Gee 98News

ਵਿਦਿਆਰਥੀ ਲਵਪ੍ਰੀਤ ਸਿੰਘ ਨੇ ਕਾਇਮ ਕੀਤੀ ਮਿਸਾਲ

ਵਿਦਿਆਰਥੀ ਲਵਪ੍ਰੀਤ ਸਿੰਘ ਨੇ ਕਾਇਮ ਕੀਤੀ ਮਿਸਾਲ

ਮਹਿਲ ਕਲਾਂ 15 ਨਵੰਬਰ ( ਜਸਵੰਤ ਸਿੰਘ ਲਾਲੀ )-

ਪੰਜਾਬ ਵਿੱਚ ਵਧ ਰਹੇ ਪ੍ਰਦੂਸ਼ਣ ਅਤੇ ਧੂੰਏਂ ਆਮ ਲੋਕ ਅਨੇਕਾਂ ਬਿਮਾਰੀਆਂ ਦਾ ਸ਼ਿਕਾਰ ਹੋ ਚੁੱਕੇ ਹਨ । ਇਹ ਪ੍ਰਦੂਸ਼ਣ ਅਤੇ ਧੂੰਆਂ ਖੇਤਾਂ ਵਿੱਚ ਪਈ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਕੇਸ ਬਹੁਤ ਜ਼ਿਆਦਾ ਵਧ ਗਏ ਹਨ। ਜਿਸ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਸਕੂਲਾਂ ਵਿਚ ਵਿੱਢੀ ਜਾਗਰੂਕਤਾ ਮੁਹਿੰਮ ਬਦੌਲਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਮਹਿਲ ਕਲਾਂ (ਜਮਾਤ ਗਿਆਰਵੀਂ) ਨੇ ਮਿਸਾਲ ਕਾਇਮ ਕੀਤੀ ਹੈ। ਉਸ ਨੇ ਜਾਗਰੂਕਤਾ ਸੈਮੀਨਾਰ ਤੋਂ ਪ੍ਰੇਰਿਤ ਹੋ ਕੇ ਆਪਣੇ ਪਿਤਾ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਆਖਿਆ ਤੇ ਆਪਣੇ ਸਾਢੇ ਚਾਰ ਏਕੜ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਵਰਿੰਦਰ ਕੁਮਾਰ ਨੇ ਵਿਦਿਆਰਥੀ ਲਵਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ ਅਤੇ ਹੋਰਨਾਂ ਬੱਚਿਆਂ ਨੂੰ ਵੀ ਪ੍ਰੇਰਨਾ ਲੈਣ ਦੀ ਅਪੀਲ ਕੀਤੀ।

Gee98 Ads
error: Content is protected !!