Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੈਂਗਰੇਪ : ਸੁਪਰੀਮ ਕੋਰਟ ਦੇ ਫ਼ੈਸਲੇ ਨਾਲ ਮੁਲਕ ਵਿੱਚ ਕਾਨੂੰਨੀ ਭੁਚਾਲ

Nirmal Pandori by Nirmal Pandori
11/08/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਗੈਂਗਰੇਪ : ਸੁਪਰੀਮ ਕੋਰਟ ਦੇ ਫ਼ੈਸਲੇ ਨਾਲ ਮੁਲਕ ਵਿੱਚ ਕਾਨੂੰਨੀ ਭੁਚਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਹਾਈਕੋਰਟ ਨੇ ਕੀਤੀ ਫਾਂਸੀ ਪਰ ਸੁਪਰੀਮ ਕੋਰਟ ਨੇ ਕਰ ਦਿੱਤੇ ਬਾਇੱਜ਼ਤ ਬਰੀ

–ਮਾਮਲਾ 10 ਵਰ੍ਹੇ ਪਹਿਲਾਂ 19 ਵਰ੍ਹਿਆਂ ਦੀ ਲੜਕੀ ਨਾਲ ਗੈਂਗਰੇਪ ਅਤੇ ਹੱਤਿਆ ਦਾ

ਚੰਡੀਗੜ, 08 ਨਵੰਬਰ (ਨਿਰਮਲ ਸਿੰਘ ਪੰਡੋਰੀ) :

Gee98 Ads

ਸੁਪਰੀਮ ਕੋਰਟ ਵੱਲੋਂ 7 ਨਵੰਬਰ ਨੂੰ ਸੁਣਾਏ ਇੱਕ ਫ਼ੈਸਲੇ ਨੇ ਦੇਸ਼ ਦੀ ਨਿਆਂ ਪ੍ਰਣਾਲੀ ਸੰਬੰਧੀ ਇੱਕ ਵਾਰ ਫਿਰ ਚਰਚਾ ਸ਼ੁਰੂ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਲੱਗਭੱਗ 10 ਸਾਲ ਪਹਿਲਾਂ ਇੱਕ 19 ਵਰ੍ਹਿਆਂ ਦੀ ਲੜਕੀ ਨਾਲ ਗੈਂਗਰੇਪ ਕਰਕੇ ਉਸ ਦੀ ਹੱਤਿਆ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਸੁਪਰੀਮ ਕੋਰਟ ਤੋਂ ਪਹਿਲਾਂ ਹੇਠਲੀ ਅਦਾਲਤ ਨੇ 2014 ’ਚ ਰਵੀ, ਰਾਹੁਲ ਤੇ ਵਿਨੋਦ ਨਾਂ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਦਿੱਤੀ ਸੀ । 