ ਰੱਖੋ ਕਿ .. ..!

ਚੰਡੀਗੜ, 04 ਨਵੰਬਰ (ਜੀ98 ਨਿਊਜ਼ ਸਰਵਿਸ)

ਜੇਕਰ ਤੁਸੀ 24 ਨਵੰਬਰ ਨੂੰ ਰੇਲ ਰਾਹੀਂ ਸਫਰ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਧਿਆਨ ਵਿੱਚ ਰੱਖੋ ਕਿ 24 ਨਵੰਬਰ ਨੂੰ ਕਿਸਾਨਾਂ ਨੇ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਅੰਦੋਲਨ ਦੀ ਦੂਜੀ ਵਰੇਗੰਢ ਮੌਕੇ 24 ਨਵੰਬਰ ਨੂੰ ਅੰਬਾਲਾ ‘ਚ ਰੇਲ ਰੋਕੋ ਪ੍ਰੋਗਰਾਮ ਚਲਾਉਣ ਦਾ ਐਲਾਨ ਕੀਤਾ ਹੈ। ਚੜੂਨੀ ਨੇ ਕਿਹਾ ਕਿ ਕਿਸਾਨਾਂ ਖਿਲਾਫ਼ ਦਰਜ ਕੀਤੇ ਕੇਸ ਅਜੇ ਤਕ ਵਾਪਸ ਨਹੀਂ ਹੋਏ ਹਨ। ਇਸ ਦੇ ਵਿਰੋਧ ‘ਚ 24 ਨਵੰਬਰ ਨੂੰ ਰੇਲ ਆਵਾਜਾਈ ਠੱਪ ਕੀਤੀ ਜਾਵੇਗੀ। ਚੜੂਨੀ ਨੇ ਦੱਸਿਆ ਕਿ 24 ਨਵੰਬਰ ਨੂੰ ਮੋਹੜਾ ਅਨਾਜ ਮੰਡੀ ਤੋਂ ਕਿਸਾਨ ਅੰਦੋਲਨ ਸ਼ੁਰੂ ਕੀਤਾ ਗਿਆ ਸੀ। ਇਸ ਦਿਨ ਕਿਸਾਨਾਂ ਦੇ ਮਸੀਹਾ ਸਰ ਛੋਟੂ ਰਾਮ ਦਾ ਜਨਮ ਦਿਨ ਮਨਾਇਆ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਜੀਐਮ ਫਸਲਾਂ ਰਾਹੀਂ ਬੀਜਾਂ ’ਤੇ ਕੰਪਨੀਆਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ ਪ੍ਰੰਤੂ ਕਿਸਾਨ ਜੀਐਮ ਫਸਲਾਂ ਦਾ ਵਿਰੋਧ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਲੈ ਕੇ ਜੁਮਲਾ ਮੁਸਤਰਕਾ ਮਾਲਕਣ ਭੂਮੀ ਨੂੰ ਲੈ ਕੇ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ 13 ਮਹੀਨੇ 13 ਦਿਨ ਚੱਲੇ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਲਿਖਤੀ ਸਮਝੌਤੇ ਅਨੁਸਾਰ ਕਿਸਾਨਾਂ ਦੇ ਹਰ ਤਰਾਂ ਦੇ ਕੇਸ ਵਾਪਸ ਲੈਣ ਦੀ ਸ਼ਰਤ ਮੰਨ ਲਈ ਸੀ ਪਰ ਕਰੀਬ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਰੇਲਵੇ ਦੇ ਕੇਸ ਅਜੇ ਵੀ ਪੈਂਡਿੰਗ ਹਨ, ਵਾਪਸ ਨਹੀਂ ਕੀਤੇ ਗਏ।

error: Content is protected !!