2014 ਵਿੱਚ ਹੀ ਦਿੱਲੀ ਹਾਈਕੋਰਟ ਨੇ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ। ਦੋਸ਼ੀਆਂ ’ਤੇ ਟਿੱਪਣੀ ਕਰਦੇ ਹੋਏ ਹਾਈਕੋਰਟ ਨੇ ਕਿਹਾ ਸੀ ਕਿ ‘‘ ਇਹ ਹਿੰਸਕ ਜਾਨਵਾਰ ਹਨ, ਜੋ ਸੜਕਾਂ ’ਤੇ ਸ਼ਿਕਾਰ ਲੱਭਦੇ ਹਨ’’। ਇਹ ਘਟਨਾ ਸਾਲ 2012 ਦੀ ਹੈ ਜਦੋਂ ਦਿੱਲੀ ਦੇ ਛਾਵਲਾ ਇਲਾਕੇ ’ਚ ਇੱਕ 19 ਵਰਿਆਂ ਦੀ ਲੜਕੀ ਨੂੰ ਅਗਵਾ ਕਰਕੇ ਹਰਿਆਣਾ ਦੇ ਰੇਵਾੜੀ ਖ਼ੇਤਰ ’ਚ ਲਿਜਾਇਆ ਗਿਆ ਜਿੱਥੇ ਦੋਸ਼ੀਆਂ ਵੱਲੋਂ ਤਿੰਨ ਦਿਨ ਤੱਕ ਉਸ ਨਾਲ ਗੈਂਗਰੇਪ ਕੀਤਾ ਗਿਆ। ਦੋਸ਼ੀਆਂ ਨੇ ਪੀੜਤ ਲੜਕੀ ਦੇ ਚਿਹਰੇ ਨੂੰ ਤੇਜ਼ਾਬ ਨਾਲ ਵੀ ਸਾੜ ਅਤੇ ਸਰੀਰ ਨੂੰ ਗਰਮ ਲੋਹੇ ਨਾਲ ਦਾਗ ਦਿੱਤਾ ਸੀ। ਪੁਲਿਸ ਨੇ ਜਦ ਲੜਕੀ ਦੀ ਲਾਸ਼ ਬਰਾਮਦ ਕੀਤੀ ਤਾਂ ਉਸ ਦੇ ਮਿ੍ਰਤਕ ਸਰੀਰ ਉੱਪਰ ਜ਼ਖ਼ਮ ਅਤੇ ਲੜਕੀ ਦੇ ਗੁਪਤ ਅੰਗਾਂ ’ਤੇ ਦਰਿੰਦਗੀ ਦੀ ਕਹਾਣੀ ਦੋਸ਼ੀਆਂ ਦੀ ਹੈਵਾਨੀਅਤ ਦਾ ਸਬੂਤ ਸੀ, ਜਿਸ ਦੇ ਤਹਿਤ ਹੇਠਲੀ ਅਦਾਲਤ ਅਤੇ ਹਾਈਕੋਰਟ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਪ੍ਰੰਤੂ ਸੁਪਰੀਮ ਕੋਰਟ ਨੇ ਦੋਸ਼ੀਆਂ ਨੂੰ ਪੂਰੀ ਤਰਾਂ ਬਰੀ ਕਰ ਦਿੱਤਾ ਹੈ।

ਪੀੜਤ ਲੜਕੀ ਦੀ ਮਾਂ ਨੇ 10 ਸਾਲ ਤੱਕ ਇਨਸਾਫ਼ ਲਈ ਲੰਮੀ ਲੜਾਈ ਲੜੀ ਪ੍ਰੰਤੂ ਜਦ ਅਦਾਲਤ ਨੇ ਦੋਸ਼ੀਆਂ ਨੂੰ ਉਸ ਦੀਆਂ ਅੱਖਾਂ ਸਾਹਮਣੇ ਬਾਇੱਜ਼ਤ ਬਰੀ ਕਰ ਦਿੱਤਾ ਤਾਂ ਉਹ ਅਦਾਲਤ ’ਚ ਹੀ ਪੱਥਰ ਬਣੀ ਖੜੀ ਰਹੀ। ਸੁਪਰੀਮ ਕੋਰਟ ਨੇ ਦੋਸ਼ੀਆਂ ਨੂੰ ਬਾਇੱਜ਼ਤ ਬਰੀ ਕਰਨ ਤੋਂ ਬਾਅਦ ਤੁਰੰਤ ਰਿਹਾਅ ਕਰਨ ਦੇ ਹੁਕਮ ਦਿੱਤੇ ਪ੍ਰੰਤੂ ਮਾਨਯੋਗ ਉੱਚ ਅਦਾਲਤ ਨੇ ਦੋਸ਼ੀਆਂ ਨੂੰ ਬਰੀ ਕਰਨ ਦਾ ਆਧਾਰ ਅਜੇ ਨਹੀਂ ਦੱਸਿਆ। ਇਸ ਮਾਮਲੇ ਨੂੰ ਜ਼ੋਰ ਸ਼ੋਰ ਨਾਲ ਉਠਾਉਣ ਵਾਲੀ ਐਂਟੀ ਰੇਪ ਐਕਟੀਵਿਸਟ ਯੋਗਿਤਾ ਨੇ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਿਰਾਸ਼ਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਵੱਧ ਤੋ ਵੱਧ ਅਦਾਲਤ ਦੋਸ਼ੀਆਂ ਨੂੰ ਉਮਰ ਕੈਦ ਕਰ ਸਕਦੀ ਸੀ ਪੰ੍ਰਤੂੁ ਜੱਜਾਂ ਦਾ ਫ਼ੈਸਲਾ ਹੈਰਾਨੀਜਨਕ ਹੈ। ਉਸ ਨੇ ਕਿਹਾ ਕਿ ਦੋਸ਼ੀਆਂ ਨੇ ਜੋ ਦਰਿੰਦਗੀ 19 ਵਰਿਆਂ ਦੀ ਲੜਕੀ ਨਾਲ ਕੀਤੀ, ਉਸ ਦੇ ਲਈ ਉਹ ਫਾਂਸੀ ਦੇ ਹੀ ਹੱਕਦਾਰ ਹਨ ਪ੍ਰੰਤੂ ਉਨਾਂ ਨੂੰ ਬਰੀ ਕਰਨ ਦੇ ਫ਼ੈਸਲੇ ਨੇ ਇਨਸਾਫ਼ ਲਈ ਲੜਨ ਵਾਲੀਆਂ ਧਿਰਾਂ ਦਾ ਭਰੋਸਾ ਤੋੜ ਦਿੱਤਾ ਹੈ। ਉਨਾਂ ਕਿਹਾ ਕਿ ਅਜਿਹੇ ਫ਼ੈਸਲਿਆਂ ਨਾਲ ਅਪਰਾਧੀ ਬੇਖ਼ੌਫ ਹੋ ਜਾਣਗੇ। ਯੋਗਿਤਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨੂੰ ਚਣੌਤੀ ਦਿੱਤੀ ਜਾਵੇਗੀ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨੇ ਸਮੁੱਚੇ ਮੁਲਕ ਵਿੱਚ ਇਨਸਾਫ਼ਪਸੰਦ ਧਿਰਾਂ ਅਤੇ ਔਰਤਾਂ ਦੇ ਹੱਕਾਂ ਤੇ ਸੁਰੱਖਿਆ ਲਈ ਲੜਨ ਵਾਲੀਆਂ ਜਥੇਬੰਦੀਆਂ ’ਚ ਹਲਚਲ ਪੈਦਾ ਕੀਤੀ ਹੈ। ਦੇਸ਼ ਦੀ ਸਰਵਉੱਚ ਅਦਾਲਤ ਦੇ ਇਸ ਫ਼ੈਸਲੇ ਦੀ ਹਰ ਕਾਨੂੰਨੀ ਮੁਹਾਜ਼ ’ਤੇ ਚਰਚਾ ਹੋ ਰਹੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
Load More
Previous Post

ਸਾਨੀਆ ਤੇ ਸ਼ੋਏਬ ’ਚ ਤਰੇੜ, ਹੋ ਸਕਦਾ ਹੈ ਤਲਾਕ

Next Post

ਬਰਨਾਲੇ ਵਾਲੇ ਬਾਬੇ ਨੇ ਵੀ ਦਿੱਤੀ ਬੀਬੀ ਨੂੰ ਹਮਾਇਤ

Nirmal Pandori

Nirmal Pandori

Related Posts

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਬਰਨਾਲੇ ਵਾਲੇ ਬਾਬੇ ਨੇ ਵੀ ਦਿੱਤੀ ਬੀਬੀ ਨੂੰ ਹਮਾਇਤ

ਬਰਨਾਲੇ ਵਾਲੇ ਬਾਬੇ ਨੇ ਵੀ ਦਿੱਤੀ ਬੀਬੀ ਨੂੰ ਹਮਾਇਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend